“ਅਪ੍ਰੈਲ 2016 ਵਿੱਚ ਸ਼ੁਰੂ ਕੀਤੀ ਗਈ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਕੇਂਦਰ ਸਰਕਾਰ ਨੇ 2021-22 ਤੋਂ 2024-25 ਦੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਐੱਸਸੀ/ਐੱਸਟੀ) ਲਾਭਪਾਤਰੀਆਂ ਨੂੰ 1,418 ਕਰਜੇ ਮਨਜੂਰ ਕੀਤੇ ਹਨ। ਇਸ ਸਕੀਮ ਦਾ ਮਕਸਦ ਹਰ ਬੈਂਕ ਸਾਖਾ ਵੱਲੋਂ ਘੱਟੋ-ਘੱਟ ਇੱਕ ਐੱਸਸੀ/ਐੱਸਟੀ ਕਰਜਦਾਰ ਅਤੇ ਇੱਕ ਮਹਿਲਾ ਕਰਜਦਾਰ ਨੂੰ ਨਿਰਮਾਣ, ਸੇਵਾਵਾਂ ਜਾਂ ਵਪਾਰ ਖੇਤਰ ਵਿੱਚ, ਜਿਸ ਵਿੱਚ ਖੇਤੀਬਾੜੀ ਨਾਲ ਸਬੰਧਤ ਗਤੀਵਿਧੀਆਂ ਵੀ ਸਾਮਲ ਹਨ, ਗ੍ਰੀਨ-ਫੀਲਡ ਉੱਦਮ ਸਥਾਪਤ ਕਰਨ ਲਈ ਅਨੁਸੂਚਿਤ ਵਪਾਰਕ ਬੈਂਕਾਂ (ਐੱਸਸੀਬੀ) ਤੋਂ 10 ਲੱਖ ਰੁਪਏ ਤੋਂ ਲੈ ਕੇ 1 ਕਰੋੜ ਰੁਪਏ ਤੱਕ ਦੇ ਕਰਜੇ ਦਿਵਾਉਣਾ ਹੈ,”ਇਹ ਜਾਣਕਾਰੀ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਸੋਭਾ ਕਰੰਦਲਾਜੇ ਨੇ ਸਦਨ ਦੇ ਚੱਲ ਰਹੇ ਮਾਨਸੂਨ ਸੈਸਨ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸੰਸਦ ਨੂੰ ਦਿੱਤੀ।
ਆਪਣੇ ਸਵਾਲ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਤੋਂ 2021 ਤੋਂ ਲੈ ਕੇ ਹੁਣ ਤੱਕ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ ਐੱਸਸੀ/ਐੱਸਟੀ ਲਾਭਪਾਤਰੀਆਂ ਦੀ ਸਾਲ-ਵਾਰ ਗਿਣਤੀ ਬਾਰੇ ਪੁੱਛਿਆ ਸੀ। ਉਨਾਂ ਨੇ ਸੂਬੇ ਵਿੱਚ ਮੌਜੂਦਾ ਵਿੱਤੀ ਸਾਲ ਦੌਰਾਨ ਐੱਸਸੀ/ਐੱਸਟੀ ਮਹਿਲਾ ਉੱਦਮੀਆਂ ਨੂੰ ਵੰਡੇ ਗਏ ਕਰਜਿਆਂ ਦੀ ਕੁੱਲ ਰਕਮ, ਪੇਂਡੂ ਜਿਲਿਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ ਚੁੱਕੇ ਗਏ ਕਦਮਾਂ ਅਤੇ ਐੱਸਸੀ/ਐੱਸਟੀ ਸਟਾਰਟਅੱਪਸ ਲਈ ਬਿਨਾਂ ਜਮਾਨਤ ਕਰਜੇ ਸੁਖਾਲੇ ਬਣਾਉਣ ਵਾਸਤੇ ਕੀਤੇ ਗਏ ਉਪਰਾਲਿਆਂ ਬਾਰੇ ਵੀ ਸਵਾਲ ਕੀਤਾ।
ਸਟੈਂਡ-ਅੱਪ ਇੰਡੀਆ ਸਕੀਮ ਦੀ ਸਫਲਤਾ ਦੀ ਸਲਾਘਾ ਕਰਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਸਟੈਂਡ-ਅੱਪ ਇੰਡੀਆ ਸਕੀਮ ਨੇ ਐੱਸਸੀ/ਐੱਸਟੀ ਅਤੇ ਮਹਿਲਾ ਉੱਦਮੀਆਂ ਨੂੰ ਕਰਜੇ ਦੀ ਉਪਲਬਧਤਾ ਯਕੀਨੀ ਬਣਾ ਕੇ ‘ਬਿਨਾਂ ਫੰਡ ਵਾਲਿਆਂ ਨੂੰ ਫੰਡ ਦਿੱਤਾ’ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


