ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੀਵ ਅਰੋੜਾ ਖ਼ਿਲਾਫ਼ ਫਰਜ਼ੀ ਆਈਫੋਨ ਬਰਾਮਦ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ।
ਅਰੋੜਾ ਨੂੰ ਇਸ ਪੂਰੇ ਨੈੱਟਵਰਕ ਦਾ ਮੁੱਖ ਸਾਜ਼ਿਸ਼ਕਰਤਾ (ਮਾਸਟਰਮਾਈਂਡ) ਦੱਸਦਿਆਂ ਦੋਸ਼ ਲਾਇਆ ਹੈ ਕਿ ਫਰਜ਼ੀ ਖਰੀਦ ਬਿੱਲ, ਬਰਾਮਦ ਦਸਤਾਵੇਜ਼ ਅਤੇ ਸ਼ੈੱਲ ਕੰਪਨੀਆਂ ਰਾਹੀਂ ਕਰੀਬ 103 ਕਰੋੜ ਰੁਪਏ ਦੇ ਗੈਰ-ਕਾਨੂੰਨੀ ਪੈਸੇ ਨੂੰ ਜਾਇਜ਼ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
ਈ.ਡੀ. ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਬਾਈਲ ਫੋਨ, ਖਾਸ ਕਰਕੇ ਆਈਫੋਨ, ਦਾ ਦੁਬਈ ਨੂੰ ਐਕਸਪੋਰਟ ਸਿਰਫ਼ ਕਾਗਜ਼ਾਂ ਵਿੱਚ ਦਿਖਾਇਆ ਗਿਆ ਸੀ। ਇਸ ਦੇ ਲਈ ਫਰਜ਼ੀ ਖਰੀਦ ਬਿੱਲ ਅਤੇ ਬਰਾਮਦ ਨਾਲ ਸਬੰਧਤ ਦਸਤਾਵੇਜ਼ ਤਿਆਰ ਕੀਤੇ ਗਏ ਸਨ।
ਇਸ ਫਰਜ਼ੀਵਾੜੇ ਰਾਹੀਂ ਬਰਾਮਦ ’ਤੇ ਆਧਾਰਿਤ ਵਿੱਤੀ ਲਾਭ ਲੈਣ ਦੇ ਨਾਲ-ਨਾਲ ਗੈਰ-ਕਾਨੂੰਨੀ ਪੈਸੇ ਦੇ ਸਰੋਤ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ। ਜਾਂਚ ਵਿੱਚ ਕਰੀਬ 44 ਹਜ਼ਾਰ ਮੋਬਾਈਲ ਫੋਨਾਂ ਦੇ ਫਰਜ਼ੀ ਬਰਾਮਦ ਦਾ ਵੀ ਜ਼ਿਕਰ ਕੀਤਾ ਗਿਆ ਹੈ। ਈ.ਡੀ. ਦਾ ਦਾਅਵਾ ਹੈ ਕਿ ਇਸ ਪੂਰੇ ਨੈੱਟਵਰਕ ਵਿੱਚ ਕਈ ਕੰਪਨੀਆਂ ਅਤੇ ਵਿਅਕਤੀਆਂ ਦੀ ਵਰਤੋਂ ਕੀਤੀ ਗਈ ਸੀ। ਸ਼ੈੱਲ ਕੰਪਨੀਆਂ ਰਾਹੀਂ ਪੈਸੇ ਦਾ ਲੈਣ-ਦੇਣ ਕਰਕੇ ਉਸ ਨੂੰ ਜਾਇਜ਼ ਕਾਰੋਬਾਰੀ ਆਮਦਨ ਵਜੋਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਦੀ ਜਾਂਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਈ.ਡੀ. ਇਸ ਮਾਮਲੇ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਦਸਤਾਵੇਜ਼, ਡਿਜੀਟਲ ਰਿਕਾਰਡ ਅਤੇ ਵਿੱਤੀ ਲੈਣ-ਦੇਣ ਨਾਲ ਜੁੜੇ ਸਬੂਤ ਇਕੱਠੇ ਕਰ ਚੁੱਕੀ ਹੈ। ਈ.ਡੀ. ਨੇ ਸੰਜੀਵ ਅਰੋੜਾ ਨੂੰ 9 ਮਈ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ 7 ਦਿਨਾਂ ਦਾ ਰਿਮਾਂਡ ਲਿਆ ਗਿਆ ਸੀ।
18 ਮਈ ਨੂੰ ਸੰਜੀਵ ਅਰੋੜਾ ਨੇ ਵਕੀਲ ਰਾਹੀਂ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


