Close Menu
Rozana Desh PardeshRozana Desh Pardesh
    What's Hot

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    • मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਾਂਗਰਸ ’ਚ ਕੋਈ ਧੜੇਬੰਦੀ ਨਹੀਂ, 1-2 ਦਿਨਾਂ ’ਚ ਸਾਰੇ ਲੀਡਰ ਇੱਕ ਮੰਚ ’ਤੇ ਦਿਖਣਗੇ: ਰਾਜਾ ਵੜਿੰਗ
    Punjab

    ਕਾਂਗਰਸ ’ਚ ਕੋਈ ਧੜੇਬੰਦੀ ਨਹੀਂ, 1-2 ਦਿਨਾਂ ’ਚ ਸਾਰੇ ਲੀਡਰ ਇੱਕ ਮੰਚ ’ਤੇ ਦਿਖਣਗੇ: ਰਾਜਾ ਵੜਿੰਗ

    July 4, 20263 Mins Read
    Share Facebook Twitter Telegram Email WhatsApp

    ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਐਮਪੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਹੋਏ ਕਾਂਗਰਸੀਆਂ ਦੇ ਇਕੱਠ ਅਤੇ ਪਾਰਟੀ ਅੰਦਰਲੀ ਕਥਿਤ ਗੁੱਟਬੰਦੀ ਦੀਆਂ ਖ਼ਬਰਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਵੱਡਾ ਬਿਆਨ ਜਾਰੀ ਕੀਤਾ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਾਂਗਰਸ ਅੰਦਰ ਕਿਸੇ ਵੀ ਤਰ੍ਹਾਂ ਦੀ ਲੜਾਈ ਜਾਂ ਧੜੇਬੰਦੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਅਗਲੇ ਇੱਕ-ਦੋ ਦਿਨਾਂ ਦੇ ਅੰਦਰ-ਅੰਦਰ ਸਾਰੇ ਸੀਨੀਅਰ ਆਗੂ ਇੱਕੋ ਮੰਚ ’ਤੇ ਇਕੱਠੇ ਨਜ਼ਰ ਆਉਣਗੇ।
    ਚਰਨਜੀਤ ਸਿੰਘ ਚੰਨੀ ਦੇ ਘਰ ਹੋਈ ਬੈਠਕ ਬਾਰੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ, ‘ਚੰਨੀ ਸਾਹਿਬ ਸਾਡੇ ਬਹੁਤ ਸੀਨੀਅਰ ਨੇਤਾ, ਕੰਪੇਨਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ। ਜੇਕਰ ਉਨ੍ਹਾਂ ਦੇ ਘਰ ਕੁਝ ਕਾਂਗਰਸੀ ਆਗੂ ਇਕੱਠੇ ਹੋਏ ਹਨ, ਤਾਂ ਇਸ ਵਿੱਚ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। ਕੱਲ੍ਹ ਨੂੰ ਮੇਰੇ ਘਰ, ਸੁਖਜਿੰਦਰ ਰੰਧਾਵਾ ਦੇ ਘਰ ਜਾਂ ਕਿਸੇ ਹੋਰ ਨੇਤਾ ਦੇ ਘਰ ਵੀ ਲੋਕ ਇਕੱਠੇ ਹੋ ਸਕਦੇ ਹਨ। ਇਸ ਦਾ ਮਤਲਬ ਕੋਈ ਲੜਾਈ ਨਹੀਂ ਹੁੰਦਾ।’ ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਚੰਨੀ ਸਾਹਿਬ ਨੂੰ ਬਹੁਤ ਪਿਆਰ ਕਰਦੀ ਹੈ, ਉਹ ਜਦੋਂ ਚਾਹੁਣ ਹਾਈਕਮਾਂਡ ਨੂੰ ਮਿਲ ਸਕਦੇ ਹਨ ਅਤੇ ਹਾਈਕਮਾਂਡ ਵੀ ਉਨ੍ਹਾਂ ਨੂੰ ਮਿਲ ਸਕਦੀ ਹੈ।
    ਪਾਰਟੀ ਅੰਦਰ ਡਿਸਿਪਲਿਨ (ਅਨੁਸ਼ਾਸਨ) ਦੇ ਸਵਾਲ ’ਤੇ ਰਾਜਾ ਵੜਿੰਗ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ, ‘ਕਿਸੇ ਨੂੰ ਵੀ ਪਾਰਟੀ ਦੀਆਂ ਹੱਦਾਂ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ, ਚਾਹੇ ਉਹ ਮੈਂ ਖ਼ੁਦ ਪਾਰਟੀ ਦਾ ਪ੍ਰਧਾਨ ਹੀ ਕਿਉਂ ਨਾ ਹੋਵਾਂ। ਹਰ ਵਿਅਕਤੀ ਨੂੰ ਆਪਣੀ ਲਿਮਿਟ ਪਤਾ ਹੋਣੀ ਚਾਹੀਦੀ ਹੈ।’ ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਜਾਂ ਕਿਸੇ ਹੋਰ ਸੀਨੀਅਰ ਲੀਡਰ ਨੇ ਕੋਈ ਗਲਤ ਗੱਲ ਨਹੀਂ ਕੀਤੀ, ਪਰ ਜਿਨ੍ਹਾਂ ਇੱਕਾ-ਦੁੱਕਾ ਸਾਬਕਾ ਵਿਧਾਇਕਾਂ ਨੇ ਪਾਰਟੀ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ ਜਾਂ ਇਨ-ਡਿਸਿਪਲਿਨ (ਅਨੁਸ਼ਾਸਨਹੀਣਤਾ) ਫੈਲਾਇਆ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
    ਵੜਿੰਗ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਜ਼ਰੂਰ ਮਾਰਨ। ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ’ਤੇ ਰਾਜਾ ਵੜਿੰਗ ਨੇ ਕਿਹਾ, ‘ਮੇਰੇ ਕੋਲ ਸੀਐਮ ਫੇਸ ਐਲਾਨਣ ਦਾ ਅਧਿਕਾਰ ਨਹੀਂ ਹੈ। ਇਹ ਮੁਕੰਮਲ ਫੈਸਲਾ ਰਾਹੁਲ ਗਾਂਧੀ ਅਤੇ ਮਲਿਕਾਅਰਜੁਨ ਖੜਗੇ ਸਾਹਿਬ ਦਾ ਹੈ। ਜਿੱਥੋਂ ਤੱਕ ਮੇਰੀ ਗੱਲ ਹੈ, ਰਾਜਾ ਵੜਿੰਗ ਮੁੱਖ ਮੰਤਰੀ ਬਣਨ ਦੀ ਰੇਸ ਵਿੱਚ ਬਿਲਕੁਲ ਨਹੀਂ ਹੈ। ਮੇਰਾ ਇੱਕੋ-ਇੱਕ ਮਕਸਦ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਮੁੜ ਵਾਪਸ ਲੈ ਕੇ ਆਉਣਾ ਹੈ। ਹਾਈਕਮਾਂਡ ਜਿਸ ਨੂੰ ਵੀ ਸੀਐਮ ਫੇਸ ਬਣਾਏਗੀ, ਰਾਜਾ ਵੜਿੰਗ ਉਸ ਦੇ ਨਾਲ ਚੱਟਾਨ ਵਾਂਗ ਖੜ੍ਹਾ ਮਿਲੇਗਾ।’
    ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ’ਤੇ ਉੱਠ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਵੜਿੰਗ ਨੇ ਕਿਹਾ, ‘ਰੰਧਾਵਾ ਸਾਹਿਬ ਨੇ ਖ਼ੁਦ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਦੇ ਹਾਲਾਤਾਂ, ਗੈਂਗਸਟਰ ਕਲਚਰ ਅਤੇ ਆਪਣੇ ਇਲਾਕੇ ਦੇ ਸਰਹੱਦੀ ਮੁੱਦਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਨੂੰ ਮਿਲਣ ਗਏ ਸਨ। ਉਹ ਉੱਥੇ ਕੋਈ ਜੱਫੀਆਂ ਪਾਉਣ ਜਾਂ ਪਾਰਟੀ ਛੱਡਣ ਨਹੀਂ ਗਏ ਸੀ। ਉਹ ਜਮਾਂਦਰੂ ਕਾਂਗਰਸੀ ਹਨ।’ ਉਨ੍ਹਾਂ ਬੀਜੇਪੀ ’ਤੇ ਤਨਜ਼ ਕੱਸਦਿਆਂ ਕਿਹਾ ਕਿ ਬੀਜੇਪੀ ਵਾਲੇ ਭਾਵੇਂ ਆਪਣੀਆਂ ਬਾਂਹਾਂ ਖੁੱਲ੍ਹੀਆਂ ਰੱਖ ਲੈਣ, ਪਰ ਪੰਜਾਬ ਦੇ ਲੋਕ ਕਾਂਗਰਸ ਦੇ ਨਾਲ ਹਨ ਅਤੇ ਉਹ ਬੀਜੇਪੀ ਨੂੰ ਪੰਜਾਬ ਵਿੱਚ ਪੈਰ ਨਹੀਂ ਰੱਖਣ ਦੇਣਗੇ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026

    विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.