ਪੰਜਾਬ ਕਾਂਗਰਸ ਦੇ ਅੰਦਰੂਨੀ ਫੇਰਬਦਲ ਅਤੇ ਪ੍ਰਧਾਨ ਬਦਲਣ ਦੀਆਂ ਚੱਲ ਰਹੀਆਂ ਅਫ਼ਵਾਹਾਂ ’ਤੇ ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਇੰਚਾਰਜ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਜਾਵੇਗਾ ਅਤੇ ਹਾਈਕਮਾਂਡ ਦੇ ਫੈਸਲੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ,‘ਪਾਰਟੀ ਦਾ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ।’
ਭੂਪੇਸ਼ ਬਘੇਲ ਨੇ ਦਾਅਵਾ ਕੀਤਾ ਕਿ ਸੂਬਾ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡਿੰਗ ਦੇ ਨਾਮ ’ਤੇ ਪੂਰੀ ਸਹਿਮਤੀ ਦਿੱਤੀ ਹੈ। ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿੱਚ ਸਭ ਕੁਝ ਠੀਕ-ਠਾਕ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।
ਪੰਜਾਬ ਇੰਚਾਰਜ ਨੇ ਦੱਸਿਆ, ‘ਮੈਂ ਇੰਚਾਰਜ ਹੋਣ ਦੇ ਨਾਤੇ ਪੰਜਾਬ ਦੇ ਸਾਰੇ ਸੀਨੀਅਰ ਲੀਡਰਾਂ ਦੇ ਨਾਲ ਲਗਾਤਾਰ ਮੁਲਾਕਾਤਾਂ ਅਤੇ ਮੀਟਿੰਗਾਂ ਕਰ ਰਿਹਾ ਹਾਂ।’ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਤੇ ਐਮਪੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ-ਮੁੱਖ ਮੰਤਰੀ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਜਲਦੀ ਹੀ ਉਨ੍ਹਾਂ ਦੇ ਨਾਲ ਵੀ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਕੇ ਗੱਲਬਾਤ ਕੀਤੀ ਜਾਵੇਗੀ।
ਪਾਰਟੀ ਆਗੂਆਂ ਨੂੰ ਲਾਮਬੰਦ ਕਰਨ ਦੀ ਕਵਾਇਦ ਤਹਿਤ ਬਘੇਲ ਨੇ ਦੱਸਿਆ ਕਿ ਲੰਘੀ ਸ਼ਾਮ ਉਨ੍ਹਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਗ੍ਰਹਿ ਵਿਖੇ ਡਿਨਰ ’ਤੇ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹੋਰ ਵੀ ਕਈ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


