ਰਾਜਧਾਨੀ ਦਿੱਲੀ ਵਿੱਚ ਨੀਟ ਪ੍ਰੀਖਿਆ ਘੁਟਾਲੇ ਅਤੇ ਪੇਪਰ ਲੀਕ ਵਿਵਾਦ ਵਿਰੁੱਧ ਪਿਛਲੇ 21 ਦਿਨਾਂ ਤੋਂ ਚੱਲ ਰਿਹਾ ਵਿਦਿਆਰਥੀ ਅੰਦੋਲਨ ਅੱਜ ਇੱਕ ਅਹਿਮ ਮੋੜ ’ਤੇ ਪਹੁੰਚ ਗਿਆ ਹੈ। ‘ਕਾਕਰੋਚ ਜਨਤਾ ਪਾਰਟੀ’ ਦੇ ਮੁੱਖ ਬੁਲਾਰੇ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਟਵੀਟ ਰਾਹੀਂ ਪੁਸ਼ਟੀ ਕੀਤੀ ਹੈ ਕਿ ਸਰਕਾਰ ਵੱਲੋਂ ਆਏ ਸੱਦੇ ਤੋਂ ਬਾਅਦ ਉਹ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਜੇਪੀ ਨੱਡਾ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
ਅੰਦੋਲਨਕਾਰੀਆਂ ਅਨੁਸਾਰ ਦਿੱਲੀ ਪੁਲਿਸ ਦੇ ਡੀਸੀਪੀ ਸਚਿਨ ਸ਼ਰਮਾ ਦੀ ਵਿਚੋਲਗੀ ਰਾਹੀਂ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ, ਸਕੱਤਰ-ਪੱਧਰ ਦੇ ਅਧਿਕਾਰੀ ਅਤੇ ਰਾਜ ਮੰਤਰੀ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਸੀਜੇਪੀ ਨੇ ਠੁਕਰਾ ਦਿੱਤਾ ਸੀ। ਉਨ੍ਹਾਂ ਦੀ ਮੰਗ ਸੀ ਕਿ ਗੱਲਬਾਤ ਸਿੱਧੇ ਕੈਬਨਿਟ ਮੰਤਰੀ ਜਾਂ ਪ੍ਰਧਾਨ ਮੰਤਰੀ ਪੱਧਰ ’ਤੇ ਹੋਵੇ, ਜਿਸ ਤੋਂ ਬਾਅਦ ਜੇਪੀ ਨੱਡਾ ਨਾਲ ਇਹ ਬੈਠਕ ਤੈਅ ਹੋਈ। ਹਾਲਾਂਕਿ, ਇਸ ਬੈਠਕ ਬਾਰੇ ਸਰਕਾਰ ਜਾਂ ਭਾਜਪਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Breaking News
- ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ
- ਰਾਹੁਲ ਗਾਂਧੀ ਨੇ ਪੇਪਰ ਲੀਕ ਮੁੱਦੇ ’ਤੇ ਸਪੀਕਰ ਨਾਲ ਕੀਤੀ ਮੁਲਾਕਾਤ ਲੋਕ ਸਭਾ ’ਚ ਚਰਚਾ ਦੀ ਕੀਤੀ ਮੰਗ
- ਪ੍ਰਧਾਨ ਮੰਤਰੀ ਮੋਦੀ ਨੇ ਨੀਟ ਪੇਪਰ ਲੀਕ ਦੇ ਸਬੰਧ ’ਚ ਸਖ਼ਤ ਸਜ਼ਾ ਦੇਣ ਦੀ ਕੀਤੀ ਗੱਲ
- ਰਾਹੁਲ ਤੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਿਵਾਸ ਨੇੜੇ ਦਿੱਤਾ ਧਰਨਾ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
- 84 ਸਾਲ ਦੇ ਹੋਏ ਮੱਲਿਕਾਰਜੁਨ ਖੜਗੇ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਭਰ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਦਿੱਤੀਆਂ ਵਧਾਈਆਂ
- ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
- ਪੰਜਾਬ ਦੇ ਸੰਸਦ ਮੈਂਬਰ ਚੰਨੀ ਤੇ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ
- ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ


