ਪਾਕਿਸਤਾਨ ਦੇ ਲਾਹੌਰ ਸ਼ਹਿਰ ਤੋਂ ਇੱਕ ਬੇਹੱਦ ਦਰਦਨਾਕ ਅਤੇ ਅਫ਼ਸੋਸਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਚੱਲ ਰਹੇ ਨਿੱਜੀ ਟਿਊਸ਼ਨ ਸੈਂਟਰ ਦੀ ਛੱਤ ਮੰਗਲਵਾਰ ਨੂੰ ਅਚਾਨਕ ਢਹਿ-ਢੇਰੀ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਮਲਬੇ ਹੇਠ ਦੱਬਣ ਕਾਰਨ 14 ਸਕੂਲੀ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 20 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ਵੱਲੋਂ ਮਲਬੇ ਵਿੱਚ ਫਸੇ ਹੋਰ ਸੰਭਾਵੀ ਪੀੜਤਾਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ ’ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਪੁਲਿਸ ਮੁਤਾਬਕ ਇਹ ਹਾਦਸਾ ਲਾਹੌਰ ਦੇ ਸੰਘਣੀ ਆਬਾਦੀ ਵਾਲੇ ਕਾਹਨਾ ਨੌ ਇਲਾਕੇ ਦੀ ਈਦਗਾਹ ਕਲੋਨੀ ਵਿੱਚ ਵਾਪਰਿਆ। ਹਾਦਸੇ ਦੇ ਸਮੇਂ 7 ਤੋਂ 13 ਸਾਲ ਦੀ ਉਮਰ ਦੇ 30 ਤੋਂ ਵੱਧ ਬੱਚੇ ਅਕੈਡਮੀ ਦੀ ਕਲਾਸ ਵਿੱਚ ਪੜ੍ਹ ਰਹੇ ਸਨ, ਜਦੋਂ ਅਚਾਨਕ ਉੱਪਰਲੀ ਛੱਤ ਭਾਰੀ ਗਰਜ ਨਾਲ ਹੇਠਾਂ ਆ ਡਿੱਗੀ। ਇਸ ਕਾਰਨ ਸਾਰੇ ਬੱਚੇ ਅਤੇ ਉੱਥੇ ਮੌਜੂਦ ਸਟਾਫ਼ ਮਲਬੇ ਹੇਠਾਂ ਦੱਬ ਗਏ। ਹਾਦਸੇ ਤੋਂ ਤੁਰੰਤ ਬਾਅਦ 20 ਜ਼ਖ਼ਮੀ ਬੱਚਿਆਂ ਅਤੇ ਇੱਕ ਮਹਿਲਾ ਅਧਿਆਪਕ ਨੂੰ ਹਸਪਤਾਲ ਪਹੁੰਚਾਇਆ ਗਿਆ। ਮੌਕੇ ’ਤੇ ਐਂਬੂਲੈਂਸਾਂ ਅਤੇ ਬਚਾਅ ਕਰਮਚਾਰੀ ਲਗਾਤਾਰ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ।
ਲਾਹੌਰ ਦੇ ਡੀਆਈਜੀ ਓਪਰੇਸ਼ਨ ਫੈਜ਼ਲ ਕਾਮਰਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ ਹੁਣ ਤੱਕ ਮਲਬੇ ਵਿੱਚੋਂ 14 ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹਾਦਸੇ ਦੇ ਕਾਰਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਮਾਰਤ ਦਾ ਇੱਕ ਹਿੱਸਾ ਨਿਰਮਾਣ ਅਧੀਨ ਸੀ ਅਤੇ ਜਿਸ ਵੇਲੇ ਛੱਤ ਡਿੱਗੀ, ਉਸ ਵੇਲੇ ਮਜ਼ਦੂਰ ਉੱਥੇ ਕੰਮ ਕਰ ਰਹੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਲਾਹੌਰ ਜ਼ਿਲ੍ਹਾ ਸਿੱਖਿਆ ਅਥਾਰਟੀ ਦੇ ਸੀਈਓ ਤਾਰਿਕ ਮਹਿਮੂਦ ਨੇ ਦੱਸਿਆ ਕਿ ਇਲਾਕੇ ਦੀ ਹੀ ਇੱਕ ਔਰਤ ਇਸ ਇਮਾਰਤ ਵਿੱਚ ਪ੍ਰਾਈਵੇਟ ਟਿਊਸ਼ਨ ਸੈਂਟਰ ਚਲਾ ਰਹੀ ਸੀ। ਰਾਹਤ ਕਾਰਜਾਂ ਵਿੱਚ ਸ਼ਾਮਲ ਪ੍ਰਮੁੱਖ ਸੰਸਥਾ ’ਈਧੀ ਫਾਊਂਡੇਸ਼ਨ’ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਅਜੇ ਹੋਰ ਵੀ ਵੱਧ ਸਕਦੀ ਹੈ, ਕਿਉਂਕਿ ਕੁਝ ਬੱਚੇ ਅਜੇ ਵੀ ਮਲਬੇ ਦੇ ਹੇਠਾਂ ਦੱਬੇ ਹੋ ਸਕਦੇ ਹਨ।
ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਘਾਤਕ ਲਾਪਰਵਾਹੀ ਲਈ ਜ਼ਿੰਮੇਵਾਰ ਲੋਕਾਂ ਦੀ ਤੁਰੰਤ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


