ਪਟਿਆਲਾ ਜੇਲ ਵਿਚ ਫਾਂਸੀ ਦੀ ਉਡੀਕ ਕਰ ਰਹੇ ਬੰਦੀ ਸਿੱਖ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਭਾਰਤੀ ਜਨਤਾ ਪਾਰਟੀ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ। ਅੱਜ ਭੇਜੇ ਪੱਤਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਿੰਦਾ ਸ਼ਹੀਦ ਦੇ ਸਨਮਾਨ ਨਾਲ ਸਨਮਾਨਿਤ ਭਾਈ ਰਾਜੋਆਣਾ ਨੇ ਕਿਹਾ ਕਿ ਸੁਪਰੀਮ ਕੋਰਟ ਆਫ ਇੰਡੀਆ ਵਿਚ ਉਨਾਂ ਬਾਰੇ ਸ਼ੋ?ਰਮਣੀ ਕਮੇਟੀ ਵਲੋ ਦਾਇਰ ਰਹਿਮ ਦੀ ਅਪੀਲ ਵਾਪਸ ਲਈ ਜਾਵੇ। ਉਨਾਂ ਪੱਤਰ ਵਿਚ ਆਪਣੀ 31 ਸਾਲਾਂ ਦੀ ਨਜਰਬੰਦੀ ਦਾ ਹਵਾਲਾ ਦੇ ਕੇ ਜਥੇਦਾਰ ਤੋਂ ਠੋਸ ਫੈਸਲੈ ਦੀ ਮੰਗ ਕੀਤੀ ਹੈ। ਭਾਈ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਦਾਇਰ ਕੀਤੀ ਗਈ ਅਪੀਲ ਵਾਪਸ ਲੈ ਕੇ ਉਨ੍ਹਾਂ ਨੂੰ ਇਸ ਲੰਬੀ ਪ੍ਰਕਿ?ਰਆ ਅਤੇ ਰਾਜਨੀਤਿਕ ਸਾਜ਼ਿਸ਼ਾਂ ਤੋਂ ਮੁਕਤ ਕੀਤਾ ਜਾਵੇ। ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨਾਲ ਸੰਬੰਧਤ ਪ੍ਰਮੁੱਖ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ੋਤੇ ਤਲਬ ਕਰਕੇ ਇਸ ਮਾਮਲੇ ਵਿੱਚ ਜਵਾਬ ਵੀ ਮੰਗਿਆ ਜਾਵੇ।ਆਪਣੇ ਪੱਤਰ ਵਿੱਚ ਉਨਾਂ ਅਗੇ ਕਿਹਾ ਕਿ ਜਿਨ੍ਹਾਂ ਆਗੂਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਰਾਜ ਅਤੇ ਸਰਕਾਰ- ਏ -ਖਾਲਸਾ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਉਨ੍ਹਾਂ ਤੋਂ ਪੁੱਛਿਆ ਜਾਣਾ ਚਾਹੀਦਾ ਹੈ ਕਿ ਜਿਹੜਾ ਫੈਸਲਾ ਛੇ ਮਹੀਨਿਆਂ ਵਿੱਚ ਹੋ ਜਾਣਾ ਚਾਹੀਦਾ ਸੀ, ਉਹ 15 ਸਾਲ ਬਾਅਦ ਵੀ ਉਡੀਕ ਸੂਚੀ ਵਿਚ ਕਿਉਂ ਹੈ। ਉਨ੍ਹਾਂ ਸਵਾਲ ਉਠਾਇਆ ਕਿ ਸਾਲ 2019 ਵਿੱਚ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਅਜੇ ਤੱਕ ਲਾਗੂ ਕਿਉਂ ਨਹੀਂ ਕੀਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੂੰ ਅਜੇ ਤੱਕ ਮਿਲਣ ਲਈ ਸਮਾਂ ਕਿਉਂ ਨਹੀਂ ਦਿੱਤਾ ਗਿਆ।
ਉਨ੍ਹਾਂ ਲਿ?ਖਆ ਕਿ ਉਹ ਇਸ ਮਾਮਲੇ ਵਿੱਚ ਉਹ ਤੁਹਾਡੇ ਤੋਂ ਇੱਕ ਸਪੱਸ਼ਟ ਅਤੇ ਸਿਧਾਂਤਕ ਫੈਸਲੇ ਦੀ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਸੁਪਰੀਮ ਕੋਰਟ ਵਿੱਚ ਪਈਆਂ 41 ਤਰੀਕਾਂ ਵਾਂਗ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੇ ਪੱਤਰਾਂ ਦਾ ਵੀ ਸਿਰਫ਼ ਇਤਿਹਾਸ ਬਣ ਕੇ ਰਹਿ ਜਾਵੇ। ਸਿੱਖੀ ਸਿਧਾਂਤਾਂ ਅਤੇ ਪਰੰਪਰਾਵਾਂ ਅਨੁਸਾਰ ਉਨਾਂ ਦੇ ਮਾਮਲੇ ਦਾ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਵੇ। ਭਾਈ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਉਨ੍ਹਾਂ ਲਈ ਇਲਾਹੀ ਆਦੇਸ਼ ਦੇ ਬਰਾਬਰ ਹੈ, ਜਿਸ ਦੀ ਪਾਲਣਾ ਕਰਨਾ ਉਹ ਆਪਣਾ ਫਰਜ਼ ਸਮਝਦੇ ਹਨ। ਉਹ ਆਪਣੀਆਂ ਪੰਥਕ ਸੰਸਥਾਵਾਂ ਦਾ ਪੂਰਾ ਸਨਮਾਨ ਕਰਦੇ ਹਨ। ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਦੇ ਕੇਸ ਦੀ ਕਾਨੂੰਨੀ ਪੈਰਵੀ ਕਰ ਰਹੀ ਹੈ।
ਉਨ੍ਹਾਂ ਦੇ ਨਜ਼ਰਬੰਦੀ ਦੇ 31 ਸਾਲ ਪੂਰੇ ਹੋਣ ਵਾਲੇ ਹਨ ਅਤੇ 31 ਜੁਲਾਈ ਨੂੰ ਫਾਂਸੀ ਦੀ ਚੱਕੀ ਵਿੱਚ ਰਹਿੰਦਿਆਂ 19 ਸਾਲ ਵੀ ਪੂਰੇ ਹੋ ਜਾਣਗੇ। ਉਨ੍ਹਾਂ ਇਸ ਪੂਰੇ ਘਟਨਾਕ੍ਰਮ ਨੂੰ ਬੇਇਨਸਾਫ਼ੀ ਦੇ ਇਤਿਹਾਸ ਦਾ ਇੱਕ ਅਜਿਹਾ ਪੰਨਾ ਕਰਾਰ ਦਿੱਤਾ, ਜਿਸ ਨੂੰ ਭਵਿੱਖ ਵਿੱਚ ਸੱਚਾਈ ਨਾਲ ਲਿ?ਖਆ ਜਾਵੇਗਾ ਤਾਂ ਉਨ੍ਹਾਂ ਆਖ਼ਿਰ ਵਿੱਚ ਇੱਕ ਵਾਰ ਫਿਰ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਬਿਨਾਂ ਹੋਰ ਦੇਰੀ ਕੀਤੇ ਠੋਸ ਅਤੇ ਸਿਧਾਂਤਕ ਫੈਸਲਾ ਲਿਆ ਜਾਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


