ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਰੋਜ਼ਾਨਾ ਵਾਅਦਾ ਕੀਤੇ 8 ਘੰਟਿਆਂ ਤੋਂ ਵੀ ਵੱਧ ਬਿਜਲੀ ਸਪਲਾਈ ਵਿੱਚ ਮਹੱਤਵਪੂਰਨ ਵਾਧਾ ਕੀਤਾ ਹੈ। ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਡਾ: ਬਸੰਤ ਗਰਗ ਨੇ ਦੱਸਿਆ ਕਿ ਸੂਬੇ ਵਿੱਚ ਬਿਜਲੀ ਦੀ ਸਥਿਤੀ ਪੂਰੀ ਤਰ੍ਹਾਂ ਆਮ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਭਰ ਦੇ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਬਿਜਲੀ ਸਪਲਾਈ ਮਿਲੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ 27 ਤੋਂ 30 ਜੂਨ ਦਰਮਿਆਨ ਸੂਬੇ ਵਿੱਚ ਕੁਝ ਦਿਨਾਂ ਲਈ ਬਿਜਲੀ ਦੀ ਆਰਜ਼ੀ ਕਮੀ ਆਈ ਸੀ, ਜਿਸ ਦੌਰਾਨ ਕੁਝ ਖੇਤੀਬਾੜੀ ਫੀਡਰਾਂ ਨੂੰ ਨਿਰਧਾਰਤ 8 ਘੰਟਿਆਂ ਦੀ ਬਜਾਏ ਸਿਰਫ਼ 6-7 ਘੰਟੇ ਹੀ ਸਪਲਾਈ ਮਿਲੀ। ਸਿਰਫ਼ 1-2 ਘੰਟੇ ਦੀ ਇਹ ਰੁਕਾਵਟ ਭਿਆਨਕ ਗਰਮੀ ਦੌਰਾਨ ਬਿਜਲੀ ਦੀ ਰਿਕਾਰਡ ਮੰਗ (ਜਿਸ ਕਾਰਨ ਐਕਸਚੇਂਜ ਤੇ ਬਿਜਲੀ ਉਪਲਬਧ ਨਹੀਂ ਸੀ) ਅਤੇ ਥਰਮਲ ਪਾਵਰ ਪਲਾਂਟਾਂ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੇ ਇੱਕੋ ਸਮੇਂ ਪਏ ਪ੍ਰਭਾਵ ਕਾਰਨ ਹੋਈ ਸੀ, ਜਿਸ ਨਾਲ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ ਸੀ। ਇਨ੍ਹਾਂ ਅਸਧਾਰਨ ਹਾਲਾਤਾਂ ਦੇ ਬਾਵਜੂਦ, ਪੀ.ਐਸ.ਪੀ.ਸੀ.ਐਲ. ਨੇ 6-7 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕੀਤਾ। ਹੁਣ ਹੜਤਾਲ ਵਾਪਸ ਲੈਣ ਅਤੇ ਥਰਮਲ ਜਨਰੇਟਿੰਗ ਯੂਨਿਟਾਂ ਦੇ ਮੁੜ ਚਾਲੂ ਹੋਣ ਨਾਲ, ਸੂਬੇ ਭਰ ਵਿੱਚ ਬਿਜਲੀ ਦੀ ਆਮ ਸਪਲਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਗਈ ਹੈ।
ਸੀ.ਐਮ.ਡੀ. ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੇ ਪੀ.ਐਸ.ਪੀ.ਸੀ.ਐਲ. ਨੇ ਅਸਥਾਈ ਕਮੀ ਦੀ ਪੂਰੀ ਭਰਪਾਈ ਕਰਨ ਲਈ ਪ੍ਰਭਾਵਿਤ ਖੇਤੀਬਾੜੀ ਫੀਡਰਾਂ ਨੂੰ ਵਾਧੂ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਨੇ ਸਪੱਸ਼ਟ ਫੈਸਲਾ ਲਿਆ ਹੈ ਕਿ ਕਿਸੇ ਦੇ ਵੀ ਕਾਬੂ ਤੋਂ ਬਾਹਰ ਵਾਲੀ ਅਸਧਾਰਨ ਸਥਿਤੀ ਦਾ ਬੋਝ ਕਿਸਾਨਾਂ ਤੇ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਚੱਲ ਰਹੇ ਝੋਨੇ ਦੇ ਸੀਜ਼ਨ ਦੌਰਾਨ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਿਸ਼ੇਸ਼ ਸੰਚਾਲਨ ਪ੍ਰਬੰਧ ਕੀਤੇ ਹਨ। ਫੀਲਡ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਫੀਡਰ ਵਾਈਜ਼ ਸਪਲਾਈ ਦੀ ਨਿਰੰਤਰ ਨਿਗਰਾਨੀ ਕਰਨ, ਬਿਜਲੀ ਦੀ ਉਪਲਬਧਤਾ ਨੂੰ ਸੁਧਾਰਨ ਅਤੇ ਕਿਸੇ ਵੀ ਸਥਾਨਕ ਸਮੱਸਿਆ ਦਾ ਤੁਰੰਤ ਹੱਲ ਕਰਨ ਤਾਂ ਜੋ ਸਿੰਚਾਈ ਦੀਆਂ ਲੋੜਾਂ ਨੂੰ ਪੂਰੀ ਤਰ੍ਹਾਂ ਮੁਕਾਬਲਾ ਕੀਤਾ ਜਾ ਸਕੇ।
ਕਿਸਾਨ ਭਾਈਚਾਰੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਉਸਦੀ ਸਭ ਤੋਂ ਵੱਡੀ ਤਰਜੀਹ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਭਰ ਵਿੱਚ ਭਰੋਸੇਯੋਗ ਬਿਜਲੀ ਸਪਲਾਈ ਬਹਾਲ ਰਹੇ ਅਤੇ ਹਰ ਪ੍ਰਭਾਵਿਤ ਕਿਸਾਨ ਨੂੰ ਆਰਜ਼ੀ ਕਮੀ ਦੀ ਭਰਪਾਈ ਲਈ ਲੋੜੀਂਦੀ ਵਾਧੂ ਬਿਜਲੀ ਮਿਲੇ
Breaking News
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
- मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी


