ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।
ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ ’ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ।
ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ ’ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ ’ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।
ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।
ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ, ਉਨ੍ਹਾਂ ਨੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਵੀ ਜੋੜਿਆ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


