ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਅੰਦਰ ਅੰਦਰੂਨੀ ਕਲੇਸ਼ ਹੋਰ ਵੀ ਵੱਧ ਗਿਆ ਹੈ। ਸੀਨੀਅਰ ਪਾਰਟੀ ਆਗੂਆਂ ਦਾ ਇੱਕ ਧੜਾ ਹੁਣ ਖੁੱਲ੍ਹ ਕੇ ਅਮਰਿੰਦਰ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਿਹਾ ਹੈ।
ਪੰਜਾਬ ਕਾਂਗਰਸ ਅੰਦਰ ਖੁੱਲ੍ਹ ਕੇ ਬਗਾਵਤ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਵੱਲੋਂ ਬੁਲਾਈ ਗਈ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਆਪਣੇ ਸਮਰਥਕ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਚੰਨੀ ਪਾਰਟੀ ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ। ਚੰਨੀ ਦੇ ਸਮਰਥਕ ਬਘੇਲ ਦਾ ਸਵਾਗਤ ਕਰਨ ਲਈ ਵੀ ਨਹੀਂ ਪਹੁੰਚੇ।
ਹੁਣ ਤੱਕ, ਚੰਨੀ ਨੇ ਨਵਾਂ ਸੂਬਾ ਪ੍ਰਧਾਨ ਬਣਨ ਦੀ ਕੋਸ਼ਿਸ਼ ਵਿੱਚ ਇੱਕ ਸੰਸਦ ਮੈਂਬਰ (ਸੁਖਜਿੰਦਰ ਰੰਧਾਵਾ) ਅਤੇ ਛੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ, ਨਵੇਂ ਨਿਯੁਕਤ ਕਾਰਜਕਾਰੀ ਪ੍ਰਧਾਨ, ਸੰਗਤ ਸਿੰਘ ਗਿਲਜੀਆਂ, ਉਨ੍ਹਾਂ ਦੇ ਧੜੇ ਵਿੱਚ ਸ਼ਾਮਲ ਹੋ ਗਏ ਹਨ। ਸਿਰਫ ਇੱਕ ਸੰਸਦ ਮੈਂਬਰ, ਡਾ. ਅਮਰ ਸਿੰਘ, ਮੌਜੂਦਾ ਪ੍ਰਧਾਨ, ਅਮਰਿੰਦਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ; ਕਿਸੇ ਵੀ ਵਿਧਾਇਕ ਨੇ ਉਨ੍ਹਾਂ ਦੇ ਹੱਕ ਵਿੱਚ ਨਹੀਂ ਬੋਲਿਆ।
ਇੰਚਾਰਜ ਦੇ ਆਉਣ ਤੋਂ ਪਹਿਲਾਂ ਚੰਨੀ ਨੇ ਮੋਹਾਲੀ ਵਿੱਚ ਆਪਣੇ ਸਮਰਥਕ ਆਗੂਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਦੌਰਾਨ ਬਘੇਲ ਦੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ। ਚੰਨੀ ਨੇ ਸੋਸ਼ਲ ਮੀਡੀਆ ’ਤੇ ਇਹ ਵੀ ਕਿਹਾ ਕਿ ਇਹ ਕਦਮ ਮੋਰਿੰਡਾ ਵਿੱਚ ਹੋਈ ਸ਼ੁਰੂਆਤੀ ਮੀਟਿੰਗ ਦਾ ਹੀ ਇੱਕ ਸਿਲਸਿਲਾ ਹੈ। ਕਾਂਗਰਸ ਹਾਈਕਮਾਨ ਨੇ ਬਗਾਵਤ ਨੂੰ ਦਬਾਉਣ ਲਈ ਬਘੇਲ ਨੂੰ ਪੰਜ ਦਿਨਾਂ ਲਈ ਪੰਜਾਬ ਭੇਜਿਆ ਹੈ; ਉਹ ਦੋਵਾਂ ਧੜਿਆਂ ਨਾਲ ਮੀਟਿੰਗਾਂ ਕਰਨ ਲਈ ਚੰਡੀਗੜ੍ਹ ਪਹੁੰਚੇ ਹਨ। ਸੂਤਰ ਦੱਸਦੇ ਹਨ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਮੀਟਿੰਗ ’ਚ ਸ਼ਾਮਲ ਹੋਣ ਦੀ ਹਾਮੀ ਭਰੀ ਸੀ ਪ੍ਰੰਤੂ ਉਹ ਮੀਟਿੰਗ ’ਚ ਹਾਜ਼ਰ ਨਹੀਂ ਸਨ। ਸੂਤਰਾਂ ਅਨੁਸਾਰ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ ਕਿ ਵੜਿੰਗ ਖ਼ਿਲਾਫ਼ ਉਹ ਇੱਕਜੁੱਟ ਰਹਿਣਗੇ ਤੇ ਵੜਿੰਗ ਦੇ ਕਿਸੇ ਪ੍ਰੋਗਰਾਮ ’ਚ ਸ਼ਾਮਲ ਨਹੀਂ ਹੋਣਗੇ। ਅੱਜ ਵੜਿੰਗ ਖ਼ਿਲਾਫ਼ ਖ਼ਾਕਾ ਵੀ ਤਿਆਰ ਕੀਤਾ ਗਿਆ ਤਾਂ ਜੋ ਹਾਈਕਮਾਂਡ ਨੂੰ ਜਾਣੂ ਕਰਾਇਆ ਜਾ ਸਕੇ।
ਇਸ ਖ਼ਾਕੇ ਅਨੁਸਾਰ ਰਾਜਾ ਵੜਿੰਗ ਦੀ ਬਿਆਨਬਾਜ਼ੀ ਕਾਰਨ ਜ਼ਮੀਨੀ ਪੱਧਰ ’ਤੇ ਕਾਂਗਰਸ ਨੂੰ ਵੱਜੀ ਸਿਆਸੀ ਸੱਟ ਦਾ ਜ਼ਿਕਰ ਹੈ। ਮੀਟਿੰਗ ’ਚ ਚਰਚਾ ਹੋਈ ਕਿ ਵੜਿੰਗ ਦੇ ਮਰਹੂਮ ਬੂਟਾ ਸਿੰਘ ਬਾਰੇ ਬਿਆਨਬਾਜ਼ੀ ਕਰਕੇ ਦਲਿਤ ਭਾਈਚਾਰਾ ਨਾਰਾਜ਼ ਹੋ ਗਿਆ ਸੀ ਅਤੇ ਤਰਨ ਤਾਰਨ ਵਿਚਲੇ ਬਿਆਨਾਂ ਕਰਕੇ ਸਿੱਖ ਭਾਈਚਾਰਾ ਵੀ ਔਖ ’ਚ ਹੈ। ਇਸੇ ਤਰ੍ਹਾਂ ਗਿਆਨੀ ਜ਼ੈਲ ਸਿੰਘ ਖ਼?ਲਾਫ਼ ਬਿਆਨਬਾਜ਼ੀ ਕਰਕੇ ਓ ਬੀ ਸੀ ਭਾਈਚਾਰਾ ਵੀ ਕਾਂਗਰਸ ਪ੍ਰਤੀ ਗਿਲਾ ਰੱਖ ਰਿਹਾ ਹੈ।
ਸੂਤਰ ਦੱਸਦੇ ਹਨ ਕਿ ਇਨ੍ਹਾਂ ਲੀਡਰਾਂ ਵੱਲੋਂ ਇਹ ਸੁਨੇਹਾ ਦਿੱਤਾ ਜਾਣਾ ਹੈ ਕਿ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਸਮਝਿਆ ਜਾਵੇ ਤੇ ਵੜਿੰਗ ਦੀ ਅਗਵਾਈ ’ਚ ਕਾਂਗਰਸ ਚੋਣਾਂ ਨਹੀਂ ਜਿੱਤ ਸਕੇਗੀ। ਅੱਜ ਭੁਪੇਸ਼ ਬਘੇਲ ਦੀ ਫੇਰੀ ਤੋਂ ਪਹਿਲਾਂ ਹੀ ਸਭਨਾਂ ਕਾਂਗਰਸੀ ਨੇਤਾਵਾਂ ਨੇ ਜੋਟੀ ਪਾ ਲਈ ਹੈ ਜੋ ਆਉਂਦੇ ਦਿਨਾਂ ’ਚ ਹਾਈਕਮਾਂਡ ਲਈ ਨਵੀਂ ਚੁਣੌਤੀ ਬਣ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


