ਪੀਲੀਭੀਤ ਰੇਲਵੇ ਸਟੇਸ਼ਨ ’ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ, ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਅਤੇ ਸੰਸਦ ਮੈਂਬਰ ਜਿਤਿਨ ਪ੍ਰਸਾਦ ਨੇ ਟਨਕਪੁਰ ਨਾਂਦੇੜ ਵੀਕਲੀ ਐਕਸਪ੍ਰੈਸ ਨੂੰ ਵਰਚੁਅਲੀ ਹਰੀ ਝੰਡੀ ਦਿਖਾਈ। ਉਨ੍ਹਾਂ ਨੇ ਟਨਕਪੁਰ ਪੀਲੀਭੀਤ ਦੇ ਸ਼ਾਹਜਹਾਂਪੁਰ ਤੱਕ ਐਕਸਟੈਂਸ਼ਨ ਨੂੰ ਵੀ ਹਰੀ ਝੰਡੀ ਦਿਖਾਈ। 6 ਜੁਲਾਈ ਨੂੰ, ਪੀਲੀਭੀਤ ਜੰਕਸ਼ਨ ਤੋਂ ਟਨਕਪੁਰ-ਨਾਂਦੇੜ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਜ਼ਿਲ੍ਹੇ ਨੂੰ ਇੱਕ ਤੋਹਫ਼ਾ ਦਿੱਤਾ ਗਿਆ।
ਦੱਸ ਦਈਏ ਕਿ ਪੀਲੀਭੀਤ ਜੰਕਸ਼ਨ ’ਤੇ ਆਯੋਜਿਤ ਪ੍ਰੋਗਰਾਮ ਵਿੱਚ ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਮੁੱਖ ਮਹਿਮਾਨ ਵਜੋਂ ਮੌਜੂਦ ਸੀ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਕੇਂਦਰੀ ਮੰਤਰੀ ਰਵਨੀਤ ਸਿੰਘ ਅਤੇ ਕੇਂਦਰੀ ਮੰਤਰੀ ਅਜੈ ਤਮਟਾ ਵਰਚੁਅਲ ਮਾਧਿਅਮ ਰਾਹੀਂ ਟਨਕਪੁਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਨਵੀਂ ਰੇਲ ਸੇਵਾ ਦੀ ਸ਼ੁਰੂਆਤ ਨਾਲ, ਉੱਤਰਾਖੰਡ ਅਤੇ ਤਰਾਈ ਖੇਤਰ ਦੇ ਯਾਤਰੀ ਹੁਣ ਸਿੱਧੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸਥਿਤ ਪਵਿੱਤਰ ਸਿੱਖ ਧਾਰਮਿਕ ਸਥਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾ ਸਕਣਗੇ। ਇਸ ਨਾਲ ਸ਼ਰਧਾਲੂਆਂ ਅਤੇ ਆਮ ਯਾਤਰੀਆਂ ਦੋਵਾਂ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਦੇ ਸਮਾਗਮ ਲਈ ਰੇਲਵੇ ਸਟੇਸ਼ਨ ’ਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ।
ਭਾਜਪਾ ਜ਼ਿਲ੍ਹਾ ਪ੍ਰਧਾਨ ਗੋਕੁਲ ਪ੍ਰਸਾਦ ਮੌਰੀਆ, ਸੰਜੀਵ ਪ੍ਰਤਾਪ ਸਿੰਘ, ਨਗਰ ਕੌਂਸਲ ਪ੍ਰਧਾਨ ਡਾ. ਆਸਥਾ ਅਗਰਵਾਲ, ਜ਼ਿਲ੍ਹਾ ਪੰਚਾਇਤ ਪ੍ਰਧਾਨ ਦੇ ਪ੍ਰਤੀਨਿਧੀ ਗੁਰਭਾਗ ਸਿੰਘ, ਬਡੇਪੁਰਾ ਗੁਰੂਦੁਆਰਾ ਤੋਂ ਬਾਬਾ ਮੋਹਨ ਸਿੰਘ, ਰੇਲਵੇ ਤੋਂ ਏਡੀਆਰਐਮ ਮਨੋਜ ਕੁਮਾਰ ਅਤੇ ਕਈ ਅਧਿਕਾਰੀ ਮੌਜੂਦ ਸਨ।
ਇਸ ਸਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਜਾਰੀ ਕਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਟਨਕਪੁਰ ਤੋਂ ਨਵੀਂ ਹਫ਼ਤਾਵਾਰੀ ’ਟਨਕਪੁਰ-ਸ੍ਰੀ ਨਾਂਦੇੜ ਸਾਹਿਬ ਐਕਸਪ੍ਰੈਸ’ (ਟਰੇਨ ਨੰ. 17632) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟਰੇਨ ਹਰ ਮੰਗਲਵਾਰ ਸਵੇਰੇ 9:00 ਵਜੇ ਟਨਕਪੁਰ ਤੋਂ ਚੱਲੇਗੀ ਅਤੇ ਬੁੱਧਵਾਰ ਸ਼ਾਮ 4:30 ਵਜੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪਹੁੰਚੇਗੀ। ਤਰਾਈ ਖੇਤਰ ਦੀ ਨਾਨਕ ਨਾਮ ਲੇਵਾ ਸੰਗਤ ਲਈ ਇਹ ਸਿੱਧਾ ਰੇਲ ਸੰਪਰਕ ਗੁਰੂ ਘਰ ਦੀ ਪਵਿੱਤਰ ਯਾਤਰਾ ਨੂੰ ਹੋਰ ਵਧੇਰੇ ਆਸਾਨ ਬਣਾਏਗਾ।
Breaking News
- ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ
- ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ
- ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ
- ਜਲਾਲਾਬਾਦ ਵਿੱਚ ਸਰਹੱਦੀ ਖੇਤ ’ਚੋਂ ਮਿਲੀ ਬੰਬ ਵਰਗੀ ਸ਼ੱਕੀ ਵਸਤੂ ਵਾਹੀ ਕਰਦੇ ਸਮੇਂ ਮਿਲੀ ਵਸਤੂ, ਬੰਬ ਸਕੁਐਡ ਪਹੁੰਚਿਆ
- ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਪੰਜਾਬ ਭਰ ’ਚ ਬੱਸਾਂ ਦਾ ਚੱਕਾ ਜਾਮ- ਬੱਸ ਸੇਵਾ ਬੁਰੀ ਤਰਾਂ ਪ੍ਰਭਾਵਿਤ
- ਬੇਅਦਬੀ ਮਾਮਲੇ ’ਚ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਭੇਜਿਆ ਸੋਮਵਾਰ ਨੂੰ ਹੋਵੇਗੀ ਪੁੱਛਗਿੱਛ
- ਮਨਰੇਗਾ ਕਰਮਚਾਰੀਆਂ ’ਤੇ ਪੁਲਿਸ ਜਬਰ ਖ਼ਿਲਾਫ਼ ਬਲਾਚੌਰ ’ਚ ਉੱਠੀ ਆਵਾਜ਼
- ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼ : ਕੁਲਜੀਤ ਸਿੰਘ ਬੇਦੀ


