ਅਯੋਧਿਆ ’ਚ ਰਾਮ ਮੰਦਿਰ ਦੀ ਉਸਾਰੀ ਦਾ ਵਿਰੋਧ ਕਰਨ ਵਾਲਾ, ਰਾਮ ਮੰਦਿਰ ਦੀ ਜਗ੍ਹਾ ਹਸਪਤਾਲ ਬਨਾਉਣ ਦੀ ਗੱਲ ਕਰਨ ਵਾਲਾ ਵਾਲੇ ਅਰਵਿੰਦ ਕੇਜਰੀਵਾਲ ਦੇ ਮੂੰਹੋਂ ਮੰਦਰ ਬਣਾਉਣ ਦੀ ਗੱਲ ਸ਼ੋਭਾ ਨਹੀਂ ਦਿੰਦੀ, ਇਹ ਸਿਰਫ਼ ਕੇਜਰੀਵਾਲ ਦਾ ‘ਚੋਣਾਵੀਂ ਹਿੰਦੂ ਪ੍ਰੇਮ’ ਦਾ ਦਿਖਾਵਾ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਖਦਿਆਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਹਿੰਦੂ ਧਰਮ ਅਤੇ ਮੰਦਿਰਾਂ ਦੇ ਕੀਤਾ ਜਾ ਰਿਹਾ ਜ਼ਿਕਰ ਮਹਿਜ਼ ’ਚੋਣਵੀਂ ਸਿਆਸਤ’ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਦਾ ਪੂਰਾ ਸਿਆਸੀ ਰਿਕਾਰਡ ਗਵਾਹ ਹੈ ਕਿ ਸਨਾਤਨ ਧਰਮ ਅਤੇ ਮੰਦਿਰ ਉਨ੍ਹਾਂ ਲਈ ਸਿਰਫ਼ ਵੋਟਾਂ ਬਟੋਰਨ ਦਾ ਇੱਕ ਜ਼ਰੀਆ ਹਨ, ਜਿਸ ਦੇ ਪਾਖੰਡ ਨੂੰ ਪੰਜਾਬ ਦੇ ਸੂਝਵਾਨ ਲੋਕ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ।
ਢਿੱਲੋਂ ਨੇ ਕਿਹਾ ਕਿ ਜੋ ਵਿਅਕਤੀ ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਇਤਿਹਾਸਕ ਅਤੇ ਪਵਿੱਤਰ ਸਮਾਗਮ ਵਿੱਚ ਜਾਣ ਤੋਂ ਪਾਸਾ ਵੱਟ ਗਿਆ ਸੀ, ਉਹ ਅੱਜ ਪੰਜਾਬ ਦੀ ਧਰਤੀ ’ਤੇ ਆ ਕੇ ਹਿੰਦੂ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਦੋਂ ਪੂਰਾ ਦੇਸ਼ ਸ਼ਰਧਾ ਦੇ ਸਮੁੰਦਰ ਵਿੱਚ ਡੁੱਬਿਆ ਹੋਇਆ ਸੀ, ਉਦੋਂ ਕੇਜਰੀਵਾਲ ਦਿੱਲੀ ਬੈਠ ਕੇ ਸੁੰਦਰਕਾਂਡ ਦੇ ਪਾਠ ਦਾ ਸਿਆਸੀ ਡਰਾਮਾ ਰਚ ਰਹੇ ਸਨ।
ਕੇਜਰੀਵਾਲ ਦੇ ਧਾਰਮਿਕ ਗਿਆਨ ’ਤੇ ਸਵਾਲ ਚੁੱਕਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਜਨਵਰੀ 2025 ਵਿੱਚ ਰਾਵਣ ਬਾਰੇ ਗਲਤ ਅਤੇ ਵਿਵਾਦਤ ਬਿਆਨ ਦੇ ਕੇ ‘ਅਧਰਮੀ’ ਦਾ ਖਿਤਾਬ ਖੱਟਣ ਵਾਲੇ ਕੇਜਰੀਵਾਲ ਅੱਜ ਪੰਜਾਬ ਵਿੱਚ ਧਾਰਮਿਕ ਪ੍ਰਵਚਨ ਦੇ ਰਹੇ ਹਨ। ਜਿਸ ਇਨਸਾਨ ਨੂੰ ਰਾਮਾਇਣ ਦੀ ਮੁੱਢਲੀ ਸਮਝ ਤੱਕ ਨਹੀਂ ਹੈ, ਉਹ ਅੱਜ ਪੰਜਾਬੀਆਂ ਨੂੰ ਧਰਮ ਦਾ ਪਾਠ ਪੜ੍ਹਾਉਣ ਤੁਰਿਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਸਨਾਤਨ ਧਰਮ ਦੇ ਸਨਮਾਨ ਦੀ ਗੱਲ ਆਉਂਦੀ ਹੈ ਤਾਂ ਇਸਨੂੰ ਗੁੱਸਾ ਚੜ੍ਹਦਾ ਹੈ, ਪਰ ਵੋਟਾਂ ਦੀ ਖਾਤਰ ਮੰਦਿਰਾਂ ਦੇ ਗੇੜੇ ਮਾਰਨ ਦਾ ਦਿਖਾਵਾ ਕਰਨਾ ਇਹ ਕਦੇ ਨਹੀਂ ਭੁੱਲਦੇ।
ਢਿੱਲੋਂ ਨੇ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਦਿੱਲੀ ਵਿੱਚ ਇੱਕ ਦਹਾਕੇ ਤੱਕ ਸੱਤਾ ਸੁੱਖ ਭੋਗਣ ਵਾਲੇ ਕੇਜਰੀਵਾਲ ਦੱਸਣ ਕਿ ਉਨ੍ਹਾਂ ਨੇ ਉੱਥੇ ਕਿਸੇ ਇੱਕ ਵੀ ਵੱਡੇ ਮੰਦਿਰ ਜਾਂ ਹਿੰਦੂ ਧਾਰਮਿਕ ਸੰਸਥਾ ਦੇ ਵਿਕਾਸ ਲਈ ਕੀ ਕੀਤਾ। ਅੱਜ ਪੰਜਾਬ ਦੀ ਧਰਤੀ ’ਤੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਕੇਜਰੀਵਾਲ ਨੂੰ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਧਰਮ ਅਤੇ ਸੱਭਿਆਚਾਰ ਲਈ ਕੀ ਯੋਗਦਾਨ ਰਿਹਾ ਹੈ।
ਢਿੱਲੋਂ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਪੰਜਾਬ ਦਾ ਸਰਮਾਇਆ ਲੁੱਟਣ ਵਾਲਿਆਂ ਦੇ ਮੂੰਹ ਤੋਂ ਧਰਮ ਦੀ ਗੱਲ ਸ਼ੋਭਾ ਨਹੀਂ ਦਿੰਦੀ। ਪੰਜਾਬ ਦੇ ਲੋਕ ਸਿਆਸੀ ਲਾਹੇ ਲਈ ਧਾਰਮਿਕ ਭਾਵਨਾਵਾਂ ਦੀ ਵਰਤੋਂ ਕਰਨ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਦਿੱਲੀ ਤੋਂ ਸੱਤਾਹੀਣ ਹੋਣ ਮਗਰੋਂ ਹੁਣ ਕੇਜਰੀਵਾਲ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਕੇ ਆਪਣਾ ਡੁੱਬਦਾ ਸਿਆਸੀ ਭਵਿੱਖ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


