ਕਾਂਗਰਸ ਦੇ ਸੀਨੀਅਰ ਆਗੂ ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨਾਲ ਪੰਜਾਬ ਦੇ ਹਾਲਾਤਾਂ ਅਤੇ ਆਗਾਮੀ ਵਿਧਾਨ ਸਭਾ ਚੌਣਾਂ ਨੂੰ ਲੈ ਕੇ ਕੀਤੀ ਮੁਲਾਕਾਤ ਮਗਰੋਂ ਪੱਤਰਕਾਰਾਂ ਕਰਦੇ ਹੋਏ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਦਿੱਲੀ ਦੇ ਜਨਤੰਤਰ ਵਿਖ਼ੇ ਕੇਂਦਰ ਸਰਕਾਰ ਵਿਰੁੱਧ ਸ਼ਾਂਤਮਈ ਰੋਸ਼ ਵਿਖਾਵਾ ਕਰਨ ਵਾਲੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟ ਕਰਨ ਦਾ ਲੋਕਤੰਤਰੀ ਹੱਕ ਹੈ! ਰਾਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਨੱਕੋ-ਨੱਕ ਕਰਜ਼ੇ ਵਿੱਚ ਡੁਬੋ ਦਿੱਤਾ ਹੈ ਅਤੇ ਸੂਬੇ ਦੀ ਵਿੱਤੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿੱਤੀ ਪ੍ਰਬੰਧ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਕਰਜ਼ਾ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਵਿੱਤੀ ਤੌਰ ਤੇ ਦਿਵਾਲੀਆ ਹੋ ਚੁੱਕੀ। ਉਨ੍ਹਾਂ ਦੋਸ਼ ਲਾਇਆ ਕਿ ਮੰਡੀ ਬੋਰਡ ਅਤੇ ਬਿਜਲੀ ਬੋਰਡ ਦੀਆਂ ਕੀਮਤੀ ਜ਼ਮੀਨਾਂ ਵੇਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਮੁਲਾਜ਼ਮਾਂ ਅਤੇ ਅਦਾਲਤੀ ਦਖ਼ਲ ਤੋਂ ਬਾਅਦ ਰੋਕਿਆ ਗਿਆ। ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਪ੍ਰਚਾਰ ਦੀ ਰਾਜਨੀਤੀ ਛੱਡ ਕੇ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਣ।
ਰਾਜਿੰਦਰ ਸਿੰਘ ਨੇ ਬੇਰੁਜ਼ਗਾਰੀ ਅਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਵੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਦਰ ਰਾਸ਼ਟਰੀ ਔਸਤ ਨਾਲੋਂ ਵੱਧ ਹੈ। ਇਸਦੇ ਨਾਲ ਹੀ ਉਨ੍ਹਾਂ ਨੀਟ ਪੇਪਰ ਲੀਕ ਮਾਮਲੇ ਵਿੱਚ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਵਿਦਿਆਰਥੀਆਂ ’ਤੇ ਹੋਏ ਕਥਿਤ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਵਿੱਚ ਫਾਰਮੇਸੀ ਅਫ਼ਸਰਾਂ, ਨਾਇਬ ਤਹਿਸੀਲਦਾਰਾਂ ਅਤੇ ਐਕਸਾਈਜ਼ ਇੰਸਪੈਕਟਰਾਂ ਦੀਆਂ ਭਰਤੀਆਂ ਵਿੱਚ ਕਥਿਤ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ ਤਹਿਤ ਹੋਈਆਂ ਭਰਤੀਆਂ ਨੂੰ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਰਤੀ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਅਤੇ ਰਾਜਾਂ ਨੂੰ ਆਪਣੀ ਭਰਤੀ ਪ੍ਰਕਿਰਿਆ ਸੁਤੰਤਰ ਤੌਰ ’ਤੇ ਚਲਾਉਣ ਦੀ ਆਜ਼ਾਦੀ ਦਿੱਤੀ ਜਾਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


