ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦਰਅਸਲ ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3, 4 ਅਤੇ 5 ਅਗਸਤ ਨੂੰ ਹੜਤਾਲ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਕਾਰਨ ਸੂਬੇ ਭਰ ’ਚ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਚ ਇਹ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ, ਠੇਕੇਦਾਰੀ ਸਿਸਟਮ ਬੰਦ ਕਰ ਕੇ ਪੂਰੀਆਂ ਤਨਖ਼ਾਹਾਂ ਦਿੱਤੀਆ ਜਾਣਗੀਆਂ ਪਰ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੀਟਿੰਗਾਂ ਤੋਂ ਇਲਾਵਾ ਕੁਝ ਨਹੀਂ ਕੀਤਾ। ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜੋਧ ਸਿੰਘ, ਜਲੌਰ ਸਿੰਘ, ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਡਰ ਪਾਲਿਸੀ ਕੰਟਰੈਕਟ ਮੁਲਾਜ਼ਮਾਂ ’ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਜਗਾਉਣ ਲਈ ਮਿਤੀ 27 ਜੁਲਾਈ ਨੂੰ ਸਮੂਹ ਡਿਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 3, 4 ਅਤੇ 5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰ ਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਲਈ ਇਨ੍ਹਾਂ ਤਾਰੀਖ਼ਾਂ ਨੂੰ ਜੇਕਰ ਤੁਹਾਡਾ ਸਫ਼ਰ ਕਰਨ ਦਾ ਪ੍ਰੋਗਰਾਮ ਹੈ ਤਾਂ ਸੋਚ-ਸਮਝ ਕੇ ਹੀ ਘਰੋਂ ਨਿਕਲੋਂ ਕਿਉਂਕਿ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


