ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਦੇ ਬਾਵਜੂਦ ਜ਼ਮੀਨ ਦਾ ਕਬਜ਼ਾ ਨਾ ਮਿਲਣ ਦਾ ਮਾਮਲਾ ਗਰਮਾ ਗਿਆ ਸੀ। ਇਸ ਸਬੰਧੀ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ। ਕਿ ਜੇਕਰ ਕਬਜ਼ਾ ਨਾ ਮਿਲਿਆ ਤਾਂ 23 ਤਾਰੀਖ ਨੂੰ ਡੀਸੀ ਦਫ਼ਤਰ ਦਾ ਘਿਰਾਓ ਅਤੇ ਹਾਈਵੇ ਜਾਮ ਕੀਤਾ ਜਾਵੇਗਾ। ਗੱਲਬਾਤ ਕਰਦਿਆ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਨੇੜੇ ਹੋਣ ਅਤੇ ਪਨੀਰੀ ਪੱਕ ਜਾਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਜ਼ਮੀਨ ਦੇ ਲਾਰੇ ਲਾਏ ਜਾ ਰਹੇ ਸਨ। ਜਦੋਂ ਇਹ ਮਾਮਲਾ ਏ.ਡੀ.ਸੀ. (ਡਿਵੈਲਪਮੈਂਟ), ਐੱਸ.ਡੀ.ਐੱਮ. ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ,ਤਾਂ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਆਦੇਸ਼ ਦਿੱਤੇ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਐੱਸ.ਡੀ.ਐੱਮ. ਅਤੇ ਬੀ.ਡੀ.ਪੀ.ਓ. ਦੀ ਅਗਵਾਈ ਹੇਠ ਕਬਜ਼ਾ ਦਿਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਸਬੰਧੀ ਦੂਸਰੇ ਪਾਸੇ ਗੱਲਬਾਤ ਕਰਦਿਆ ਪ੍ਰਸ਼ਾਸਨ ਦੇ ਅਧਿਕਾਰੀ ਏ.ਡੀ.ਸੀ. ਗੁਰਪ੍ਰੀਤ ਸਿੰਘ ਗਿੱਲ ਨੇ ਆਪਣੇ ਪੱਖ ਵਿੱਚ ਸਪੱਸ਼ਟ ਕੀਤਾ ਕਿ ਪਿੰਡ ਬੱਬਰੀ ਨੰਗਲ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਪਹਿਲਾਂ ਹੋ ਚੁੱਕੀ ਸੀ। ਅਤੇ ਪੈਸੇ ਵੀ ਜਮ?ਹਾਂ ਹੋ ਚੁੱਕੇ ਸਨ।ਪਰ ਕਿਸਾਨ ਨੂੰ ਕਬਜ਼ਾ ਨਹੀਂ ਮਿਲਿਆ ਸੀ। ਇਹ ਮਾਮਲਾ ਧਿਆਨ ਵਿੱਚ ਆਉਣ ਤੇ ਐੱਸ.ਡੀ.ਐੱਮ. ਸਾਹਿਬ ਅਤੇ ਬੀ.ਡੀ.ਪੀ.ਓ. ਨੂੰ ਮੌਕੇ ’ਤੇ ਭੇਜ ਕੇ ਅੱਜ ਹੀ ਬੋਲੀ ਅਤੇ ਕਬਜ਼ੇ ਦੀ ਕਾਰਵਾਈ ਮੁਕੰਮਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਰਿਕਾਰਡ ਦੀ ਜਾਂਚ ਕਰਕੇ ਦੇਖਿਆ ਜਾਵੇਗਾ ਕਿ ਦੇਰੀ ਕਿਉਂ ਹੋਈ ਅਤੇ ਜੇਕਰ ਭਵਿੱਖ ਵਿੱਚ ਵੀ ਕਿਸੇ ਬਲਾਕ ਜਾਂ ਪਿੰਡ ਵਿੱਚ ਅਜਿਹਾ ਮਾਮਲਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


