ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਕਾਸ ਅਤੇ ਲੋਕ-ਭਲਾਈ ਦੇ ਨਾਲ-ਨਾਲ ਹਰ ਧਰਮ, ਵਰਗ ਅਤੇ ਭਾਈਚਾਰੇ ਦੀ ਆਸਥਾ ਦਾ ਸਨਮਾਨ ਕਰਦਿਆਂ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਫ਼ੈਸਲਿਆਂ ਨੇ ਪੰਜਾਬੀਆਂ ਦਾ ਵਿਸ਼ਵਾਸ ਜਿੱਤਿਆ ਹੈ ਅਤੇ ਇਸੇ ਲੋਕ-ਭਰੋਸੇ ਦੀ ਬਦੌਲਤ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੂਜੀ ਵਾਰ ਬਣਨੀ ਤੈਅ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸੂਬੇ ਦੇ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵੱਲੋਂ ਕਰਦਿਆਂ ਕਿਹਾ ਗਿਆ ਕਿ ਮਾਨ ਸਰਕਾਰ ਨੇ ਪੰਜਾਬ ਦੀ ਸਿਆਸਤ ਨੂੰ ਸਿਰਫ਼ ਵਾਅਦਿਆਂ ਤੋਂ ਕੱਢ ਕੇ ਕੰਮ ਅਤੇ ਲੋਕ-ਸੇਵਾ ਦੀ ਰਾਜਨੀਤੀ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਕੀਤੇ ਗਏ ਵੱਡੇ ਐਲਾਨ ਇਸ ਗੱਲ ਦਾ ਸਬੂਤ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ।ਚੇਅਰਮੈਨ ਮਾਨ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਲਵ-ਕੁਸ਼ ਅਤੇ ਮਾਤਾ ਜਾਨਕੀ ਦੇ ਮੰਦਰ ਦਾ ਨਿਰਮਾਣ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 80 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲੇ ਪੰਜਾਬ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵੱਲ ਵੱਡੇ ਕਦਮ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਹੋਰ ਵਿਸਥਾਰ ਕਰਦਿਆਂ ਇਸ ਵਿੱਚ ਸਾਲਾਸਰ-ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਤਿੰਨ ਨਵੇਂ ਰੂਟ ਜੋੜੇ ਜਾਣਗੇ। ਇਸ ਫ਼ੈਸਲੇ ਨਾਲ ਪੰਜਾਬ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ 1 ਅਗਸਤ ਤੋਂ ਪੰਜਾਬ ਭਰ ਵਿੱਚ ‘ਹਮਾਰੇ ਰਾਮ’ ਨਾਟਕ ਦੇ ਸ਼ੋਅ ਸ਼ੁਰੂ ਕੀਤੇ ਜਾਣਗੇ।ਚੇਅਰਮੈਨ ਮਾਨ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿਰਫ਼ ਇੱਕ ਵਰਗ ਜਾਂ ਭਾਈਚਾਰੇ ਦੀ ਨਹੀਂ, ਸਗੋਂ ਸਮੁੱਚੇ ਪੰਜਾਬੀਆਂ ਦੀ ਸਰਕਾਰ ਬਣ ਕੇ ਕੰਮ ਕਰ ਰਹੀ ਹੈ। ਹਰ ਵਰਗ ਨੂੰ ਉਸ ਦੀ ਆਸਥਾ ਨਾਲ ਜੋੜਨ ਅਤੇ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸੀ ਪਾਰਟੀਆਂ ਦੀ ਵਾਅਦਿਆਂ ਵਾਲੀ ਰਾਜਨੀਤੀ ਅਤੇ ਮਾਨ ਸਰਕਾਰ ਦੀ ਕੰਮ ਵਾਲੀ ਰਾਜਨੀਤੀ ਵਿਚਲਾ ਫ਼ਰਕ ਸਮਝ ਚੁੱਕੇ ਹਨ। ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਲੋਕਾਂ ਨੂੰ ਸਿਰਫ਼ ਵਾਅਦਿਆਂ ਅਤੇ ਨਾਅਰਿਆਂ ਵਿੱਚ ਉਲਝਾਈ ਰੱਖਿਆ, ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਫ਼ੈਸਲੇ ਲੈ ਕੇ ਲੋਕਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਤੇ ਨਾਲ ਹੀ ਉਹਨਾਂ ਕਿਹਾ ਕਿ 2027 ਦੀ ਸਿਆਸੀ ਲੜਾਈ ਸਿਰਫ਼ ਪਾਰਟੀਆਂ ਦੀ ਨਹੀਂ, ਸਗੋਂ ਰਵਾਇਤੀ ਸਿਆਸਤ ਅਤੇ ਕੰਮ ਦੀ ਰਾਜਨੀਤੀ ਵਿਚਕਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਦੀ ਨੀਅਤ, ਨੀਤੀ ਅਤੇ ਕੰਮਕਾਜ ’ਤੇ ਮੋਹਰ ਲਾ ਦਿੱਤੀ ਹੈ ਅਤੇ 2027 ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ਸੌਂਪ ਕੇ ਪੰਜਾਬ ਵਿੱਚ ਲਗਾਤਾਰ ਦੂਜੀ ਵਾਰ ‘ਆਪ’ ਦੀ ਸਰਕਾਰ ਬਣਾਉਣਗੇ ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


