ਅੱਜ ਫ?ਰੀ ਟ?ਰੇਡ ਸਮਝੌਤਿਆਂ ਖ਼?ਲਾਫ਼ ਦੇਸ਼ ਭਰ ਦੀਆਂ ਕਿਸਾਨ ਮਜਦੂਰ ਅਤੇ ਵੱਖ ਵੱਖ ਤਰ੍ਹਾਂ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਤਿਆਰ ਕੀਤੇ ਗਏ ਸਾਂਝੇ ਮੰਚ “ਦੇਸ਼ ਬਚਾਓ ਮੋਰਚਾ” ਵੱਲੋਂ ਅੱਜ ਸੰਘਰਸ਼ ਦਾ ਬਿਗੁਲ ਫੂਕਦੇ ਹੋਏ, ਮੋਰਚੇ ਦੀਆਂ ਪਿਛਲੇ ਦਿਨੀ ਹੋਈਆਂ ਮੀਟਿੰਗਾਂ ਦੌਰਾਨ ਤਹਿ ਕੀਤੇ ਗਏ ਪਲੇਠੀ ਦੇ ਐਕਸ਼ਨ ਵੱਜੋਂ ਦੇਸ਼ ਭਰ ਵਿੱਚ ਡੀ.ਸੀ., ਐਸ. ਡੀ. ਐਮ. ਅਤੇ ਤਹਿਸੀਲ ਪੱਧਰ ਤੇ ਵਿਸ਼ਾਲ ਮੋਟਰਸਾਈਕਲ ਮਾਰਚ ਕਰਕੇ ਇਹਨਾਂ ਦਫ਼ਤਰਾਂ ਰਾਹੀਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਹ ਸਮਝੌਤੇ ਰੱਦ ਕਰਨ ਲਈ ਮੰਗ ਪੱਤਰ ਭੇਜਣ ਦੇ ਪ੍ਰੋਗਰਾਮ ਨੂੰ ਜਬਰਦਸਤ ਹੁੰਗਾਰਾ ਮਿਲਿਆ, ਜਿਸ ਦੌਰਾਨ ਜਿੱਥੇ ਵੱਖ ਵੱਖ ਰਾਜਾਂ ਵਿੱਚ ਮਾਰਚ ਨਿਕਲੇ ਓਥੇ ਹੀ ਅੱਜ ਪੰਜਾਬ ਭਰ ਵਿੱਚ ਕੇ. ਐੱਮ. ਐੱਮ. ਚੈਪਟਰ ਪੰਜਾਬ ਨਾਲ ਸਬੰਧਿਤ ਜਥੇਬੰਦੀਆ ਵੱਲੋਂ ਇਸ ਸੱਦੇ ਨੂੰ ਲਾਗੂ ਕੀਤਾ ਗਿਆ ਜਿਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ 15 ਜ਼ਿਲ੍ਹਿਆਂ ਵਿੱਚ ਵਿਸ਼ਾਲ ਮਾਰਚ ਕੱਢ ਕੇ ’ਭਾਰਤ-ਅਮਰੀਕਾ ਮੁਕਤ ਵਪਾਰ (ਫ?ਰੀ ਟਰੇਡ) ਸਮਝੌਤੇ’ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਇਸ ਮੌਕੇ ਆਗੂਆਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਜਾਇਜ਼ ਮੰਗ ਨੂੰ ਅਣਡਿੱਠ ਕੀਤਾ, ਤਾਂ ਸਾਂਝੇ ਮੰਚ ਵੱਲੋਂ ਦੇਸ਼ ਭਰ ਵਿੱਚ ਵਿਆਪਕ ਲੋਕਤੰਤਰੀ ਅਤੇ ਸੰਵਿਧਾਨਕ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਦੇਸ਼ ਬਚਾਓ ਮੋਰਚਾ ਵੱਲੋਂ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਵਿੱਚ ਮੋਟਰਸਾਈਕਲ ਮਾਰਚ ਦੀ ਅਗਵਾਈ ਕਰਦੇ ਡੀਸੀ ਦਫਤਰ ਮੰਗ ਪੱਤਰ ਦੇਣ ਤੋਂ ਬਾਅਦ ਦੱਸਿਆ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਪਸ਼ੂ ਪਾਲਕਾਂ, ਛੋਟੇ ਵਪਾਰੀਆਂ ਅਤੇ ਲਘੂ ਉਦਯੋਗਾਂ ਲਈ ਇੱਕ ਬਹੁਤ ਵੱਡਾ ਅਤੇ ਗੰਭੀਰ ਖ਼ਤਰਾ ਹੈ। ਇਹ ਸਮਝੌਤਾ ਦੇਸ਼ ਦੀ ਖੁਰਾਕੀ ਸੁਰੱਖਿਆ ਅਤੇ ਆਰਥਿਕ ਖੁਦਮੁਖਤਿਆਰੀ ਉੱਤੇ ਸਿੱਧਾ ਹਮਲਾ ਹੈ, ਜਿਸ ਨਾਲ ਭਾਰਤੀ ਖੇਤੀਬਾੜੀ, ਪੇਂਡੂ ਅਰਥਵਿਵਸਥਾ ਅਤੇ ਕਰੋੜਾਂ ਕਿਰਤੀ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ।
ਮੋਰਚੇ ਨੇ ਆਪਣੇ ਮੰਗ ਪੱਤਰ ਵਿੱਚ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਲਈ “ਮੌਤ ਦਾ ਫਰਮਾਨ” ਕਰਾਰ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਇਸ ਘਾਤਕ ਸਮਝੌਤੇ ਨੂੰ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਹਨਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਦੇ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਮੁਕਤ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਅੱਜ ਦੇ ਵਿਸ਼ਾਲ ਮਾਰਚ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਵਾਸੀ ਇਸ ਵਪਾਰਕ ਸਮਝੌਤੇ ਦਾ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ ਅਤੇ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਉਹ ਦੇਸ਼ ਹਿੱਤ ਵਿੱਚ ਸੜਕਾਂ ’ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਦੇਸ਼ ਬਚਾਓ ਮੋਰਚਾ ਵੱਲੋਂ 21 ਜੁਲਾਈ ਨੂੰ ਦੇਸ਼ ਭਰ ਤੋਂ ਕਿਸਾਨ ਮਜਦੂਰ ਅਤੇ ਸਮਾਜਿਕ ਕਾਰਕੁਨ ਕਿਸਾਨ ਘਾਟ ਤੇ ਹੋਣ ਵਾਲੀ ਮਹਾਪੰਚਾਇਤ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਧ ਚੜ ਕੇ ਭਾਗ ਲਿਆ ਜਾਵੇਗਾ। ਸ਼ਾਮਿਲ ਹੋਣਗੇ ਉਹਨਾ ਕਿਹਾ ਕਿ ਅੱਜ ਲੋੜ ਹੈ ਕਿ ਸਾਰੀਆਂ ਜੱਥੇਬੰਦੀਆਂ ਨੂੰ ਦੇਸ਼ ਤੇ ਆਈ ਇਸ ਮੁਸ਼ਕਿਲ ਘੜੀ ਵਿੱਚ ਇਹਨਾਂ ਸਮਝੌਤਿਆਂ ਖ਼?ਲਾਫ਼ ਇੱਕ ਮੰਚ ਤੇ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਿਰ ਤੋੜ ਕੋਸ਼ਿਸ਼ ਹੈ ਕਿ ਵਿਚਾਰਧਾਰਕ ਮਤਭੇਦ ਨੂੰ ਇੱਕ ਪਾਸੇ ਰੱਖਕੇ ਸਿਰਫ ਇਸ ਮਸਲੇ ਤੇ ਇੱਕਜੁਟ ਕੀਤਾ ਜਾਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


