ਕਾਂਗਰਸ ’ਚ ਚੱਲ ਰਹੀ ਬਗਾਵਤ ਲਗਾਤਾਰ ਵਧਦੀ ਜਾ ਰਹੀ ਹੈ। ਪਾਰਟੀ ਦੇ ਅੰਦਰੂਨੀ ਅਸੰਤੋਸ਼ ਦਾ ਨਵਾਂ ਚਿਹਰਾ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਦੇ ਰੂਪ ’ਚ ਸਾਹਮਣੇ ਆਇਆ ਹੈ। ਸਾਬਕਾ ਮੁੱਖ ਮੰਤਰੀ ਸਵ. ਹਰਚਰਨ ਸਿੰਘ ਬਰਾੜ ਦੀ ਨੂੰਹ ਅਤੇ ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਰਾੜ ਨੇ ਸਿੱਧੇ ਤੌਰ ’ਤੇ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਬਿਖਰ ਗਈ ਹੈ। ਰਾਜਾ ਵੜਿੰਗ ਦੇ ਕਾਰਨ ਪੰਜਾਬ ਕਾਂਗਰਸ ’ਚ ਪੂਰੀ ਤਰ੍ਹਾਂ ਕਲੇਸ਼ ਪੈ ਗਿਆ ਹੈ ਅਤੇ ਪਾਰਟੀ ਧੜਿਆਂ
’ਚ ਵੰਡੀ ਗਈ ਹੈ। ਜੇਕਰ ਮੈਂ ਉਨ੍ਹਾਂ ਦੀ ਜਗ੍ਹਾ ਹੁੰਦੀ ਤਾਂ ਇਨ੍ਹਾਂ ਹਾਲਾਤਾਂ ’ਚ ਅਹੁਦੇ ਤੋਂ ਅਸਤੀਫ਼ਾ ਦੇ ਦਿੰਦੀ, ਕਿਉਂਕਿ ਪਾਰਟੀ ਤੋਂ ਉੱਪਰ ਕੁਝ ਨਹੀਂ ਹੈ। ਉਨ੍ਹਾਂ ਨੇ ਚੋਣ ਪ੍ਰਦਰਸ਼ਨ ਨੂੰ ਵੀ ਮੁੱਦਾ ਬਣਾਇਆ। ਕਰਨ ਕੌਰ ਨੇ ਕਿਹਾ ਕਿ ਰਾਜਾ ਵੜਿੰਗ ਆਪਣੇ ਹਲਕੇ ਗਿੱਦੜਬਾਹਾ ਤੋਂ ਵਿਧਾਨ ਸਭਾ ਉਪ-ਚੋਣ ਨਹੀਂ ਜਿੱਤ ਸਕੇ। ਨਗਰ ਕੌਂਸਲ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ’ਚ ਵੀ ਉਨ੍ਹਾਂ ਨੂੰ ਸਫ਼ਲਤਾ ਨਹੀਂ ਮਿਲੀ। ਕਰਨ ਕੌਰ ਬਰਾੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦਾ ਸਭ ਤੋਂ ਮਜ਼ਬੂਤ ਚਿਹਰਾ ਦੱਸਿਆ। ਕਰਨ ਕੌਰ ਨੇ ਨਿੱਜੀ ਨਾਰਾਜ਼ਗੀ ਜ਼ਾਹਰ ਕਰਦਿਆਂ ਆਖਿਆ ਕਿ ਰਾਜਾ ਵੜਿੰਗ ਉਨ੍ਹਾਂ ਦੇ ਹੀ ਜ਼ਿਲ੍ਹੇ ਮੁਕਤਸਰ ਤੋਂ ਹਨ, ਪਰ ਅੱਜ ਤੱਕ ਉਨ੍ਹਾਂ ਨੇ ਕਦੇ ਮੈਨੂੰ ਨਹੀਂ ਬੁਲਾਇਆ। ਜੇਕਰ ਕਿਤੇ ਮਿਲਦੇ ਹਨ ਅਤੇ ਮੈਂ ਸਤਿ ਸ੍ਰੀ ਅਕਾਲ ਬੋਲਦੀ ਹਾਂ, ਤਾਂ ਉਹ ਸਿਰਫ਼ ਗਰਦਨ ਹਿਲਾ ਦਿੰਦੇ ਹਨ। ਕਰਨ ਕੌਰ ਨੇ ਦਾਅਵਾ ਕਰਦਿਆਂ ਕਿਹਾ ਕਿ ਰਾਜਾ ਵੜਿੰਗ ਉਨ੍ਹਾਂ ਤੋਂ ਉਨ੍ਹਾਂ ਦਾ ਹਲਕਾ ਮੰਗ ਰਹੇ ਹਨ। ਉਨ੍ਹਾਂ ਸਾਫ਼ ਕੀਤਾ ਕਿ ਉਹ ਮੁਕਤਸਰ ਛੱਡ ਕੇ ਕਿਤੇ ਨਹੀਂ ਜਾਣਗੇ। ਜੇਕਰ ਪਾਰਟੀ ਟਿਕਟ ਦੇਵੇਗੀ ਤਾਂ ਉਹ ਇੱਥੋਂ ਹੀ ਚੋਣ ਲੜਨਗੇ। ਕਰਨ ਕੌਰ ਨੇ ਕਾਂਗਰਸ
ਅੰਦਰ ਕਲੇਸ਼ ਪਿੱਛੇ ਆਪ ਦੀ ਸਾਜ਼ਿਸ਼ ਦਾ ਵੀ ਸ਼ੱਕ ਪ੍ਰਗਟਾਇਆ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


