ਬੀਤੇ ਦਿਨੀ ਪੰਜਾਬ ਪੁਲਿਸ ਵੱਲੋ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਫਾਈ ਕਾਮਿਆਂ ਵੱਲੋ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ। ਇਸ ਸਮੇਂ ਉਨਾਂ ਵ?ਲੋ ਮੁੱਖ ਮੰਤਰੀ ਪੰਜਾਬ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਮੰਤਰੀ ਹਰਜੋਤ ਬੈੰਸ ਦਾ ਪੁਤਲਾ ਫੂਕਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਸਮੇਂ ਸਫਾਈ ਕਰਮਚਾਰੀ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਾਤਾਦੀਨ ਨੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਪੰਜਾਬ ਸਰਕਾਰ ਖ਼?ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਕ ਵੱਡੇ ਪੱਧਰ ’ਤੇ ਰੋਸ ਰੈਲੀ ਕੱਢੀ ਗਈ। ਇਹ ਰੈਲੀ ਕੱਢਣ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਰੋਡੇ ,ਮਜਦੂਰ ਯੂਨੀਅਨ ਦੇ ਆਗੂ ਮੰਗਾ ਸਿੰਘ ਵੈਰੋਕੇ, ਔਰਤ ਵਿੰਗ ਦੇ ਆਗੂ ਸ਼ਿੰਦਰਪਾਲ ਕੌਰ ਰੋਡੇ, ਜਗਵਿੰਦਰ ਕੌਰ ਰਾਜਿਆਣਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਐਮ ਸੀ ਜਗਸੀਰ ਸਿੰਘ ਅਤੇ ਹੋਰ ਜਥੇਬੰਦੀਆਂ ਦੇ ਆਗੂ ਵੀ ਸਫਾਈ ਕਮਰਚਾਰੀਆਂ ਦੁ ਹੱਕ ਵਿੱਚ ਇੱਥੇ ਪਹੁੰਚੇ। ਇਹ ਰੋਸ ਰੈਲੀ ਮੇਨ ਚੌਂਕ ਵਿੱਚ ਪੁਤਲਾ ਫੂਕਕੇ ਸਮਾਪਤ ਕੀਤੀ ਗਈ। ਇਸ ਸਮੇਂ ਪ੍ਰਧਾਨ ਮਾਤਾ ਦੀਨ ਨੇ ਬਰਨਾਲਾ ਸ਼ਹਿਰ ਵਿਚ ਨਗਰ ਕੌਂਸਲ ਦੇ ਮੁਲਾਜ਼ਮਾਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀਂ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਤੱਕ ਨਗਰ ਕੌਂਸਲ ਮੁਲਾਜ਼ਮ ਸ਼ਾਂਤਮਈ ਤਰੀਕੇ ਨਾਲ ਹੜਤਾਲ ਕਰ ਰਹੇ ਸਨ, ਪਰ ਸਰਕਾਰ ਦੇ ਇਸ ਦਮਨਕਾਰੀ ਰਵੱਈਏ ਤੋਂ ਬਾਅਦ ਹੁਣ ਪੂਰੇ ਪੰਜਾਬ ਵਿਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਇਸ ਰੋਸ ਪ੍ਰਦਰਸ਼ਨ ਨੂੰ ਵੱਖ ਵੱਖ ਸ਼ਹਿਰਾਂ ਵਿਚ ਵੱਡੇ ਪੱਧਰ ’ਤੇ ਫੈਲਾਇਆ ਜਾਵੇਗਾ। ਰੈਲੀ ਦੌਰਾਨ ਬਾਘਾ ਪੁਰਾਣਾ ਸ਼ਹਿਰ ਅਤੇ ਮੇਨ ਚੌਕ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਨਜੀਤ ਸਿੰਘ, ਵਾਈਸ ਪ੍ਰਧਾਨ ਭਾਗ ਮੱਲ ਅਤੇ ਸੈਕਟਰੀ ਸੁਰਿੰਦਰਪਾਲ ਨੇ ਵੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਇਸ ਰੋਸ ਪ੍ਰਦਰਸ਼ਨ ਨੂੰ ਹੋਰਨਾਂ ਜਥੇਬੰਦੀਆਂ ਦਾ ਵੀ ਭਰਵਾਂ ਸਮਰਥਨ ਮਿਲਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


