ਕੇਂਦਰੀ ਜਾਂਚ ਬਿਊਰੋ ਨੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਆਈ.ਡੀ.ਐੱਫ.ਸੀ. ਫਰਸਟ ਬੈਂਕ ਖਾਤਿਆਂ ਵਿੱਚੋਂ ਫੰਡਾਂ ਦੀ ਕਥਿਤ ਹੇਰਾਫੇਰੀ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ। ਸੀ.ਬੀ.ਆਈ. ਨੇ ਇਸ ਧੋਖਾਧੜੀ ਦੇ ਸਬੰਧ ਵਿੱਚ ਚੰਡੀਗੜ੍ਹ ਅਤੇ ਲੁਧਿਆਣਾ ਵਿੱਚ 5 ਵੱਖ-ਵੱਖ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਇਹ ਛਾਪੇਮਾਰੀ ਸ਼ੱਕੀ ਲਾਭਪਾਤਰੀਆਂ ਦੇ ਰਹਾਇਸ਼ੀ ਅਤੇ ਵਪਾਰਕ ਟਿਕਾਣਿਆਂ, ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਦੇ ਇੱਕ ਸਰਕਾਰੀ ਅਧਿਕਾਰੀ ਅਨੁਭਵ ਮਿਸ਼ਰਾ ਅਤੇ ਇਸ ਮਾਮਲੇ ਨਾਲ ਜੁੜੀਆਂ ਹੋਰ ਨਿੱਜੀ ਸੰਸਥਾਵਾਂ ’ਤੇ ਕੀਤੀ ਗਈ। ਤਲਾਸ਼ੀ ਦੌਰਾਨ ਸੀ.ਬੀ.ਆਈ. ਨੇ ਕਈ ਅਹਿਮ ਅਤੇ ਇਤਰਾਜ਼ਯੋਗ ਦਸਤਾਵੇਜ਼ ਜ਼ਬਤ ਕੀਤੇ ਹਨ।
ਜ਼ਬਤ ਕੀਤੀ ਗਈ ਸਮੱਗਰੀ ਵਿੱਚ ਡਿਜੀਟਲ ਸਬੂਤ (ਜਿਵੇਂ ਕਿ ਸਟੋਰੇਜ ਡਰਾਈਵਾਂ, ਡਿਜੀਟਲ ਦਸਤਖਤ, ਇਲੈਕਟ੍ਰੌਨਿਕ ਉਪਕਰਨ), ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਸ਼ਾਮਲ ਹਨ। ਫਿਲਹਾਲ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਹਰਿਆਣਾ ਸਰਕਾਰ ਦੀ ਬੇਨਤੀ ’ਤੇ ਇਹ ਜਾਂਚ ਹਰਿਆਣਾ ਸਟੇਟ ਵਿਜੀਲੈਂਸ ਤੋਂ ਆਪਣੇ ਹੱਥ ਵਿੱਚ ਲਈ ਸੀ। ਇਹ ਧੋਖਾਧੜੀ ਚੰਡੀਗੜ੍ਹ ਦੇ ਸੈਕਟਰ-32 ਸਥਿਤ ਆਈ.ਡੀ.ਐੱਫ.ਸੀ. ਫਰਸਟ ਬੈਂਕ ਦੀ ਸ਼ਾਖਾ ਵਿੱਚ ਹੋਏ ਲਗਭਗ 504 ਕਰੋੜ ਰੁਪਏ ਦੇ ਵੱਡੇ ਬੈਂਕਿੰਗ ਘੁਟਾਲੇ ਦਾ ਹਿੱਸਾ ਹੈ।
ਇਸ ਵਿੱਚ ਹਰਿਆਣਾ ਸਰਕਾਰ ਦੇ 8 ਵਿਭਾਗਾਂ ਦੇ ਸਰਕਾਰੀ ਫੰਡਾਂ ਨੂੰ ਫਰਜ਼ੀ ਐੱਫ.ਡੀ.ਆਰ. ਅਤੇ ਗਲਤ ਲੈਣ-ਦੇਣ ਰਾਹੀਂ ਸ਼ੈੱਲ ਕੰਪਨੀਆਂ ਵਿੱਚ ਟ੍ਰਾਂਸਫਰ ਕਰਕੇ ਹੇਰਾਫੇਰੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸੀ.ਬੀ.ਆਈ. ਹੁਣ ਤੱਕ ਹਰਿਆਣਾ ਨਾਲ ਸਬੰਧਤ ਕੇਸ ਵਿੱਚ 17 ਦੋਸ਼ੀਆਂ ਵਿਰੁੱਧ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ, ਜਿਨ੍ਹਾਂ ਵਿੱਚ ਬੈਂਕ ਅਧਿਕਾਰੀ, ਸਰਕਾਰੀ ਕਰਮਚਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਹਨ।
ਇਸ ਤੋਂ ਇਲਾਵਾ, ਚੰਡੀਗੜ੍ਹ ਸਮਾਰਟ ਸਿਟੀ ਅਤੇ ‘ਕ੍ਰੈਸਟ’ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਬੈਂਕਰਾਂ ਅਤੇ ਅਧਿਕਾਰੀਆਂ ਖਿਲਾਫ ਅਦਾਲਤ ਵਿੱਚ ਚਾਰਜਸ਼ੀਟਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਸੀ.ਬੀ.ਆਈ. ਨੇ ਦੋਹਰਾਇਆ ਹੈ ਕਿ ਸਰਕਾਰੀ ਫੰਡਾਂ ਦੀ ਲੁੱਟ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਜਲਦ ਹੀ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


