ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਕੇਂਦਰ ਦੀ ਸਿਫ਼ਾਰਸ਼ ’ਤੇ ਜ਼ਿਲ੍ਹੇ ਦੀਆਂ ਦੋ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਰਾਜ-ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਪੇਂਡੂ ਖੇਤਰ ਦੀਆਂ ਮਹਿਲਾਵਾਂ ਦੀ ਮਿਹਨਤ, ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਖੇਤੀਬਾੜੀ ਵਿੱਚ ਉਨ੍ਹਾਂ ਦੇ ਵਧਦੇ ਯੋਗਦਾਨ ਦਾ ਪ੍ਰਤੀਕ ਹੈ।
ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਗਿਆਨਕ ਜਾਣਕਾਰੀ, ਤਕਨੀਕੀ ਸਲਾਹ ਅਤੇ ਸਿਖਲਾਈ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਰਹਿਨੁਮਾਈ ਸਦਕਾ ਕਈ ਕਿਸਾਨ ਅਤੇ ਕਿਸਾਨ ਬੀਬੀਆਂ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਸਫ਼ਲਤਾ ਹਾਸਲ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਹਾਦਰਪੁਰ ਪਿੰਡ ਦੀ ਸ਼੍ਰੀਮਤੀ ਕੁਲਦੀਪ ਕੌਰ, ਜੋ ਆਰ.ਐੱਸ. ਡੇਅਰੀ ਫਾਰਮ ਦਾ ਸਫ਼ਲ ਸੰਚਾਲਨ ਕਰ ਰਹੇ ਹਨ, ਗੁਣਵੱਤਾ ਭਰਪੂਰ ਅਤੇ ਸਾਫ਼ ਦੁੱਧ ਉਤਪਾਦਨ ਦੇ ਨਾਲ-ਨਾਲ ਪੂਰੇ ਪਿੰਡ ਨੂੰ ਬਾਇਓਗੈਸ ਦੀ ਮੁਫ਼ਤ ਸਪਲਾਈ ਕਰਕੇ ਊਰਜਾ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਵਿੱਚ ਵੀ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੇ ਇਸ ਉਪਰਾਲੇ ਨਾਲ ਪਿੰਡ ਵਾਸੀਆਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਉਹ ਖੇਤੀ ਦੇ ਨਾਲ-ਨਾਲ ਸਮਾਜ ਸੇਵਾ ਦਾ ਵੀ ਸ਼ਲਾਘਾਯੋਗ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਸ਼੍ਰੀਮਤੀ ਜਤਿੰਦਰ ਕੌਰ ਨੇ ਰਵਾਇਤੀ ਖੇਤੀ ਤੋਂ ਅੱਗੇ ਵੱਧਦਿਆਂ ਲੈਮਨਗ੍ਰਾਸ ਦੀ ਕਾਸ਼ਤ ਅਤੇ ਉਸ ਤੋਂ ਤਿਆਰ ਹੋਣ ਵਾਲੇ ਤੇਲ ਦੇ ਉਤਪਾਦਨ ਤੇ ਵਿਕਰੀ ਨੂੰ ਸਫ਼ਲ ਕਾਰੋਬਾਰ ਦਾ ਰੂਪ ਦਿੱਤਾ ਹੈ। ਇਸ ਦੇ ਨਾਲ ਹੀ ਉਹ ਵਪਾਰਕ ਪੱਧਰ ’ਤੇ ਬੈਕਯਾਰਡ ਪੋਲਟਰੀ ਯੂਨਿਟ ਵੀ ਚਲਾ ਰਹੇ ਹਨ ਅਤੇ ਇਸ ਦਾ ਹੋਰ ਵਿਸਥਾਰ ਕਰਕੇ ਆਮਦਨ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਵੱਲ ਅੱਗੇ ਵੱਧ ਰਹੇ ਹਨ।
ਡਾ. ਸਤਬੀਰ ਸਿੰਘ ਨੇ ਕਿਹਾ ਕਿ ਇਹ ਸਨਮਾਨ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜੇਕਰ ਕਿਸਾਨਾਂ ਨੂੰ ਸਹੀ ਸਮੇਂ ਵਿਗਿਆਨਕ ਸਲਾਹ, ਤਕਨੀਕੀ ਸਹਾਇਤਾ ਅਤੇ ਮਾਰਗਦਰਸ਼ਨ ਮਿਲੇ ਤਾਂ ਉਹ ਖੇਤੀਬਾੜੀ ਨੂੰ ਲਾਭਕਾਰੀ ਧੰਦੇ ਵਿੱਚ ਬਦਲ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਸਨਮਾਨਿਤ ਕਿਸਾਨ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਵੱਲੋਂ ਸਮੇਂ-ਸਮੇਂ ’ਤੇ ਤਕਨੀਕੀ ਮਾਰਗਦਰਸ਼ਨ ਅਤੇ ਸਹਿਯੋਗ ਦਿੱਤਾ ਗਿਆ, ਜਿਸ ਸਦਕਾ ਉਹ ਆਪਣੇ ਖੇਤੀ ਅਤੇ ਪਸ਼ੂ ਪਾਲਣ ਦੇ ਕਾਰੋਬਾਰ ਵਿੱਚ ਉਲੇਖਣਯੋਗ ਸਫ਼ਲਤਾ ਹਾਸਲ ਕਰਨ ਵਿੱਚ ਕਾਮਯਾਬ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਹਿਲਾਵਾਂ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਖੇਤੀਬਾੜੀ ਦੇ ਵਿਕਾਸ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦੀ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਭਵਿੱਖ ਵਿੱਚ ਵੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਨਵੀਨਤਮ ਤਕਨੀਕਾਂ ਨਾਲ ਜੋੜ ਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਰਹੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


