ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਔਰਤਾਂ ਲਈ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇੱਕ ਬਹੁਤ ਹੀ ਮਹੱਤਵਪੂਰਨ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੀਆਂ ਔਰਤਾਂ ਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਵੇਗਾ, ਉਹ ਸਰਕਾਰ ਦੀ ਪ੍ਰਮੁੱਖ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਮੇਤ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੀਆਂ ਰਹਿ ਸਕਦੀਆਂ ਹਨ।
ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵੋਟਾਂ ਦੀ ਸੁਧਾਈ ਪ੍ਰਕਿਰਿਆ, ਜਿਸ ਨੂੰ ਐਸਆਈਆਰ ਕਿਹਾ ਜਾਂਦਾ ਹੈ, ਵਿੱਚ ਹਿੱਸਾ ਲੈਣ ਅਤੇ ਫਾਰਮ ਭਰਨ ਦੀ ਜੋਰਦਾਰ ਅਪੀਲ ਕੀਤੀ ਹੈ।
ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ, ‘ਮਾਵਾਂ, ਧੀਆਂ ਤੇ ਭੈਣਾਂ ਨੂੰ ਬਹੁਤ-ਬਹੁਤ ਵਧਾਈ। ਮੈਂ ਉਨ੍ਹਾਂ ਦੇ ਖਾਤਿਆਂ ਦੇ ਵਿੱਚ ਪੈਸੇ ਪਾ ਕੇ ਆਪਣਾ ਇੱਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ।’ ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਸੁਧਾਈ ਅਤੇ ਨਵੀਂ ਵੋਟਰ ਲਿਸਟ ਤਿਆਰ ਕਰਨ ਦਾ ਕੰਮ (ਐਸਆਈਆਰ) ਬੜੇ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ।
ਸੀ.ਐਮ. ਮਾਨ ਨੇ ਦੱਸਿਆ ਕਿ ਨਵੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਸੁਰੱਖਿਅਤ ਰੱਖਣ ਲਈ ਹਰ ਇੱਕ ਯੋਗ ਨਾਗਰਿਕ ਨੂੰ ਇਹ ਫਾਰਮ ਭਰਨਾ ਪਵੇਗਾ। ਜੇਕਰ ਕੋਈ ਵੀ ਔਰਤ ਇਹ ਫਾਰਮ ਨਹੀਂ ਭਰਦੀ, ਤਾਂ ਉਸਦਾ ਨਾਮ ਵੋਟਰ ਸੂਚੀ ਵਿੱਚੋਂ ਕੱਟਿਆ ਜਾ ਸਕਦਾ ਹੈ। ਵੋਟਰ ਸੂਚੀ ਵਿੱਚ ਨਾਮ ਨਾ ਹੋਣ ਦੀ ਸੂਰਤ ਵਿੱਚ ਉਹ ’ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਮਿਲਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ (1000/1500 ਰੁਪਏ) ਅਤੇ ਹੋਰ ਜਨ-ਕਲਿਆਣਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੀਆਂ ਰਹਿ ਜਾਣਗੀਆਂ।
ਮੁੱਖ ਮੰਤਰੀ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਨੂੰ ਬਚਾਉਣ ਲਈ ਇਸ ਪ੍ਰਕਿਰਿਆ ਨੂੰ ਹਲਕੇ ਵਿੱਚ ਨਾ ਲੈਣ ਅਤੇ ਐਸਆਈਆਰ ਦਾ ਫਾਰਮ ਲਾਜ਼ਮੀ ਤੌਰ ’ਤੇ ਭਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਇਹ ਫਾਰਮ ਭਰਨ ਵਿੱਚ ਕੋਈ ਦਿੱਕਤ ਆਉਂਦੀ ਹੈ, ਤਾਂ ਉਹ ਆਪਣੇ ਇਲਾਕੇ ਦੇ ਲੋਕਲ ਵਲੰਟੀਅਰਾਂ ਜਾਂ ਬੂਥ ਲੈਵਲ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ, ਜੋ ਫਾਰਮ ਭਰਨ ਵਿੱਚ ਉਨ੍ਹਾਂ ਦੀ ਪੂਰੀ ਮਦਦ ਕਰਨਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


