ਪੰਜਾਬ ਭਾਜਪਾ ਦੇ ਖਜ਼ਾਨਚੀ *ਗੁਰਦੇਵ ਸ਼ਰਮਾ ਦੇਬੀ* ਨੇ ਕਿਹਾ ਕਿ ਦੇਸ਼ ਦੀ ਪਹਿਲੀ ਸਵਦੇਸ਼ੀ ਹਾਈਡ੍ਰੋਜਨ ਟ੍ਰੇਨ ਭਾਰਤੀ ਰੇਲਵੇ ਦੇ ਇਤਿਹਾਸ ’ਚ ਨਵਾਂ ਅਧਿਆਏ ਜੋੜਨ ਜਾ ਰਹੀ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਨਿਰਭਰ ਭਾਰਤ ਅਤੇ ਹਰਿਆਲੀ ਊਰਜਾ ਆਧਾਰਿਤ ਵਿਕਾਸ ਦੇ ਸੰਕਲਪ ਨੂੰ ਨਵੀਂ ਰਫ਼ਤਾਰ ਦੇਵੇਗੀ। ਇਸ ਨਾਲ ਭਾਰਤ ਉਨ੍ਹਾਂ ਗਿਣਤੀ ਦੇ ਦੇਸ਼ਾਂ ’ਚ ਸ਼ਾਮਲ ਹੋ ਜਾਵੇਗਾ ਜਿੱਥੇ ਹਾਈਡ?ਰੋਜਨ ਤਕਨੀਕ ਆਧਾਰਿਤ ਰੇਲ ਸੇਵਾਵਾਂ ਚੱਲ ਰਹੀਆਂ ਹਨ। ਦੇਬੀ ਨੇ ਕਿਹਾ ਕਿ ਹਾਈਡ?ਰੋਜਨ ਬਾਲਣ ਨਾਲ ਚੱਲਣ ਵਾਲੀ ਟ੍ਰੇਨ ਡੀਜ਼ਲ ਮੁਕਾਬਲੇ ਵਾਤਾਵਰਣ ਲਈ ਵਧੇਰੇ ਲਾਹੇਵੰਦ ਹੈ। ਇਸ ’ਚੋਂ ਸਿਰਫ ਜਲਵਾਸ਼ਪ ਨਿਕਲੇਗਾ, ਜਿਸ ਨਾਲ ਕਾਰਬਨ ਨਿਕਾਸ ’ਚ ਕਾਫੀ ਕਮੀ ਆਵੇਗੀ। ਇਹ ਪ੍ਰਦੂਸ਼ਣ ਕੰਟਰੋਲ ਦੇ ਨਾਲ-ਨਾਲ ਊਰਜਾ ਦੇ ਮਾਮਲੇ ’ਚ ਆਤਮਨਿਰਭਰਤਾ ਨੂੰ ਵੀ ਵਧਾਵਾ ਦੇਵੇਗਾ। ਇਹ ਤਕਨੀਕ ਭਵਿੱਖ ਦੀ ਸਾਫ਼-ਸੁਥਰੀ ਅਤੇ ਟਿਕਾਊ ਟਰਾਂਸਪੋਰਟ ਵਿਵਸਥਾ ਵੱਲ ਭਾਰਤ ਦਾ ਮਜ਼ਬੂਤ ਕਦਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰੇਲਵੇ ਦੇ ਆਧੁਨਿਕੀਕਰਨ, ਸਵਦੇਸ਼ੀ ਤਕਨੀਕ ਦੇ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨੂੰ ਬਰਾਬਰ ਤਰਜੀਹ ਦੇ ਰਹੀ ਹੈ। ਵੰਦੇ ਭਾਰਤ ਟ੍ਰੇਨਾਂ ਤੋਂ ਬਾਅਦ ਹਾਈਡ੍ਰੋਜਨ ਟ੍ਰੇਨ ਦਾ ਸੰਚਾਲਨ ਦੇਸ਼ ਦੀ ਵਿਗਿਆਨਕ ਸਮਰੱਥਾ ਅਤੇ ਇੰਜੀਨੀਅਰਿੰਗ ਕੌਸ਼ਲ ਦਾ ਸਬੂਤ ਹੈ। ਗੁਰਦੇਵ ਸ਼ਰਮਾ ਦੇਬੀ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਾਲਾਂ ’ਚ ਅਜਿਹੀਆਂ ਆਧੁਨਿਕ ਤਕਨੀਕਾਂ ਭਾਰਤ ਨੂੰ ਗਲੋਬਲ ਪੱਧਰ ’ਤੇ ਨਵੀਂ ਪਛਾਣ ਦੇਣਗੀਆਂ ਅਤੇ ਆਤਮਨਿਰਭਰ ਭਾਰਤ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਗੀਆਂ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


