ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬ ਕੇਵਲ ਨਤਮਸਤਕ ਹੋਣ ਲਈ ਹੀ ਨਹੀਂ, ਸਗੋਂ ਸੇਵਾ, ਸਿਮਰਨ, ਸੰਗਤ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵੱਸੇ ਹਨ, ਉਥੇ ਗੁਰਦੁਆਰਾ ਸਾਹਿਬ ਦੀ ਵੀ ਸਥਾਪਨਾ ਕੀਤੀ ਹੈ, ਇਹ ਸਿੱਖ ਭਾਈਚਾਰੇ ਲਈ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪਛਾਣ ਦੇ ਅਹਿਮ ਕੇਂਦਰ ਹਨ। ਉਨ੍ਹਾਂ ਕਿਹਾ ਕਿ ਆਸਟ?ਰੇਲੀਆ ਵਿਚ ਵਾਪਰੀ ਇਸ ਦੁਖਦਾਈ ਘਟਨਾ ਨਾਲ ਵਿਸ਼ਵ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ, ਤਾਂ ਜੋ ਸੰਗਤ ਦੀਆਂ ਚਿੰਤਾਵਾਂ ਦੂਰ ਹੋ ਸਕਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਉਥੇ ਸਮੇਂ ਸਮੇਂ ਬਿਜਲੀ ਉਪਕਰਣਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋਂ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


