ਪੰਜਾਬ ਕਾਂਗਰਸ ਦੇ ਇੰਚਾਰਜ ਸ਼?ਰੀ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਖ-ਵੱਖ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ ਵੱਖ ਸੰਗਠਨਾਂ ਵੱਲੋਂ ਭੂਪੇਸ਼ ਬਘੇਲ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਨਾ ਵਿੱਚ ਸੀਨੀਅਰ ਯੂਥ ਕਾਂਗਰਸੀ ਆਗੂ ਸ. ਹਰਜਿੰਦਰ ਸਿੰਘ ਹੈਪੀ ਲਾਲੀ, ਐਡਵੋਕੇਟ ਰਾਹੁਲ ਪੁਹਾਲ, ਚੇਅਰਮੈਨ, ਜ਼ਿਲ੍ਹਾ ਕਾਂਗਰਸ ਕਮੇਟੀ (ਅਨੁਸੂਚਿਤ ਜਾਤੀ ਵਿਭਾਗ), ਲੁਧਿਆਣਾ ਆਦਿ ਸ਼ਾਮਲ ਸਨ। ਇਸ ਮੌਕੇ ਐਡ. ਰਾਹੁਲ ਪੁਹਾਲ ਨੇ ਪੰਜਾਬ ਦੇ ਨੌਜਵਾਨਾਂ, ਅਨੁਸੂਚਿਤ ਜਾਤੀ ਸਮਾਜ ਅਤੇ ਸਮਾਜਿਕ ਨਿਆਂ ਨਾਲ ਸਬੰਧਿਤ ਅਹਿਮ ਮੁੱਦਿਆਂ ਨੂੰ ਪੰਜਾਬ ਪ੍ਰਭਾਰੀ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਧਿਆਨ ਵਿੱਚ ਲਿਆਂਦਾ। ਦੋਵਾਂ ਆਗੂਆਂ ਨੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੀ ਆਵਾਜ਼ ਬਣ ਕੇ ਖੜ੍ਹੀ ਰਹੇਗੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਉਸਦਾ ਸਮਰਪਿਤ ਵਰਕਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਭ ਤੋਂ ਲੋਕਪ੍ਰਿਯ ਨੇਤਾ ਸ਼੍ਰੀ ਰਾਹੁਲ ਗਾਂਧੀ ਦੀ ਸੋਚ ਅਨੁਸਾਰ ਨੌਜਵਾਨਾਂ ਨੂੰ ਸੰਗਠਨ ਵਿੱਚ ਵੱਧ ਤੋਂ ਵੱਧ ਮੌਕੇ ਦੇ ਕੇ ਨਵੀਂ ਲੀਡਰਸ਼ਿਪ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਲਿਤ ਸਮਾਜ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਉਨ੍ਹਾਂ ਅਹੁਦੇਦਾਰਾਂ ਨੂੰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਨਦੇਹੀ ਨਾਲ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇੱਕਜੁੱਟ ਅਤੇ ਮਜ਼ਬੂਤ ਸੰਗਠਨ ਦੇ ਬਲਬੂਤੇ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤ ਕੇ ਸਰਕਾਰ ਬਣਾਏਗੀ।
ਇਸ ਮੌਕੇ ਭੂਪੇਸ਼ ਬਘੇਲ ਜੀ ਨੇ ਕਿਹਾ ਕਿ ਮਜ਼ਬੂਤ ਸੰਗਠਨ ਹੀ ਚੋਣ ਵਿੱਚ ਜਿੱਤ ਦੀ ਬੁਨਿਆਦ ਹੁੰਦਾ ਹੈ। ਉਨ੍ਹਾਂ ਵਰਕਰਾਂ ਨੂੰ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੇ ਮੁੱਦਿਆਂ ਲਈ ਸੰਘਰਸ਼ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਆਪਸੀ ਤਾਲਮੇਲ ਵਧਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਐਡ. ਰਾਹੁਲ ਪੁਹਾਲ ਅਤੇ ਹੈਪੀ ਲਾਲੀ ਨੇ ਆਗੂਆਂ ਨੂੰ ਵਿਸ਼ਵਾਸ ਦੁਆਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਦੀ ਸ਼ਾਂ ਨਾਲ ਜਿੱਤ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਨੌਜਵਾਨ ਵਰਗ ਅਤੇ ਦਲਿਤ ਵਰਗ ਅਹਿਮ ਯੋਗਦਾਨ ਪਾਏਗਾ ਤੇ ਆਮ ਆਦਮੀ ਪਾਰਟੀ ਦੇ ਲੋਟੂ ਟੋਲੇ ਨੂੰ ਚਲਦਾ ਕਰੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


