ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ’ਚ ਜ਼ਮਾਨਤ ’ਤੇ ਰਿਹਾਅ ਹੋ ਕੇ ਪੰਜਾਬ ਪਰਤੇ ਨਿਹੰਗ ਸਿੰਘਾਂ ਦੇ ਸਵਾਗਤੀ ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਏ ਹੰਗਾਮੇ ਦੇ ਮਾਮਲੇ ’ਚ ਕਰੀਬ 10 ਦਿਨਾਂ ਬਾਅਦ ਸੋਹਾਣਾ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ। ਪੁਲਸ ਨੇ ਸ਼ਿਕਾਇਤਕਰਤਾ ਪਰਮਜੋਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਨਿਹੰਗ ਸਿੰਘ ਜਸਦੀਪ ਸਿੰਘ, ਰਾਣਾ ਬੱਬਰ, ਜਸਮੀਤ ਸਿੰਘ ਤੇ 7-8 ਅਣਪਛਾਤਿਆਂ ਖ਼?ਲਾਫ਼ ਬੀ. ਐੱਨ. ਐੱਸ. ਦੀਆਂ ਧਾਰਾਵਾਂ 115(2), 190, 191(3) ਤੇ 351(2) ਤਹਿਤ ਕਰਵਾਈ ਕੀਤੀ ਹੈ। ਸ਼ਿਕਾਇਤਕਰਤਾ ਪਰਮਜੋਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਪਿੰਡ ਮੌਲੀ ਬੈਦਵਾਣ ’ਚ ਕੰਮ ਕਰਦਾ ਹੈ ਅਤੇ 28 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਣ ਗਿਆ ਸੀ।
ਉਸ ਸਮੇਂ ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ’ਚ ਜ਼ਮਾਨਤ ’ਤੇ ਰਿਹਾਅ ਹੋਏ ਨਿਹੰਗ ਸਿੰਘਾਂ ਦੇ ਸਵਾਗਤ ਚੱਲ ਰਿਹਾ ਸੀ। ਉਸ ਦੇ ਮੁਤਾਬਕ ਜਦੋਂ ਨਿਹੰਗ ਜਸਦੀਪ ਸਿੰਘ ਗੁਰਦੁਆਰੇ ਤੋਂ ਬਾਹਰ ਆ ਰਹੇ ਸਨ ਤਾਂ ਉੱ ਸਾਥੀਆਂ ਨੂੰ ਕਿਹਾ ਕਿ ਇਹ ਦੋਆਬੀ ਦਾ ਬੰਦਾ ਹੈ, ਇਸ ਨੂੰ ਸਬਕ ਸਿਖਾ ਦਿਓ। ਇਸ ਤੋਂ ਬਾਅਦ ਕੁੱਝ ਨਿਹੰਗ ਸਿੰ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਸੋਹਾਣਾ ਪੁਲਸ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮ ਕੀਤੀ ਗਈ ਤੇ ਤੱਥਾਂ ਦੇ ਆਧਾਰ ’ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਅੱਗੇ ਦੀ ਜਾਂਚ ਜਾਰੀ
ਦੱਸਣਯੋਗ ਹੈ ਕਿ 16 ਜੂਨ ਨੂੰ ਉੱਤਰਾਖੰਡ ਦੇ ਕਰਨਪ੍ਰਯਾਗ ’ਚ ਨਿਹੰਗ ਸਿੰਘਾਂ ਤੇ ਸਥਾਨਕ ਲੋਕਾਂ ਵਿਚਾਲੇ ਝੜਪ ਹੋਈ ਸੀ। ਇਸ ਤੋਂ ਬਾਅਦ ਚਾਰ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਗ੍ਰਿਫ਼ਤਾਰੀ ਦੇ ਵਿਰੋਧ ’ਚ ਕੁੱਝ ਨਿਹੰਗਾਂ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ, ਜਦੋਂ ਕਿ ਪੰਜਾਬ ਤੋਂ ਵੱਡੀ ਗਿਣਤੀ ’ਚ ਨਿਹੰਗਾਂ ਨੇ ਉੱਤਰਾਖੰਡ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਪਾਊਂਟਾ ਸਾਹਿਬ ਸਰਹੱਦ ’ਤੇ ਹੀ ਰੋਕ ਦਿੱਤਾ ਸੀ। ਬਾਅਦ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਖ਼ਲ ’ਤੇ ਉਨ੍ਹਾਂ ਦੇ ਸਿਆਸੀ ਸਲਾਹਕਾਰ ਤਰੂਣ ਭੰਡਾਰੀ ਵੱਲੋਂ ਉੱਤਰਾਖੰਡ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਵਿਵਾਦ ਸ਼ਾਂਤ ਹੋਇਆ ਤੇ ਚਾਰਾਂ ਨਿਹੰਗ ਸਿੰਘਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ। ਰਿਹਾਈ ਤੋਂ ਬਾਅਦ ਉਹ 28 ਜੂਨ ਨੂੰ ਪੰਜਾਬ ਪਰਤੇ, ਜਿੱਥੇ ਸੋਹਾਣਾ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ’ਚ ਉਨ੍ਹਾਂ ਦੇ ਸਨਮਾਨ ’ਚ ਸਵਾਗਤੀ ਸਮਾਗਮ ਰੱਖਿਆ ਗਿਆ ਸੀ। ਇਸੇ ਸਮਾਗਮ ਦੌਰਾਨ ਭੀੜ ’ਚ ਹੋਈ ਹੱਥੋਪਾਈ ਤੋਂ ਬਾਅਦ ਪਰਮਜੋਤ ਸਿੰਘ ਦੀ ਕੁੱਟਮਾਰ ਹੋਣ ਦਾ ਦੋਸ਼ ਲੱਗਿਆ, ਜਿਸ ਸਬੰਧੀ ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


