ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ਵਿੱਚ ਜੰਤਰ-ਮੰਤਰ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਪਿਛਲੇ ਦਿਨੀਂ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਸ਼ਮੂਲੀਅਤ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਪ੍ਰੀਖਿਆ ਪ੍ਰਣਾਲੀ ’ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਨੈਤਿਕ ਜ਼ਿੰਮੇਵਾਰੀ ਸਵੀਕਾਰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਨੂੰ ਆਪਣੇ ਪਦ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਵਿਦਿਆਰਥੀਆਂ ਨੂੰ ਇਨਸਾਫ਼ ਦਵਾਉਣਾ ਅਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਮੁੜ ਸਥਾਪਿਤ ਕਰਨਾ ਹੈ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਆਪ ਸਰਕਾਰ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਆਪਣੀ ਆਵਾਜ਼ ਲਗਾਤਾਰ ਉਠਾਉਂਦੀ ਰਹਿਣਗੀ। ਪ੍ਰਦਰਸ਼ਨ ਵਿੱਚ ਸ਼ਾਮਿਲ ਵਿਦਿਆਰਥੀਆਂ ਨੇ ਵੀ ਪੇਪਰ ਲੀਕ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਕੀਤੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


