ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ। ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੇ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਕਰਨਾ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਢਾਹ ਕੇ ਇਤਿਹਾਸਕ ਵਿਰਾਸਤ ਨੂੰ ਮਿਟਾਇਆ ਜਾਵੇ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਹਿਚਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


