ਪੰਜਾਬ ਕਾਂਗਰਸ ਵਿੱਚ ਵੱਡਾ ਸਿਆਸੀ ਘਮਸਾਨ ਛਿੜਿਆ। ਕਾਂਗਰਸ ਹਾਈ ਕਮਾਂਡ ਵਲੋਂ ਜਾਰੀ ਕੀਤੇ ਗਏ ਨਵੇਂ ਪੰਜਾਬ ਫਾਰਮੂਲੇ ਖਿਲਾਫ ਪਾਰਟੀ ਅੰਦਰ ਨਰਾਜ਼ਗੀ ਆਈ ਖੁਲ ਕੇ ਸਾਮ?ਹਣੇ। ਇਸ ਬਗਾਵਤ ਦਾ ਕੇਂਦਰ ਬਿੰਦੂ ਬਣੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੈਂਬਰ ਪਾਰਲੀਮੈਂਟ ਦੀ ਮੋਰਿੰਡਾ ਸਥਿਤ ਕੋਠੀ। ਜਿਸ ਵਿਚ ਵਿਧਾਇਕਾਂ , 60 ਦੇ ਕਰੀਬ ਸਾਬਕਾ ਵਿਧਾਇਕਾਂ ਅਤੇ ਸਾਬਕਾ ਮੰਤਰੀਆਂ ਤੋਂ ਇਲਾਵਾ ਬਹੁਤ ਸਾਰੇ ਹਲਕਾ ਇੰਚਾਰਜ ਪਹੁੰਚੇ ਅਤੇ ਬੰਦ ਕਮਰਾ ਮੀਟਿੰਗ ਕੀਤੀ। ਇਸ ਮੌਕੇ ਬੀਤੇ ਦਿਨੀਂ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸੀ ਆਗੂਆਂ ਦੀਆਂ ਵੱਖ ਵੱਖ ਚਾਰ ਕਮੇਟੀਆਂ ਬਣਾਈਆਂ ਗਈਆਂ ਸਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਮੂਹ ਹਾਜ਼ਰ ਆਗੂਆਂ ਨੇ ਮਹਿਸੂਸ ਕੀਤਾ ਕਿ ਇਹ ਲਿਸਟ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਕੇ ਨਹੀਂ ਬਣਾਈ ਗਈ। ਇਸ ਨਾਲ ਪੰਜਾਬ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਪੰਜਾਬ ਵਾਸੀਆਂ ਵਿੱਚ ਨਿਰਾਸ਼ਤਾ ਆਈ ਹੈ। ਉਹਨਾਂ ਕਾਂਗਰਸ ਦੀ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਬੰਧੀ ਲਏ ਫੈਸਲਿਆਂ ਤੇ ਮੁੜ ਵਿਚਾਰ ਕੀਤਾ ਜਾਵੇ ਤਾਂ ਜ਼ੋ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸਹਾਈ ਸਿੱਧ ਹੋ ਸਕੇ। ਇਸ ਮੌਕੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸਾਬਕਾ ਮੰਤਰੀਆਂ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਕਾਂਗੜ, ਦਰਸ਼ਨ ਸਿੰਘ ਬਰਾੜ ਨੇ ਆਖਿਆ ਕਿ ਪੰਜਾਬ ਦੇ ਲੋਕ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਨੂੰ ਪਸੰਦ ਕਰਦੇ ਹਨ ਅਤੇ ਉਹਨਾਂ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਇਸ ਲਈ ਉਹਨਾਂ ਕਾਂਗਰਸ ਹਾਈ ਕਮਾਂਡ ਨੂੰ ਅਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਸੁਖਵਿੰਦਰ ਸਿੰਘ ਸਰਕਾਰੀਆ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੂਵਾਲੀਆ,ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਈਸ਼ਰਪ੍ਰੀਤ ਸਿੰਘ ਸਿੱਧੂ ਪ੍ਰਧਾਨ ਐਨ.ਐਸ.ਯੂ.ਆਈ, ਵਿਧਾਇਕ ਭਾਰਤ ਭੂਸ਼ਣ ਆਸੂ ਸਾਬਕਾ ਮੰਤਰੀ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਓਪੀ ਸੋਨੀ ਸਾਬਕਾ ਡਿਪਟੀ ਮੁੱਖ ਮੰਤਰੀ, ਗੁਰਪ੍ਰੀਤ ਸਿੰਘ ਕੋਟਲੀ ਸਾਬਕਾ ਮੰਤਰੀ, ਸਾਬਕਾ ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ,ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਖਰ, ਸਾਬਕਾ ਵਿਧਾਇਕ ਇੰਦਰਵੀਰ ਸਿੰਘ ਬੁਲਾਰੀਆ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ,ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ,ਸਾਬਕਾ ਵਿਧਾਇਕ ਦਵਿੰਦਰ ਸਿੰਘ ਗੁਆਇਆ, ਸਾਬਕਾ ਵਿਧਾਇਕ ਪਿਰਮਲ ਸਿੰਘ ਧੋਲਾ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸਾਹੀਆ,ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ ਤਰਸੇਮ ਸਿੰਘ ਡੀਸੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ, ਸਾਬਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ, ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਅੰਗਤ ਸੈਣੀ, ਸਾਬਕਾ ਵਿਧਾਇਕ ਜਸਵਿੰਦਰ ਧੀਮਾਨ ਸਪੁੱਤਰ ਸੁਰਜੀਤ ਧੀਮਾਨ ਸਾਬਕਾ ਵਿਧਾਇਕ, ਸੁਰਿੰਦਰ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਦਰਸ਼ਨ ਸਿੰਘ ਜੇਤੋ, ਭਗਵੰਤ ਪਾਲ, ਸੁਮਿਤ ਸਿੰਘ ਹਲਕਾ ਇੰਚਾਰਜ ਅਮਰਗੜ੍ਹ ,ਨਵਜੋਤ ਸਿੰਘ ਹਲਕਾ ਇੰਚਾਰਜ ਨਕੋਦਰ, ਸੁਰਿੰਦਰ ਸਿੰਘ ਇੰਚਾਰਜ ਕਰਤਾਰਪੁਰ ,ਬਲਕੌਰ ਸਿੰਘ ਸਿੱਧੂ ਮੂਸੇ ਵਾਲਾ, ਵਿਕਰਮ ਬਾਜਵਾ ਹਲਕਾ ਇੰਚਾਰਜ ਸਾਹਨੇਵਾਲ, ਵਰਿੰਦਰ ਸਿੰਘ ਢਿੱਲੋ ਸਾਬਕਾ ਪ੍ਰਧਾਨ ਪੰਜਾਬ ਯੂਥ ਕਾਂਗਰਸ, ਰਾਹੁਲ ਇੰਦਰ ਸਿੰਘ ਸਪੁੱਤਰ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਸਹਿਤ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਨਗ੍ਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਮੈਂਬਰ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਗੁਰਵਿੰਦਰ ਸਿੰਘ ਕਕਰਾਲੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ,ਬਲਾਕ ਸੰਮਤੀ ਮੋਰਿੰਡਾ ਦੀ ਚੇਅਰਪਰਸਨ ਸ੍ਰੀਮਤੀ ਹਰਵਿੰਦਰ ਕੌਰ ਸੰਧੂ, ਸਾਬਕਾ ਚੇਅਰਪਰਸਨ ਹਰਿੰਦਰ ਕੌਰ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਹਰਜੀਤ ਸਿੰਘ ਸੋਢੀ , ਜਗਤਾਰ ਸਿੰਘ ਹਰਨੌਲੀ ਆਦਿ ਸੀਨੀਅਰ ਆਗੂ ਹਾਜ਼ਰ ਸਨ।
Breaking News
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
- मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी
- कर्मचारियों की 12 मांगें मानी गईं, न्यायालय से जुड़े मामलों में निर्देशों के अनुरूप सरकार करेगी कार्रवाई – मुख्यमंत्री नायब सिंह सैनी


