ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਆਕਲੈਂਡ ਵਿਚ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਦੁਵੱਲੀ ਮੁਲਾਕਾਤ ਕੀਤੀ। ਇਸ ਦੌਰਾਨ ਦਸ ਸਮਝੌਤਿਆਂ (ਐਮਓਯੂ) ’ਤੇ ਦਸਤਖਤ ਕੀਤੇ ਗਏ। ਦੋਵਾਂ ਆਗੂਆਂ ਨੇ 2030 ਤੱਕ ਦੁਵੱਲੇ ਵਪਾਰ ਨੂੰ ਲਗਭਗ 35,000 ਕਰੋੜ ਰੁਪਏ ਤੱਕ ਦੁੱਗਣਾ ਕਰਨ ਦਾ ਟੀਚਾ ਰੱਖਿਆ।
ਦੋਵਾਂ ਦੇਸ਼ਾਂ ਨੇ ਆਪਣੇ ਸੰਬੰਧਾਂ ਨੂੰ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਸਾਲ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਇਕ ਰਿਕਾਰਡ ਨੌਂ ਮਹੀਨਿਆਂ ਵਿਚ ਇਕ ਮੁਕਤ ਵਪਾਰ ਸਮਝੌਤਾ (ਐਫਟੀਏ) ’ਤੇ ਦਸਤਖਤ ਕੀਤੇ ਗਏ ਹਨ। ਨਿਊਜ਼ੀਲੈਂਡ ਅਗਲੇ 15 ਸਾਲਾਂ ਵਿਚ ਭਾਰਤ ਵਿਚ 1.72 ਲੱਖ ਕਰੋੜ ਰੁਪਏ (20 ਬਿਲੀਅਨ ਡਾਲਰ) ਦਾ ਨਿਵੇਸ਼ ਕਰੇਗਾ ਅਤੇ ‘ਵਿਕਸਤ ਭਾਰਤ 2047’ ਦੇ ਟੀਚੇ ਵਿਚ ਵੀ ਯੋਗਦਾਨ ਪਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਸ਼ਵਵਿਆਪੀ ਚੁਣੌਤੀਆਂ ਦੇ ਬਾਵਜੂਦ ਭਾਰਤ ਦੇ ਵਿਕਾਸ ਦੀ ਗਤੀ ਬੇਮਿਸਾਲ ਹੈ ਅਤੇ ਉਹ ਦੁਨੀਆ ਨੂੰ ਵਿਕਾ ਦਾ ਇਕ ਨਵਾਂ ਮਾਡਲ ਦੇ ਰਿਹਾ ਹੈ। ਪੀ.ਐੱਮ. ਮੋਦੀ ਨੇ ਆਕਲੈਂਡ ’ਚ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਕੀਆ ਓਰਾ ਮੋਦੀ’ ਨਾਮੀ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਅਤੇ ਨਿਊਜ਼ੀਲੈਂਡ ਦੇ ਸੰਬੰਧ ਸੁਖਦ, ਸਥਾਈ ਮਿੱਤਰਤਾ, ਸਾਂਝੇ ਮੁੱਲਾਂ ਅਤੇ ਆਪਸੀ ਵਚਨਬੱਧਤਾ ’ਤੇ ਆਧਾਰਤ ਹੈ। ਪ੍ਰੋਗਰਾਮ ’ਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵੀ ਮੌਜੂਦ ਸਨ।
ਪੀ.ਐੱਮ. ਮੋਦੀ ਨੇ ਲੋਕਾਂ ਦੀਆਂ ਤਾੜੀਆਂ ਅਤੇ ਉਤਸ਼ਾਹ ਵਿਚਾਲੇ ਕਿਹਾ, ਵਿਸ਼ਵਵਿਆਪੀ ਚੁਣੌਤੀਆਂ ਦੇ ਬਾਵਜੂਦ ਭਾਰਤ ਜਿਸ ਗਤੀ ਨਾਲ ਵਿਕਾਸ ਕਰ ਰਿਹਾ ਹੈ, ਉਹ ਬੇਮਿਸਾਲ ਹੈ। ਅੱਜ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਪ੍ਰਮੁੱਖ ਅਰਥਵਿਵਸਥਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਨੂੰ ਵਿਕਾਸ ਦਾ ਨਵਾਂ ਮਾਡਲ ਦੇ ਰਿਹਾ ਹੈ। ਉਨ੍ਹਾਂ ਕਿਹਾ, ਅੱਜ ਭਾਰਤ ’ਚ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂਪੀਆਈ) ਦੇ ਮਾਧਿਅਮ ਨਾਲ ਹਰ ਮਹੀਨੇ ਅਰਬਾਂ ਡਿਜੀਟਲ ਲੈਣ-ਦੇਣ ਹੋ ਰਹੇ ਹਨ। ਭਾਰਤ ਡਰੋਨ ਤਕਨਾਲੋਜੀ ਅਤੇ ਪੁਲਾੜ ਅਰਥਵਿਵਸਥਾ ’ਚ ਨਵੀਆਂ ਉੱਚਾਈਆਂ ਛੂਹ ਰਿਹਾ ਹੈ।”
ਇਸ ਦੌਰਾਨ ਲੋਕਾਂ ਨੇ ਤਾੜੀਆਂ ਵਜਾਈਆਂ ਅਤੇ ’ਮੋਦੀ-ਮੋਦੀ ਦੇ ਨਾਅਰੇ ਲਗਾਏ। ਪੀ.ਐੱਮ. ਮੋਦੀ ਨੇ ਭਾਰਤ ਅਤੇ ਨਿਊਜ਼ੀਲੈਂਡ ਦਾ ਭਵਿੱਖ ਇਕ-ਦੂਜੇ ਨਾਲ ਜੁੜਿਆ ਹੋਇਆ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤਾ ਵਿਕਸਿਤ ਰਾਸ਼ਟਰ ਬਣਨ ਦੀ ਭਾਰਤ ਦੀ ਯਾਤਰਾ ਨੂੰ ਗਤੀ ਦੇਵੇਗਾ। ਉਨ੍ਹਾਂ ਕਿਹਾ ਇਸ ਨਾਲ ਭਾਰਤ ਅਤੇ ਨਿਊਜ਼ੀਲੈਂਡ, ਦੋਵਾਂ ਦੇਸ਼ਾਂ ਦੇ ਕਾਰੋਬਾਰੀਆਂ ਲਈ ਨਵੇਂ ਮੌਕੇ ਪੈਦਾ ਹੋਣਗੇ।” ਪੀ.ਐੱਮ. ਮੋਦੀ ਤਿੰਨ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖ਼ਰੀ ਪੜਾਅ ’ਚ ਆਕਲੈਂਡ ਪਹੁੰਚੇ ਸਨ। ਪਿਛਲੇ 40 ਸਾਲਾਂ ’ਚ ਨਿਊਜ਼ੀਲੈਂਡ ਦੀ ਯਾਤਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਇਕ ਮਫਲਰ ਦਿਖਾਇਆ ਅਤੇ ਕਿਹਾ ਕਿ ਜਨਤਕ ਜੀਵਨ ’ਚ ਆਉਣ ਤੋਂ ਪਹਿਲੇ ਕਰੀਬ 25-30 ਸਾਲ ਪਹਿਲਾਂ ਜਦੋਂ ਉਹ ਨਿਊਜ਼ੀਲੈਂਡ ਆਏ ਸਨ, ਉਦੋਂ ਉਨ੍ਹਾਂ ਨੂੰ ਇਹ ਤੋਹਫ਼ੇ ’ਚ ਮਿਲਿਆ ਸੀ। ਨਿਊਜ਼ੀਲੈਂਡ ਦੇ ਇੱਕ ਪੱਤਰਕਾਰ ਨੇ ਪੁੱਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ ਤੱਕ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ। ਇਸ ਦਾ ਜਵਾਬ ਦਿੰਦੇ ਹੋਏ, ਭਾਰਤ ਦੀ ਹਾਈ ਕਮਿਸ਼ਨਰ ਨੀਤਾ ਟੰਡਨ ਨੇ ਕਿਹਾ, ‘ਮੈਂ ਇੱਕ ਸਰਕਾਰੀ ਅਧਿਕਾਰੀ ਹਾਂ, ਇਸ ਲਈ ਮੇਰੇ ਲਈ ਪ੍ਰਧਾਨ ਮੰਤਰੀ ਦੀ ਕਾਰਜਸ਼ੈਲੀ ’ਤੇ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ। ਹਾਲਾਂਕਿ, ਮੈਂ ਇਹ ਜ਼ਰੂਰ ਕਹਾਂਗੀ ਕਿ ਭਾਰਤ ਵਿੱਚ ਲੋਕ ਆਪਣੇ ਨੇਤਾ ਨਾਲ ਸਿੱਧਾ ਸੰਚਾਰ ਪਸੰਦ ਕਰਦੇ ਹਨ। ਪ੍ਰਧਾਨ ਮੰਤਰੀ ਮੋਦੀ ਇਸ ਤਰੀਕੇ ਨਾਲ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਉਂਦੇ ਹਨ, ਅਤੇ ਇਸੇ ਲਈ ਉਹ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀਆਂ ਵਿੱਚੋਂ ਇੱਕ ਹਨ।’
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


