ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਕਮੇਟੀ ਮੋਗਾ ਦੀ ਮੀਟਿੰਗ ਜਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਦੋਵੇਂ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਮਸਲਿਆਂ ਦਾ ਹੱਲ ਕਰਨ ਦੀ ਥਾਂ ਲੋਕਾਂ ਨੂੰ ਕੁੱਟ ਕੇ ਮਸਲੇ ਹੱਲ ਕਰਨਾ ਚਾਹੁੰਦੀਆਂ ਹਨ ਆਰਥਿਕ ਸੁਧਾਰਾਂ ਦੇ ਨਾਂ ਥੱਲੇ ਸਾਰੇ ਮਹਿਕਮਿਆਂ ਨੂੰ ਵੇਚ ਰਹੀਆਂ ਹਨ ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਦੋਵਾਂ ਜਥੇਬੰਦੀਆਂ ਵੱਲੋਂ ਵੱਡਾ ਧਰਨਾ ਅਤੇ ਮੁਜ਼ਾਹਰਾ ਕੀਤਾ ਜਾ ਰਿਹਾ ਇਹ ਸੰਘਰਸ਼ ਪ੍ਰੋਗਰਾਮ ਭਾਰਤ ਅਮਰੀਕਾ ਵਪਾਰ ਸਮਝੌਤਾ ਤੇ ਅਮਰੀਕਾ ਵੱਲੋਂ ਇਰਾਨ ਤੇ ਮੜੀ ਜਾ ਰਹੀ ਨਿਹਕੀ ਜੰਗ ਅਤੇ ਇਸ ਜੰਗ ਕਾਰਨ ਲੋਕਾਂ ਤੇ ਪਾਏ ਜਾ ਰਹੇ ਮੰਗਿਆਈ ਦੇ ਬੋਝ ਖਿਲਾਫ ਕੀਤਾ ਜਾ ਰਿਹਾ ਹੈ ਜਥੇਬਦੀਆਂ ਸਮਜਦੀਆਂ ਹਨ ਕਿ ਇਸ ਜੰਗ ਦੇ ਕਾਰਨ ਪੈਟਰੋਲ ਡੀਜ਼ਲ ਤੇ ਰੇਹ ਦੇ ਭਾਅ ਵਧ ਗਏ ਹਨ ਤੇਲ ਦੇ ਭਾਅ ਵਦਣ ਕਾਰਨ ਨਿਤ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ ਗਏ ਹਨ ਇਸ ਕਰਕੇ ਕਿਸਾਨਾਂ ਦੀ ਮੰਗ ਹੈ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ, ਅਮਰੀਕਾ ਇਰਾਨ ਜੰਗ ਦੀ ਆੜ ਵਿੱਚ ਮੰਗਿਆਈ ਵਧਾਉਣ ਦੇ ਸਾਰੇ ਕਦਮ ਵਾਪਸ ਲਏ ਜਾਣ, ਲੋਕਾਂ ਤੇ ਟੈਕਸ ਦਾ ਭਾਰ ਘਟਾਇਆ ਜਾਵੇ, ਬਹੁ ਕੌਮੀ ਸਾਮਰਾਜੀ ਕੰਪਨੀਆਂ ਦੇਸ਼ ਦੇ ਵੱਡੇ ਸਰਮਾਏਦਾਰਾਂ ਦੇ ਮੁਨਾਫਿਆਂ ਅਤੇ ਜਾਇਦਾਦਾਂ ਤੇ ਵੱਡੇ ਭੋਏ ਸਰਦਾਰਾਂ ਜੋ ਹਜ਼ਾਰਾਂ ਏਕੜ ਦੇ ਮਾਲਕ ਹਨ ਤੇ ਟੈਕਸ ਲਾ ਕੇ ਉਗਰਾਹੀ ਯਕੀਨੀ ਬਣਾਈ ਜਾਵੇ ਅਤੇ ਇਸ ਤਰ੍ਹਾਂ ਸਰਕਾਰੀ ਖਜ਼ਾਨਾ ਭਰ ਕੇ ਲੋਕਾਂ ਤੇ ਖਰਚਿਆ ਜਾਵੇ,ਸਰਕਾਰੀ ਜਾਇਦਾਤਾਂ ਕਾਰਪਰੇਟਾਂ ਨੂੰ ਵੇਚਣੀਆਂ ਬੰਦ ਕੀਤੀਆਂ ਜਾਣ, ਨਵੇਂ ਕਿਰਤ ਕੋਡ ਰੱਦ ਕੀਤੇ ਜਾਣ ਅਤੇ ਸਨਅਤੀ ਮਜ਼ਦੂਰਾਂ ਦੀਆਂ ਹੱਕੀ ਮੰਗਾ ਮੰਨੀਆ ਜਾਣ ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਜੋ ਲੈਂਡ ਪੋਲਿੰਗ ਨੀਤੀ ਵਿੱਚ ਨਵੀਆਂ ਸੋਧਾਂ ਕਰਕੇ ਲਾਗੂ ਕਰਨ ਜਾ ਰਹੀ ਹੈ। ਜਥੇਬੰਦੀ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਨੀਤੀ ਰੱਦ ਕੀਤੀ ਜਾਵੇ ਅਸਲ ਵਿੱਚ ਸਰਕਾਰ ਨਵੀਂ ਲੈਂਡ ਪੋਲਿੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜਮੀਨਾਂ ਖੋਣੀਆਂ ਚਾਹੁੰਦੀ ਹੈ ਜੇਕਰ ਸਰਕਾਰ ਨੇ ਨਵੇਂ ਲੈਂਡ ਪੋਲਿੰਗ ਨੀਤੀ ਲਾਗੂ ਕਰਕੇ ਕਿਸਾਨਾਂ ਦੀਆਂ ਜਮੀਨਾਂ ਖੋਹਣੀਆਂ ਜਾਰੀ ਰੱਖੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖਿਲਾਫ ਕਿਸਾਨ ਜਥੇਬੰਦੀਆਂ ਇੱਕ ਵੱਡਾ ਸੰਘਰਸ਼ ਲੜਨ ਲਈ ਮਜਬੂਰ ਹੋਣਗੀਆਂ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਅੱਜ ਦੀ ਮੀਟਿੰਗ ਵਿੱਚ ਉਪਰੋਕਤ ਤੋਂ ਬਿਨਾਂ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲਕਲਾਂ ਗੁਰਦੇਵ ਸਿੰਘ ਕਿਸ਼ਨਪੁਰਾ,ਜਸਵਿੰਦਰ ਸਿੰਘ ਘੱਲਕਲਾਂ, ਗੁਰਚਰਨ ਸਿੰਘ ਰਾਮਾ, ਕੇਵਲ ਕ੍ਰਿਸ਼ਨ ਬੱਧਣੀ, ਬਲਜੀਤ ਸਿੰਘ ਸੁਖਾਨੰਦ, ਗੁਰਦੇਵ ਸਿੰਘ ਵਰੇ, ਜੰਗੀਰ ਸਿੰਘ ਹਿੰਮਤਪੁਰਾ, ਸੁਖਜੀਤ ਸਿੰਘ ਲੰਡੇ ਕੇ, ਅਮਰੀਕ ਸਿੰਘ ਘੋਲੀਆ, ਨਛੱਤਰ ਸਿੰਘ ਝੰਡੇ ਵਾਲਾ ਇਕਬਾਲ ਸਿੰਘ ਸਿੰਘਾਂ ਵਾਲਾ, ਜਗਦੇਵ ਸਿੰਘ ਸਿੰਘਾ ਵਾਲਾ, ਬੂਟਾ ਸਿੰਘ ਭਾਗੀ ਕੇ,ਕੁਲਦੀਪ ਕੌਰ ਕੁੱਸਾ,ਕਰਮਜੀਤ ਕੌਰ ਹਿੰਮਤਪੁਰਾ ਤੇ ਹੋਰ ਬਹੁਤ ਸਾਰੇ ਸਾਥੀ ਸ਼ਾਮਿਲ ਹੋਏ
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


