ਨਿਊਜ਼ੀਲੈਂਡ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਸਮਾਰੋਹ ’ਚ ਉਤਰਾਖੰਡ ਦੀ ਲੋਕ ਸੰਸਕ੍ਰਿਤੀ ਅਤੇ ਪਰੰਪਰਾਵਾਂ ਦੀ ਸ਼ਾਨਦਾਰ ਝਲਕ ਦੇਖਣ ਨੂੰ ਮਿਲੀ। ਪ੍ਰਵਾਸੀ ਭਾਰਤੀ ਭਾਈਚਾਰੇ ਵਲੋਂ ਆਯੋਜਿਤ ਸਵਾਗਤ ਪ੍ਰੋਗਰਾਮ ’ਚ ਉਤਰਾਖੰਡ ਦੀ ਰਵਾਇਤੀ ਪਹਿਰਾਵੇ, ਡਾਂਸ ਅਤੇ ਸੱਭਿਆਚਾਰਕ ਵਿਰਾਸਤ ਨੂੰ ਪੇਸ਼ ਕੀਤਾ ਗਿਆ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪ੍ਰਧਾਨ ਮੰਤਰੀ ਮੋਦੀ ਨੇ ਨਿਊਜ਼ੀਲੈਂਡ ’ਚ ਆਯੋਜਿਤ ਸਵਾਗਤ ਸਮਾਰੋਹ ਦੌਰਾਨ ਪ੍ਰਵਾਸੀ ਭਾਰਤੀਆਂ ਵਲੋਂ ਪੇਸ਼ ਲੋਕ ਸੰਸਕ੍ਰਿਤੀ ਅਤੇ ਪਰੰਪਰਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਭਾਰਤੀਆਂ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਉਤਰਾਖੰਡ ਦੇ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਰਧਾਲੂਆਂ ਦੀ ਯਾਤਰਾ ਨੂੰ ਪਹਿਲਾਂ ਤੋਂ ਵੱਧ ਸੌਖਾ, ਸੁਰੱਖਿਅਤ ਅਤੇ ਸਹੂਲਤਜਨਕ ਬਣਾਏਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਉਤਰਾਖੰਡ ’ਚ ਆਧੁਨਿਕ ਆਧਾਰਭੂਤ ਢਾਂਚੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਉਸੇ ਸੰਕਲਪ ਦਾ ਮਹੱਤਵਪੂਰਨ ਹਿੱਸਾ ਹੈ।
ਪੀਐੱਮ ਮੋਦੀ ਨੇ ਕਹਾ ਕਿ ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਨਾ ਸਿਰਫ਼ ਲੱਖਾਂ ਸ਼ਰਧਾਲੂਆਂ ਨੂੰ ਲਾਭ ਮਿਲੇਗਾ ਸਗੋਂ ਸੈਰ-ਸਪਾਟਾ, ਸਥਾਨਕ ਰੁਜ਼ਗਾਰ ਅਤੇ ਖੇਤਰੀ ਅਰਥਵਿਵਸਥਾ ਨੂੰ ਵੀ ਨਵੀਂ ਗਤੀ ਮਿਲੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਪ੍ਰਾਜੈਕਟ ਉਤਰਾਖੰਡ ਦੇ ਵਿਕਾਸ ’ਚ ਇਕ ਨਵਾਂ ਅਧਿਆਏ ਲਿਖੇਗੀ ਅਤੇ ਰਾਜ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਸੈਰ-ਸਪਾਟਾ ਕੇਂਦਰ ਵਜੋਂ ਹੋਰ ਮਜ਼ਬੂਤ ਬਣਾਏਗੀ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


