ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਨੇ ਗੰਨੇ ਦੇ ਬਕਾਇਆ ਭੁਗਤਾਨ, ਅਮਰੀਕਾ ਨਾਲ ਕੀਤੀ ਜਾ ਰਹੀ ਖੇਤੀ ਵਪਾਰ ਸੰਧੀ ਅਤੇ ਕਿਸਾਨਾਂ ਉੱਤੇ ਹੋ ਰਹੇ ਕਥਿਤ ਜ਼ੁਲਮਾਂ ਦੇ ਵਿਰੋਧ ਵਿੱਚ ਗੁਰਦਾਸਪੁਰ–ਚੰਡੀਗੜ੍ਹ ਮਾਰਗ ’ਤੇ ਹਰਚੋਵਾਲ ਵਿਖੇ ਤਿੰਨ ਘੰਟਿਆਂ ਲਈ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ।
ਧਰਨੇ ਵਿੱਚ ਲੋਕ ਇਨਸਾਫ਼ ਮੋਰਚਾ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੱਗੜੀ ਸੰਭਾਲ ਜੱਟਾ ਲਹਿਰ ਸਮੇਤ ਹੋਰ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਖੇਤੀ ਵਿੱਚ ਵਿਭਿੰਨਤਾ ਲਿਆਉਣ ਦੀਆਂ ਗੱਲਾਂ ਕਰਦੀ ਹੈ, ਜਦਕਿ ਦੂਜੇ ਪਾਸੇ ਗੰਨਾ ਉਤਪਾਦਕ ਕਿਸਾਨਾਂ ਨੂੰ ਦੋ-ਦੋ ਸਾਲਾਂ ਤੋਂ ਫਸਲ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਗੰਨੇ ਦਾ ਬਕਾਇਆ ਭੁਗਤਾਨ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਵੇ, ਨਾ ਕਿ ਦਫ਼ਤਰੀ ਕਾਰਵਾਈਆਂ ਵਿੱਚ ਉਲਝਾ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾਵੇ।
ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਖੇਤੀ ਵਪਾਰ ਸੰਧੀ ’ਤੇ ਵੀ ਚਿੰਤਾ ਜਤਾਉਂਦਿਆਂ ਕਿਹਾ ਕਿ ਇਸ ਨਾਲ ਪੰਜਾਬ ਦਾ ਖੇਤੀਬਾੜੀ ਸੈਕਟਰ ਅਤੇ ਖੇਤੀ ਅਧਾਰਿਤ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੇ ਹਿੱਤਾਂ ਦੀ ਅਣਦੇਖੀ ਕਰ ਰਹੀਆਂ ਹਨ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਗੰਨੇ ਦੇ ਬਕਾਏ ਅਤੇ ਹੋਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਿਰਫ਼ ਲਿੰਕ ਸੜਕਾਂ ਹੀ ਨਹੀਂ, ਸਗੋਂ ਨੈਸ਼ਨਲ ਹਾਈਵੇ ਅਤੇ ਰੇਲ ਮਾਰਗ ਵੀ ਜਾਮ ਕੀਤੇ ਜਾਣਗੇ।
ਧਰਨੇ ਦੌਰਾਨ ਡੀਐਸਪੀ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨਾਲ ਜਲਦੀ ਮੀਟਿੰਗ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਦੇ ਬਾਵਜੂਦ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਰਣਜੀਤ ਸਿੰਘ ਸੋਨੂ ਔਲਖ, ਸਤਨਾਮ ਸਿੰਘ ਬਾਗੜੀਆਂ, ਮੰਗਲ ਸਿੰਘ ਠਾਕੁਰ, ਦਲੀਪ ਸਿੰਘ ਨੰਬਰਦਾਰ, ਰਸਪਾਲ ਸਿੰਘ, ਬਲਦੇਵ ਸਿੰਘ ਸੇਖਵਾਂ, ਬਲਜਿੰਦਰ ਸਿੰਘ ਚੀਮਾ, ਲਖਵਿੰਦਰ ਸਿੰਘ ਮੰਜਿਆਂਵਾਲੀ, ਬਲਵਿੰਦਰ ਸਿੰਘ ਘੋੜੇਵਾਹ, ਸੁਖਦੇਵ ਸਿੰਘ ਔਲਖ, ਨਿਸ਼ਾਨ ਸਿੰਘ ਸਰਪੰਚ, ਅਵਤਾਰ ਸਿੰਘ ਖੋਜੇਗੀਪੁਰ, ਬਲਵਿੰਦਰ ਸਿੰਘ ਰਾਜਾ ਹਰਚੋਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


