ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸੰਗਤਾਂ ਇਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਰੱਖਦੀਆਂ ਹਨ।
ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਰੋਜ਼ਾਨਾ ਕੀਤੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ ਅਤੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਸੀ। ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਅਤੇ ਪੀੜਾ ਹੈ।
ਪੱਤਰ ਵਿੱਚ ਇਹ ਵੀ ਯਾਦ ਕਰਵਾਇਆ ਗਿਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ। ਸ਼?ਰੋਮਣੀ ਕਮੇਟੀ ਨੇ ਕਈ ਵਾਰ ਮਤੇ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਰਕਾਰ ਤੱਕ ਪਹੁੰਚਾਈਆਂ ਹਨ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿਚ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੜ ਖੁੱਲ੍ਹਣਾ ਕੇਵਲ ਧਾਰਮਿਕ ਯਾਤਰਾ ਦੀ ਸਹੂਲਤ ਨਹੀਂ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਹੈ। ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਾਵਨ ਅਸਥਾਨ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਅਤੇ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ ਅਤੇ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ’ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਦੁਨੀਆਂ ਭਰ ਦੇ ਸ਼ਰਧਾਲੂ ਇਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


