ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਦੀ ਇੱਕ ਅਹਿਮ ਮੀਟਿੰਗ ਅੱਜ ਮੋਗਾ ਵਿਖੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਪਿਤਾ ਅਤੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਸ੍ਰ. ਬਾਬੂ ਸਿੰਘ ਬਰਾੜ, ਸ੍ਰ. ਕਾਬੁਲ ਸਿੰਘ, ਭਾਈ ਦਲੇਰ ਸਿੰਘ ਡੋਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਕਰਨਵੀਰ ਸਿੰਘ, ਭਾਈ ਬਲਵੰਤ ਸਿੰਘ, ਭਾਈ ਜਗਰੂਪ ਸਿੰਘ ਰਾਏਕੋਟ, ਭਾਈ ਪ੍ਰਭਜੋਤ ਸਿੰਘ ਗੁਰਦਾਸਪੁਰ, ਭਾਈ ਸਤਨਾਮ ਸਿੰਘ ਲੋਪੋ, ਭਾਈ ਜਗਦੀਸ਼ ਸਿੰਘ ਭਿੰਡਰ, ਭਾਈ ਬਲਦੇਵ ਸਿੰਘ ਜੱਲੂਪੁਰ ਅਤੇ ਵੱਖ-ਵੱਖ ਜਿਲਿਆਂ ਤੋਂ ਸਰਗਰਮ ਨੌਜਵਾਨ ਵਰਕਰ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਰਾਜਨੀਤਿਕ ਧਿਰਾਂ ਨੇ ਸਾਲਾਂ ਤੋਂ ਆਪਣੇ ਸਿਆਸੀ ਹਿੱਤਾਂ ਲਈ ਨਾ ਸਿਰਫ਼ ਪੰਜਾਬ ਦੇ ਸਰੋਤਾਂ ਅਤੇ ਪ੍ਰਬੰਧ ਨੂੰ ਨੁਕਸਾਨ ਪਹੁੰਚਾਇਆ ਹੈ, ਸਗੋਂ ਪੰਜਾਬ ਦੇ ਨੌਜਵਾਨਾਂ ਦੀ ਸੋਚ ਅਤੇ ਦਿਸ਼ਾ ਨੂੰ ਵੀ ਪ੍ਰਦੂਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਇਸ ਗੱਲ ਦੀ ਹੈ ਕਿ ਨੌਜਵਾਨ ਆਪਣੀ ਵਿਰਾਸਤ, ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਮੁੜ ਜੁੜਨ ਅਤੇ ਪੰਜਾਬ ਦੀ ਤਰੱਕੀ, ਸਵੈਮਾਣ ਅਤੇ ਹੱਕਾਂ ਦੀ ਲੜਾਈ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਖੁਸ਼ਹਾਲ, ਸਵੈਮਾਣੀ ਅਤੇ ਨਸ਼ਾ-ਮੁਕਤ ਬਣਾਉਣਾ ਹੈ ਤਾਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੀ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕ ਹਿੱਤਾਂ ਦੀ ਸੋਚ ਨਾਲ ਅੱਗੇ ਵਧਣਾ ਪਵੇਗਾ। ਇਸ ਮੌਕੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਨੂੰ ਸੂਬੇ ਦੇ ਹਰ ਜ਼ਿਲ੍ਹੇ, ਹਲਕੇ ਅਤੇ ਪਿੰਡ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਥ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਜਥੇਬੰਦੀ ਨਾਲ ਜੁੜਨ ਅਤੇ ਇੱਕ ਮਜ਼ਬੂਤ, ਜਾਗਰੂਕ ਅਤੇ ਜ਼ਿੰਮੇਵਾਰ ਨੌਜਵਾਨ ਲਹਿਰ ਦਾ ਹਿੱਸਾ ਬਣਨ। ਮੀਟਿੰਗ ਦੌਰਾਨ ਯੂਥ ਵਿੰਗ ਦੇ ਸੰਗਠਨਾਤਮਕ ਵਿਸਥਾਰ, ਆਉਣ ਵਾਲੇ ਪ੍ਰੋਗਰਾਮਾਂ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਜਥੇਬੰਦੀ ਨਾਲ ਜੁੜ ਕੇ ਪੰਜਾਬ ਦੇ ਹੱਕਾਂ ਅਤੇ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਏਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


