ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਅਤੇ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੂੰ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਵੱਲੋਂ ਦਿੱਤੇ ਜਾਣ ਵਾਲੇ ਵੱਕਾਰੀ ਐਵਾਰਡ ’ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ (2021)’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪੰਜਾਬੀ ਸਾਹਿਤ ਅਤੇ ਸਾਹਿਤ ਆਲੋਚਨਾ ਦੇ ਖੇਤਰ ਵਿੱਚ ਪਾਏ ਵਿਲੱਖਣ ਅਤੇ ਮਹੱਤਵਪੂਰਨ ਯੋਗਦਾਨ ਲਈ 23 ਜੁਲਾਈ 2026 ਨੂੰ ਰੋਹਤਕ ਵਿਖੇ ਆਯੋਜਿਤ ਰਾਜ ਪੱਧਰੀ ਸਮਾਰੋਹ ਦੌਰਾਨ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਵੱਲੋਂ ਪ੍ਰਦਾਨ ਕੀਤਾ ਗਿਆ।
ਡਾ. ਸਿੱਧੂ ਨੇ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿੱਚ ਆਪਣੀ ਖੋਜ ਅਤੇ ਲਿਖਤ ਰਾਹੀਂ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਨਾਵਲ ਆਲੋਚਨਾ ਸੰਬੰਧੀ ਪੁਸਤਕ ’ਪੰਜਾਬੀ ਨਾਵਲ : ਸਿਧਾਂਤ ਤੇ ਸਮੀਖਿਆ’ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ, ਹਰਿਆਣਾ ਸਰਕਾਰ ਵੱਲੋਂ ਸਾਲ 2013 ਦੇ ਸਰਵੋਤਮ ਆਲੋਚਨਾ ਗ੍ਰੰਥ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਦਲਿਤ ਸਾਹਿਤਕ ਆਲੋਚਨਾ ਦੇ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਭਾਰਤੀ ਦਲਿਤ ਸਾਹਿਤ ਅਕਾਦਮੀ ਵੱਲੋਂ ਸਾਲ 2019 ਦਾ ’ਡਾ. ਅੰਬੇਡਕਰ ਸਾਹਿਤ ਸ਼੍ਰੀ ਰਾਸ਼ਟਰੀ ਸਨਮਾਨ’ ਵੀ ਪ੍ਰਦਾਨ ਕੀਤਾ ਗਿਆ।
ਇੱਕ ਪ੍ਰਸਿੱਧ ਅਧਿਆਪਕਾ ਅਤੇ ਖੋਜਕਾਰ ਵਜੋਂ ਡਾ. ਸਿੱਧੂ ਹੁਣ ਤੱਕ ਪੰਜ ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਸਿੱਧ ਖੋਜ-ਪੱਤਰਿਕਾਵਾਂ ਵਿੱਚ 75 ਤੋਂ ਵੱਧ ਖੋਜ-ਪੱਤਰ ਪ੍ਰਕਾਸ਼ਿਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਅਤੇ ਦੋ ਪੁਸਤਕਾਂ ਦਾ ਸੰਪਾਦਨ ਵੀ ਕੀਤਾ ਹੈ।
ਡਾ. ਸਿੱਧੂ ਨੇ ਪੰਜਾਬ ਯੂਨੀਵਰਸਿਟੀ ਅਤੇ ਇਸ ਤੋਂ ਪਹਿਲਾਂ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਦਿਆਂ ਦੇਸ਼ ਅਤੇ ਵਿਦੇਸ਼ ਵਿੱਚ ਆਯੋਜਿਤ ਅਨੇਕਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੰਜਾਬੀ ਸਾਹਿਤ ਸੰਮੇਲਨਾਂ ਵਿੱਚ ਭਾਗ ਲਿਆ ਹੈ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਾਹਿਤਕ ਆਲੋਚਨਾ ਦੇ ਪ੍ਰਚਾਰ-ਪ੍ਰਸਾਰ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ।
’ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ’ ਨਾਲ ਸਨਮਾਨਿਤ ਹੋਣਾ ਡਾ. ਪਰਮਜੀਤ ਕੌਰ ਸਿੱਧੂ ਦੀ ਨਿਰੰਤਰ ਅਕਾਦਮਿਕ ਉੱਤਮਤਾ, ਸਾਹਿਤਕ ਖੋਜ ਅਤੇ ਪੰਜਾਬੀ ਭਾਸ਼ਾ ਅਤੇ ਸਾਹਿਤ ਪ੍ਰਤੀ ਉਨ੍ਹਾਂ ਦੇ ਸਮਰਪਿਤ ਯੋਗਦਾਨ ਦੀ ਪ੍ਰਮਾਣਿਕ ਮਾਨਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਅਤੇ ਸ਼ੁਭਚਿੰਤਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


