ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਉਨ੍ਹਾਂ ਦੇ ਖੁਲਾਸੇ ਦੇ ਆਧਾਰ ’ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ।
ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਿੱਟੂ ਉਰਫ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋ ਮੁਲਜ਼ਮ ਨੌਜਵਾਨ ਹਨ।
ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 21.07.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(1ਬੀ) ਅਤੇ 24(6,7,8) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


