ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਵਿੰਦਰ ਸਿੰਘ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਸਿੱਖ ਕੌਮ ਦੀ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਡੋਲ ਵਿਸ਼ਵਾਸ ਅਤੇ ਸਿੱਖੀ ਸਿਦਕ ਨਾਲ ਧਰਮ ਦੀ ਰਾਖੀ ਕੀਤੀ। ਭਾਈ ਮਨੀ ਸਿੰਘ ਦੇ ਪਰਿਵਾਰ ਦੇ ਕਈ ਜੀਆਂ ਨੇ ਸ਼ਹਾਦਤਾਂ ਦੇ ਕੇ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹਾਸਲ ਕੀਤਾ। ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਭਾਈ ਮਨੀ ਸਿੰਘ ਨੇ ਬੰਦ-ਬੰਦ ਕਟਵਾ ਕੇ ਸਿੱਖੀ ਸਿਦਕ ਦੀਆਂ ਉੱਚੀਆਂ ਮਿਸਾਲਾਂ ਕਾਇਮ ਕੀਤੀਆਂ, ਜੋ ਸਾਨੂੰ ਸਭ ਨੂੰ ਸੱਚ ਅਤੇ ਨਿਆਂ ਦੇ ਰਾਹ ’ਤੇ ਚੱਲਣ ਲਈ ਪ੍ਰੇਰਦੀਆਂ ਹਨ। ਉਨ੍ਹਾਂ ਸੰਗਤ ਨੂੰ ਭਾਈ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਸਮੇਂ ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਨੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਅਤੇ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਬਿਹ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਸ. ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


