Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
    Punjab

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

    July 26, 20265 Mins Read
    Share Facebook Twitter Telegram Email WhatsApp

    ਕਾਰਗਿਲ ਵਿਜੈ ਦਿਵਸ ਦੇ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਬੇਮਿਸਾਲ ਬਹਾਦਰੀ, ਦਲੇਰੀ ਅਤੇ ਲਾਮਿਸਾਲ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਨੇ ਵਾਰ ਮੈਮੋਰੀਅਲ ‘ਤੇ ਫੁੱਲਮਾਲਾ ਭੇਟ ਕਰ ਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ, ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨਾਲ ਮੁਲਾਕਾਤ ਕੀਤੀ, ਦਿਵਿਆਂਗ ਸਾਬਕਾ ਸੈਨਿਕਾਂ ਨੂੰ ਪੰਜ ਦੋ-ਪਹੀਆ ਵਾਹਨ ਵੰਡੇ ਅਤੇ ਐਨ.ਸੀ.ਸੀ. ਕੈਡੇਟਾਂ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡੇਟਾਂ ਨੂੰ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ।
    ਮੁੱਖ ਮੰਤਰੀ ਨੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਈ। ਇਸ ਖਾਸ ਮੌਕੇ ਦੀ ਇੱਕ ਝਲਕ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ 27ਵੇਂ ਕਾਰਗਿਲ ਵਿਜੈ ਦਿਵਸ ਦੇ ਮੌਕੇ ’ਤੇ ਮੈਂ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਨ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ 527 ਬਹਾਦਰ ਜਵਾਨਾਂ ਨੂੰ ਸੱਚੇ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਵਿੱਚ ਪੰਜਾਬ ਦੇ 65 ਬਹਾਦਰ ਸਪੂਤ ਵੀ ਸ਼ਾਮਲ ਸਨ, ਜਿਨ੍ਹਾਂ ਦੀ ਕੁਰਬਾਨੀ ਹਰ ਪੰਜਾਬੀ ਨੂੰ ਮਾਣ ਨਾਲ ਭਰ ਦਿੰਦੀ ਹੈ।
    ਉਨ੍ਹਾਂ ਕਿਹਾ, “ਸ਼ਹਾਦਤ ਦੇਣ ਵਾਲੇ ਜਵਾਨ ਸਿਰਫ਼ ਇੱਕ ਪਰਿਵਾਰ ਦੇ ਨਹੀਂ ਹੁੰਦੇ, ਉਹ ਪੂਰੇ ਦੇਸ਼ ਦੀ ਸਭ ਤੋਂ ਵੱਡੀ ਦੌਲਤ ਹਨ। ਅੱਜ ਅਸੀਂ ਜਿਸ ਆਜ਼ਾਦੀ ਅਤੇ ਸੁਰੱਖਿਆ ਦਾ ਨਿੱਘ ਮਾਣ ਰਹੇ ਹਾਂ, ਉਹ ਸਾਡੇ ਬਹਾਦਰ ਜਵਾਨਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਦਾ ਹੀ ਨਤੀਜਾ ਹੈ। ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਤਿਕਾਰ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਜੈ ਹਿੰਦ।”
    ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਬਹਾਦਰ ਜਵਾਨਾਂ ਦੀ ਅਦੁੱਤੀ ਕੁਰਬਾਨੀ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਭਗਤੀ, ਸਮਰਪਣ ਅਤੇ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਕਾਰਗਿਲ ਯੁੱਧ ਦੌਰਾਨ 527 ਜਵਾਨਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ, ਜਿਨ੍ਹਾਂ ਵਿੱਚ ਪੰਜਾਬ ਦੇ 65 ਤੋਂ ਵੱਧ ਬਹਾਦਰ ਸਪੂਤ ਸ਼ਾਮਲ ਸਨ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਹਮੇਸ਼ਾ ਹਰ ਭਾਰਤੀ ਲਈ ਮਾਣ ਅਤੇ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”
    ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ ਅਤੇ ਜੋ ਕੌਮਾਂ ਆਪਣੇ ਇਤਿਹਾਸ ਦਾ ਸਤਿਕਾਰ ਕਰਦੀਆਂ ਹਨ, ਉਹ ਹਮੇਸ਼ਾ ਤਰੱਕੀ ਕਰਦੀਆਂ ਹਨ। ਸਾਡੇ ਸ਼ਹੀਦ ਸਿਰਫ਼ ਆਪਣੇ ਪਰਿਵਾਰਾਂ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਹਨ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਨੂੰ ਸੰਭਾਲਣਾ ਅਤੇ ਸਤਿਕਾਰ ਦੇਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।”
    ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਾਹੇ ਕਾਰਗਿਲ ਦੀਆਂ ਬਰਫ਼ੀਲੀਆਂ ਚੋਟੀਆਂ ਹੋਣ ਜਾਂ ਜੈਸਲਮੇਰ ਦੇ ਭਖਦੇ ਰੇਗਿਸਤਾਨ, ਸਾਡੇ ਬਹਾਦਰ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਮੇਸ਼ਾ ਡਟੇ ਰਹਿੰਦੇ ਹਨ। 1999 ਦੇ ਕਾਰਗਿਲ ਯੁੱਧ ਨੂੰ ਯਾਦ ਕਰਨਾ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੰਦਾ ਹੈ ਕਿਉਂਕਿ ਉਸ ਨਾਜ਼ੁਕ ਮੋੜ ’ਤੇ ਪੂਰਾ ਦੇਸ਼, ਦੇਸ਼ ਭਗਤੀ ਦੀ ਅਦੁੱਤੀ ਭਾਵਨਾ ਨਾਲ ਇੱਕਜੁੱਟ ਹੋ ਕੇ ਖੜ੍ਹਾ ਸੀ।”
    ਮੁੱਖ ਮੰਤਰੀ ਨੇ ਕਿਹਾ, “ਕਾਰਗਿਲ ਵਿਜੈ ਦਿਵਸ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੁਆਰਾ ਦਿਖਾਈ ਗਈ ਲਾਮਿਸਾਲ ਬਹਾਦਰੀ, ਸਾਹਸ ਅਤੇ ਕੁਰਬਾਨੀ ਦਾ ਪ੍ਰਤੀਕ ਹੈ। ਇਸ ਯੁੱਧ ਦੌਰਾਨ ਸਾਡੇ ਜਵਾਨਾਂ ਦੁਆਰਾ ਦਿਖਾਈ ਗਈ ਬੇਮਿਸਾਲ ਬਹਾਦਰੀ ’ਤੇ ਹਰ ਭਾਰਤੀ ਨੂੰ ਮਾਣ ਹੈ। ਦੇਸ਼ ਲਈ ਉਨ੍ਹਾਂ ਦੇ ਸਮਰਪਣ ਦਾ ਕਰਜ਼ਾ ਕਦੇ ਮੋੜਿਆ ਨਹੀਂ ਜਾ ਸਕਦਾ।”
    ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਰਸਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਜਵਾਨਾਂ ਦੀ ਅਦੁੱਤੀ ਕੁਰਬਾਨੀ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਹਰੇਕ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਅਤੇ ਬੀਬੀਆਂ ਦੁਆਰਾ ਨਿਭਾਈ ਗਈ ਅਮੁੱਲ ਸੇਵਾ ਨੂੰ ਮਾਨਤਾ ਦੇਣ ਦਾ ਸਾਡਾ ਇੱਕ ਨਿਮਾਣਾ ਜਿਹਾ ਯਤਨ ਹੈ।”
    ਐਨ.ਸੀ.ਸੀ. ਕੈਡੇਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡੇਟਾਂ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਥਿਆਰਬੰਦ ਬਲਾਂ ਰਾਹੀਂ ਦੇਸ਼ ਦੀ ਸੇਵਾ ਕਰਨਾ ਸਭ ਤੋਂ ਉੱਤਮ ਕਾਰਜਾਂ ਵਿੱਚੋਂ ਇੱਕ ਹੈ। ਮੈਂ ਸਾਡੇ ਨੌਜਵਾਨ ਕੈਡੇਟਾਂ ਨੂੰ ਇਸ ਮਹਾਨ ਕਾਰਜ ਲਈ ਸਮਰਪਿਤ ਹੋਣ ਦੀ ਅਪੀਲ ਕਰਦਾ ਹਾਂ। ਪੰਜਾਬ ਸਰਕਾਰ ਦੇਸ਼ ਸੇਵਾ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਸਹਿਯੋਗ ਦੇਵੇਗੀ। ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਸਾਲ ਬਣ ਸਕਦੇ ਹਨ ਅਤੇ ਸਾਡੇ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਕੌਮਪ੍ਰਸਤੀ ਦੀ ਭਾਵਨਾ ਨੂੰ ਮਜ਼ਬੂਤ ਕਰ ਸਕਦੇ ਹਨ।”
    ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹਥਿਆਰਬੰਦ ਬਲਾਂ ਦੇ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਰ ਮੈਮੋਰੀਅਲ ’ਤੇ ਫੁੱਲ ਮਾਲਾ ਭੇਟ ਕੀਤੀ। ਇਸ ਦੌਰਾਨ ਜਵਾਨਾਂ ਦੇ ਸਤਿਕਾਰ ਵਿੱਚ ’ਲਾਸਟ ਪੋਸਟ’ ਦੀ ਧੁਨ ਵਜਾਈ ਗਈ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੁੱਖ ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਦੇਸ਼ ਲਈ ਉਨ੍ਹਾਂ ਦੀ ਅਮੁੱਲ ਸੇਵਾ ਅਤੇ ਅਟੁੱਟ ਸਮਰਪਣ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੀ.ਏ.ਪੀ. ਗਰੁੱਪ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਪੀ.ਏ.ਪੀ. ਬੈਂਡ ਦੁਆਰਾ ਪੇਸ਼ ਕੀਤੇ ਗਏ ਸ਼ਾਨਦਾਰ ’ਗਾਰਡ ਆਫ਼ ਆਨਰ’ ਤੋਂ ਸਲਾਮੀ ਲਈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.