ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਇੱਕ ਬਹੁਤ ਵੱਡਾ ਅਤੇ ਤਿੱਖਾ ਬਿਆਨ ਦਿੱਤਾ ਹੈ। ਕਰਨ ਕੌਰ ਬਰਾੜ ਨੇ ਰਾਜਾ ਵੜਿੰਗ ਦੀ ਲੀਡਰਸ਼ਿਪ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੇ ਪੂਰੀ ਕਾਂਗਰਸ ਪਾਰਟੀ ਦੇ ਅੰਦਰ ਕਲੇਸ਼ ਪੈਦਾ ਕਰ ਦਿੱਤਾ ਹੈ।
ਸਾਬਕਾ ਮੁੱਖ ਮੰਤਰੀ ਸਵ. ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੇਬਾਕੀ ਨਾਲ ਕਿਹਾ, ‘ਜੇਕਰ ਮੈਂ ਰਾਜਾ ਵੜਿੰਗ ਦੀ ਜਗ੍ਹਾ ਹੁੰਦੀ ਤਾਂ ਕਦੋਂ ਦਾ ਆਪਣਾ ਅਸਤੀਫ਼ਾ ਦੇ ਚੁੱਕੀ ਹੁੰਦੀ।’ ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਦੀ ਭਲਾਈ ਅਤੇ ਮਜ਼ਬੂਤੀ ਲਈ ਆਪਣੀ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਾ ਹਟਦੇ, ਪਰ ਰਾਜਾ ਵੜਿੰਗ ਨੇ ਅਜਿਹਾ ਕਰਨ ਦੀ ਬਜਾਏ ਪਾਰਟੀ ਦੇ ਅੰਦਰ ਹੀ ਆਪਸੀ ਫੁੱਟ ਅਤੇ ਕਲੇਸ਼ ਨੂੰ ਵਧਾ ਦਿੱਤਾ ਹੈ।
ਰਾਜਾ ਵੜਿੰਗ ਦੀ ਚੋਣ ਕਾਰਗੁਜ਼ਾਰੀ ’ਤੇ ਨਿਸ਼ਾਨਾ ਸਾਧਦਿਆਂ ਕਰਨ ਕੌਰ ਬਰਾੜ ਨੇ ਕਿਹਾ ਕਿ ਵੜਿੰਗ ਤਾਂ ਆਪਣੇ ਖ਼ੁਦ ਦੇ ਹਲਕੇ ਵਿੱਚੋਂ ਵੀ ਚੋਣ ਹਾਰ ਗਏ ਹਨ। ਦੂਜੇ ਪਾਸੇ, ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੱਖ ਲੈਂਦਿਆਂ ਕਿਹਾ ਕਿ ਚੰਨੀ ਹਮੇਸ਼ਾ ਆਪਣੇ ਹਲਕੇ ਵਿੱਚੋਂ ਜਿੱਤਦੇ ਰਹੇ ਹਨ ਅਤੇ ਉਨ੍ਹਾਂ ਦਾ ਰਿਕਾਰਡ ਬਿਹਤਰ ਰਿਹਾ ਹੈ।
ਦੱਸਣਯੋਗ ਹੈ ਕਿ ਕਰਨ ਕੌਰ ਬਰਾੜ ਪੰਜਾਬ ਦੀ ਸਿਆਸਤ ਵਿੱਚ ਇੱਕ ਸਤਿਕਾਰਤ ਅਤੇ ਵੱਡਾ ਨਾਮ ਹਨ। ਉਹ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਸਾਲ 2012 ਤੋਂ 2017 ਤੱਕ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


