ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਪਾਰਟੀ ਆਗੂ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਕਾਂਗਰਸ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਸਬੰਧੀ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਪ੍ਰੈਸ ਨਾਲ ਸਾਂਝੇ ਬਿਆਨ ਰਾਹੀਂ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਲੜਾਈ ਲੜਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਪੂਰੀ ਦ੍ਰਿੜਤਾ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੀ ਹੈ। ਪੰਜਾਬ ਦੇ ਲੋਕ ਅੱਜ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਵਿਕਾਸ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰੇ। ਕਾਂਗਰਸ ਕੋਲ ਸੂਬੇ ਦੇ ਵਿਕਾਸ ਲਈ ਤਜਰਬਾ, ਸੋਚ ਅਤੇ ਯੋਗ ਲੀਡਰਸ਼ਿਪ ਮੌਜੂਦ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਲਈ ਅਹਿਮ ਸਾਬਤ ਹੋਣਗੀਆਂ ਅਤੇ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ । ਅੰਤ ਵਿੱਚ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ ਨੇ ਕਿਹਾ ਕਿ ਕਾਂਗਰਸ ਦਾ ਮਕਸਦ ਸਿਰਫ਼ ਚੋਣ ਜਿੱਤਣਾ ਨਹੀਂ, ਸਗੋਂ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ’ਤੇ ਲਿਆਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੂਬੇ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੋਚ-ਸਮਝ ਕੇ ਆਪਣਾ ਫ਼ੈਸਲਾ ਲੈਣਗੇ। ਰਾਜ ਕਾਦਰਵਾਲ?ਾ ਦੇ ਗ੍ਰਹਿ ਵਿਖੇ ਭੋਲਾ ਮਸਤੇਵਾਲਾ,ਗੁਰਭੇਜ ਕਾਦਰਵਾਲਾ , ਅਮਨ ਗਿੱਲ, ਸੋਹਣਾ ਖੇਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਹਜ਼ਾਰ ਸਨ । ਕੈਪਸ਼ਨ ਸਾਂਝੇ ਬਿਆਨ ਰਾਹੀਂ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਲੋਹਗੜ ਤੇ ਸਾਥੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


