ਪੀਆਰਟੀਸੀ ਕੰਟਰੈਕਟ ਵਰਕਰਾਂ ਵੱਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਸੂਬਾ ਆਗੂ ਹਰਕੇਸ਼ ਵਿੱਕੀ (ਪਟਿਆਲਾ) ਦੀ ਅਗਵਾਈ ਅਧੀਨ ਹੜਤਾਲ ਕੀਤੀ ਗਈ ਹੈ। ਪੰਜਾਬ ਅੰਦਰ ਅੱਜ ਪੀਆਰ ਟੀ ਸੀ ਦੀਆਂ ਬੱਸਾਂ ਦਾ ਚੱਕਾ ਜਾਮ ਰਹਿਣ ਕਾਰਨ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਪਿਆ! ਇਸ ਦੌਰਾਨ ਖਾਸ ਕਰਕੇ ਆਧਾਰ ਕਾਰਡ ਦੇ ਤਹਿਤ ਸਫਰ ਕਰਨ ਵਾਲੀਆਂ ਮਹਿਲਾਵਾਂ ਨੂੰ ਜ਼ਿਆਦ ਪਰੇਸ਼ਾਨੀ ਝੱਲਣੀ ਪਈ।
ਇਸ ਮੌਕੇ ਯੂਨੀਅਨ ਵੱਲੋਂ ਪੀਆਰਟੀਸੀ ਦੀਆਂ 1300 ਵਿੱਚੋਂ ਅੱਧ ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋਣ ਦਾ ਦਾਅਵਾ ਕੀਤਾ ਗਿਆ ਹੈ। ਜਦਕਿ ਮੈਨੇਜਮੈਂਟ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕੀਤੇ ਗਏ ਬਦਲਵੇ ਪ੍ਰਬੰਧਾਂ ਦੇ ਤਹਿਤ ਵੱਧ ਤੋਂ ਵੱਧ ਬੱਸਾਂ ਚਲਾਈਆਂ ਜਾ ਰਹੀਆਂ ਹਨ।
ਜਿਕਰਯੋਗ ਹੈ ਕਿ ਯੂਨੀਅਨ ਅਤੇ ਮੈਨੇਜਮੇਂਟ ਦਰਮਿਆਨ ਇਹ ਰੱਫੜ ਯੂਨੀਅਨ ਦੇ ਸੂਬਾਈ ਚੇਅਰਮੈਨ ਗੁਰਿੰਦਰ ਸਿੰਘ ਗੁਰੀ ਦੀ ਬਰਖਾਸਤਗੀ ਨੂੰ ਲੈ ਕੇ ਪਿਆ। ਬੀਤੇ ਦਿਨ ਚੱਲੀਆਂ ਮੀਟਿੰਗਾਂ ਦੌਰਾਨ ਵੀ ਜਦੋਂ ਮੈਨੇਜਮੈਂਟ ਵੱਲੋਂ ਯੂਨੀਅਨ ਆਗੂ ਦੀ ਬਹਾਲੀ ਲਈ ਹਾਮੀ ਨਾ ਭਰੀ ਗਈ ਤਾਂ ਸੂਬਾ ਆਗੂ ਹਰਕੇਸ਼ ਵਿੱਕੀ ਨੇ ਹੜਤਾਲ ਦਾ ਐਲਾਨ ਕਰ ਦਿੱਤਾ। ਭਾਵੇਂ ਕਿ ਹੜਤਾਲ ਕੱਲ੍ਹ ਹੀ ਐਲਾਨ ਦਿੱਤੀ ਗਈ ਸੀ, ਪ੍ਰੰਤੂ ਮੁਕੰਮਲ ਤੌਰ ’ਤੇ ਇਸ ਹੜਤਾਲ ਦਾ ਅਸਰ 16 ਜੁਲਾਈ ਦੀ ਸਵੇਰ ਤੋਂ ਹੀ ਦਿਖਣ ਲੱਗਿਆ।
ਅਚਾਨਕ ਸ਼ੁਰੂ ਹੋਈ ਇਸ ਹੜਤਾਲ ਕਾਰਨ ਮੁਸਾਫਰਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਅੱਤ ਦੀ ਗਰਮੀ ਦੌਰਾਨ ਲੋਕ ਬੱਸ ਅੱਡਿਆਂ ਵਿੱਚ ਖੱਜਲ ਖੁਆਰ ਹੋਣ ਲਈ ਮਜਬੂਰ ਹਨ। ਸਨੌਰ ਤੋਂ ਕਾਂਗਰਸ ਦੇ ਆਗੂ ਬਲਿਹਾਰ ਸ਼ਮਸਪੁਰ ਅਤੇ ਗੌਰਵ ਸੰਧੂ ਦਾ ਕਹਿਣਾ ਹੈ ਕਿ ਸਰਕਾਰ ਦੀ ਨਲਾਇਕੀ ਦਾ ਹੀ ਸਿੱਟਾ ਹੈ ਕਿ ਲੋਕ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਯਕੀਨੀ ਬਣਾਈ ਜਾਵੇ ਤਾਂ ਜੋ ਮੁਲਾਜ਼ਮਾਂ ਦੀ ਖੱਜਲ ਖੁਆਰੀ ਰੁਕ ਸਕੇ।
ਇਸੇ ਦੌਰਾਨ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਬੱਸ ਅੱਡੇ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ। ਜਿਸ ਦੌਰਾਨ ਮੰਗਾਂ ਦੀ ਪੂਰਤੀ ਤੱਕ ਡਟੇ ਰਹਿਣ ਦਾ ਅਹਿਦ ਵੀ ਲਿਆ ਗਿਆ। ਗੁਰੀ ਦੀ ਬਹਾਲੀ ਸਮੇਤ ਇਹ ਹੜਤਾਲੀ ਵਰਕਰ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਮੇਤ ਕਈ ਹੋਰ ਮੰਗਾਂ ਦੀ ਪੂਰਤੀ ਕਰਨਾ ਸ਼ਾਮਿਲ ਹੈ!
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


