ਸਫ਼ਾਈ ਸੇਵਕ ਸ਼ਿਵ ਕੁਮਾਰ ਦੇ ਕਥਿਤ ਕਤਲ ਮਾਮਲੇ ਨੂੰ ਲੈ ਕੇ ਇਨਸਾਫ ਦੀ ਲੜਾਈ ਹੋਰ ਤੇਜ਼ ਹੋ ਗਈ ਹੈ। ਪੀੜਤ ਪਰਿਵਾਰ ਨੇ ਹੁਣ ਪ੍ਰਸ਼ਾਸਨ ਅਤੇ ਪੁਲਿਸ ’ਤੇ ਦਬਾਅ ਬਣਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਅਤੇ ਐਸਡੀਐਮ ਮਾਲੇਰਕੋਟਲਾ ਨੂੰ ਲਿਖਤੀ ਪੱਤਰ ਦੇ ਕੇ ਲੁਧਿਆਣਾ ਬਾਈਪਾਸ ਰੋਡ ’ਤੇ ਟੈਂਟ ਲਗਾ ਕੇ ਸ਼ਿਵ ਕੁਮਾਰ ਦਾ ਭੋਗ ਅਤੇ ਅੰਤਿਮ ਰਸਮਾਂ ਕਰਨ ਦੀ ਪ੍ਰਵਾਨਗੀ ਮੰਗੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਨਸਾਫ ਦੀ ਮੰਗ ਨੂੰ ਲੈ ਕੇ ਸ਼ਿਵ ਕੁਮਾਰ ਦੀ ਮ੍ਰਿਤਕ ਦੇਹ ਪੰਜ ਦਿਨ ਤੱਕ ਸਿਵਲ ਹਸਪਤਾਲ ਮਾਲੇਰਕੋਟਲਾ ਦੀ ਮੋਰਚਰੀ ਵਿੱਚ ਬਿਨਾਂ ਸੰਸਕਾਰ ਪਈ ਰਹੀ ਸੀ। ਅੰਤਿਮ ਸੰਸਕਾਰ ਹੋ ਜਾਣ ਦੇ ਬਾਵਜੂਦ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਮ੍ਰਿਤਕ ਦੀ ਮਾਤਾ ਬਬਲੀ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਵਾਲਮੀਕੀ ਸਮਾਜ ਅਤੇ ਹੋਰ ਸ਼ਹਿਰ ਵਾਸੀਆਂ ਦੇ ਸੰਘਰਸ਼ ਤੋਂ ਬਾਅਦ ਸਿਰਫ਼ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਮਾਮਲੇ ਨਾਲ ਜੁੜੇ ਕਥਿਤ ਤਿੰਨ ਹੋਰ ਮੁੱਖ ਦੋਸ਼ੀ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਉਨ੍ਹਾਂ ਭਾਰੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਜਾਣਬੁੱਝ ਕੇ ਕਾਰਵਾਈ ਵਿੱਚ ਦੇਰੀ ਕਰ ਰਹੀ ਹੈ। ਬਬਲੀ ਨੇ ਇਹ ਵੀ ਦੋਸ਼ ਲਗਾਇਆ ਕਿ ਇੱਕ ਕਥਿਤ ਮੁਲਜ਼ਮ ਵਿਜੀਲੈਂਸ ਵਿਭਾਗ ਵਿੱਚ ਪੁਲਿਸ ਮੁਲਾਜ਼ਮ ਹੈ ਅਤੇ ਉਸ ਨੂੰ ਉੱਚ ਅਧਿਕਾਰੀਆਂ ਦੀ ਸਰਪ੍ਰਸਤੀ ਮਿਲ ਰਹੀ ਹੈ। ਪੀੜਤ ਮਾਤਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸ਼ੁੱਕਰਵਾਰ ਤੱਕ ਬਾਕੀ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪਰਿਵਾਰ ਲੁਧਿਆਣਾ ਬਾਈਪਾਸ ਰੋਡ ’ਤੇ ਟੈਂਟ ਲਗਾ ਕੇ ਹੀ ਭੋਗ ਅਤੇ ਅੰਤਿਮ ਰਸਮਾਂ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਉਹ ਹਰ ਲੋਕਤੰਤਰੀ ਅਤੇ ਕਾਨੂੰਨੀ ਸੰਘਰਸ਼ ਜਾਰੀ ਰੱਖਣਗੇ। ਇਸ ਦੌਰਾਨ ਪੀੜਤ ਪਰਿਵਾਰ ਦੀ ਇਸ ਮੰਗ ਨੇ ਪ੍ਰਸ਼ਾਸਨ ਅਤੇ ਪੁਲਿਸ ਅੱਗੇ ਨਵੀਆਂ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ ਹਨ। ਹੁਣ ਸਭ ਦੀ ਨਜ਼ਰ ਪ੍ਰਸ਼ਾਸਨ ਦੇ ਅਗਲੇ ਫ਼ੈਸਲੇ ਅਤੇ ਪੁਲਿਸ ਦੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


