ਐਲ.ਏ.ਡੀ.ਸੀ. ਪਾਲਿਸੀ ਦੇ ਵਿਰੋਧ ਵਿੱਚ ਜਲਾਲਾਬਾਦ ਬਾਰ ਐਸੋਸੀਏਸ਼ਨ ਵੱਲੋਂ ਅੱਜ ਰੋਸ ਪ੍ਰਗਟ ਕਰਦਿਆਂ ਅੱਜ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ ਰਹੀ। ਇਸ ਦੌਰਾਨ ਵਕੀਲ ਭਾਈਚਾਰੇ ਨੇ ਸਰਕਾਰ ਤੋਂ ਪਾਲਿਸੀ ’ਤੇ ਮੁੜ ਵਿਚਾਰ ਕਰਨ ਅਤੇ ਵਕੀਲਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ।
ਭੁੱਖ ਹੜਤਾਲ ’ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਸ਼ੋਕ ਕੰਬੋਜ,ਸਾਬਕਾ ਪ੍ਰਧਾਨ ਐਡਵੋਕੇਟ ਰੋਹਿਤ ਦਹੂਜਾ, ਐਡਵੋਕੇਟ ਮੁਖਤਿਆਰ ਸਿੰਘ,ਐਡਵੋਕੇਟ ਰੋਹਿਤ ਧੂੜੀਆ ਅਤੇ ਐਡਵੋਕੇਟ ਸੂਰਜ ਕਾਠਪਾਲ ਬੈਠੇ।
ਇਸ ਮੌਕੇ ਬਾਹਰ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਐਡਵੋਕੇਟ ਅਸ਼ੋਕ ਕੰਬੋਜ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਇਹ ਸਿਸਟਮ ਨੂੰ ਜਦੋਂ ਤੱਕ ਰੱਦ ਨਹੀਂ ਕੀਤਾ ਜਾਂਦਾ, ਵਕੀਲ ਭਾਈਚਾਰੇ ਦਾ ਸੰਘਰਸ਼ ਜਾਰੀ ਰਹੇਗਾ।
ਵਕੀਲਾਂ ਨੇ ਕਿਹਾ ਕਿ ਐਲ.ਏ.ਡੀ.ਸੀ. ਪਾਲਿਸੀ ਕਾਰਨ ਵਕੀਲ ਭਾਈਚਾਰੇ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਭੁੱਖ ਹੜਤਾਲ ’ਤੇ ਬੈਠੇ ਵਕੀਲਾਂ ਨੂੰ ਆਪਣਾ ਸਮਰਥਨ ਦਿੱਤਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


