ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਦਾ ਵਿਰੋਧ: ਬਲਾਚੌਰ ’ਚ ਆਗੂਆਂ ਨੇ ਫੂਕਿਆ ਮੁੱਖ ਮੰਤਰੀ ਮਾਨ ਦਾ ਪੁਤਲਾ
ਬਲਾਚੌਰ, 25 ਜੁਲਾਈ (ਤਜਿੰਦਰ ਜੋਤ, ਜਸਵਿੰਦਰ ਕੌਰ) : ਪਟਿਆਲਾ ਅਤੇ ਖੰਨਾ ਤੋਂ ਬਾਅਦ ਹੁਣ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਅਤੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਫ਼ਾਈ ਸੇਵਕਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਹਲਕਾ ਬਲਾਚੌਰ ਦੇ ਪ੍ਰਮੁੱਖ ਆਗੂਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਘਟਨਾ ਦੇ ਰੋਸ ਵਜੋਂ ਹਲਕਾ ਬਲਾਚੌਰ ਦੇ ਸਫ਼ਾਈ ਕਰਮਚਾਰੀਆਂ ਅਤੇ ਆਗੂਆਂ ਵੱਲੋਂ ਨਗਰ ਕੌਂਸਲ ਬਲਾਚੌਰ ਵਿਖੇ ਜ਼ਬਰਦਸਤ ਧਰਨਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਆਗੂਆਂ ਨੇ ਪੁਲਿਸ ਕਾਰਵਾਈ ਨੂੰ ’ਸਰਕਾਰੀ ਧੱਕੇਸ਼ਾਹੀ’ ਕਰਾਰ ਦਿੰਦਿਆਂ ਆਖਿਆ:”ਪੰਜਾਬ ਦੀ ’ਆਪ’ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਵੋਟਾਂ ਵੇਲੇ ਗਰੀਬਾਂ ਦੇ ਘਰੀਂ ਰੋਟੀਆਂ ਖਾਣ ਵਾਲੇ ਅੱਜ ਉਨ੍ਹਾਂ ’ਤੇ ਡਾਂਗਾਂ ਵਰ੍ਹਾ ਰਹੇ ਹਨ। ਆਮ ਆਦਮੀ ਦੀ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਇਹ ਸਰਕਾਰ ਹਰ ਹੱਕ ਮੰਗਣ ਵਾਲੀ ਆਵਾਜ਼ ਨੂੰ ਦਬਾ ਰਹੀ ਹੈ, ਜੋ ਕਿ ਲੋਕਤੰਤਰ ਨਹੀਂ ਸਗੋਂ ਸੱਤਾ ਦਾ ਹੰਕਾਰ ਹੈ।”ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੂਬੇ ’ਚ ਹੋਈਆਂ ਪਿਛਲੀਆਂ ਘਟਨਾਵਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਹਰ ਵਰਗ ਨੂੰ ਬੇਰਹਿਮੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਉਹ ਪੀੜਤ ਸਫ਼ਾਈ ਸੇਵਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਇਸ ਜ਼ੁਲਮ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹਿਣਗੇ।
ਇਸ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਣ ਦੇ ਪ੍ਰੋਗਰਾਮ ਵਿੱਚ ਅਜੇ ਮੰਗੂਪੁਰ, ਪਰਮਿੰਦਰ ਪੰਮਾ (ਐਮ.ਸੀ.), ਜਸਬੀਰ ਸਿੰਘ ਔਲੀਆਪੁਰ, ਪਰਮਿੰਦਰ ਮੇਨਕਾ (ਐਮ.ਸੀ.), ਨਰੇਸ਼ ਚੇਚੀ (ਐਮ.ਸੀ.), ਜਿੰਦਰ ਧੋਲਾ, ਜੋਲੀ ਬੈਂਸ, ਦਿਨੇਸ਼ ਵੈਸ, ਦਿਲਬਾਗ ਮਹਿੰਦੀਪੁਰ, ਪਰਵੇਸ਼ ਖੋਸਲਾ, ਜਸਵਿੰਦਰ ਵਿੱਕੀ ਕਾਠਗੜ੍ਹ ਅਤੇ ਹਨੀ ਟੌਂਸਾ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


