ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀ ਪ੍ਰਧਾਨਗੀ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ। ਪਟਿਆਲਾ ਪੁੱਜਣ ’ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਸਮੁੱਚੀ ਪਟਿਆਲਾ ਜ਼ਿਲ੍ਹਾ ਟੀਮ ਵੱਲੋਂ ਉਹਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਸ਼ਾਨਦਾਰ ਸੁਆਗਤ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ, ‘ਸੂਬਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਜੀ ਦਾ ਪਟਿਆਲਾ ਦੀ ਧਰਤੀ ’ਤੇ ਪਹਿਲੀ ਵਾਰ ਆਗਮਨ ਹੋਇਆ ਹੈ। ਉਹਨਾਂ ਦੇ ਆਉਣ ਨਾਲ ਪੂਰੇ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਿੱਚ ਇੱਕ ਨਵੀਂ ਊਰਜਾ ਅਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਸੀਂ ਸਾਰੇ ਮਿਲ ਕੇ ਉਹਨਾਂ ਨੂੰ ’ਜੀ ਆਇਆਂ ਨੂੰ’ ਆਖਦੇ ਹਾਂ।’
ਜੈ ਇੰਦਰ ਕੌਰ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਕੋਨੇ-ਕੋਨੇ ਵਿੱਚ ਭਾਜਪਾ ਦੇ ਹੱਕ ਵਿੱਚ ਬਦਲਾਅ ਦੀ ਲਹਿਰ ਸ਼ੁਰੂ ਹੋ ਚੁੱਕੀ ਹੈ। ਪੰਜਾਬ ਦੀ ਜਨਤਾ ਹੁਣ ਮੌਜੂਦਾ ਹਾਲਾਤਾਂ ਤੋਂ ਤੰਗ ਆ ਕੇ ਸੂਬੇ ਦੀ ਅਸਲ ਖੁਸ਼ਹਾਲੀ, ਸੁਰੱਖਿਆ ਅਤੇ ਤੇਜ਼ੀ ਨਾਲ ਵਿਕਾਸ ਲਈ ਕੇਂਦਰ ਦੀ ਮੋਦਰ ਸਰਕਾਰ ਅਤੇ ਭਾਜਪਾ ਵੱਲ ਆਸ ਦੀ ਨਜ਼ਰ ਨਾਲ ਦੇਖ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਖੁਦ ਅੱਗੇ ਆ ਕੇ ਭਾਜਪਾ ਨਾਲ ਜੁੜ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਮਜ਼ਬੂਤ ਸਰਕਾਰ ਬਣਨਾ ਬਿਲਕੁਲ ਤੈਅ ਹੈ।
ਉਹਨਾਂ ਅੱਗੇ ਜੋੜਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਢਿੱਲੋਂ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਅਖੀਰ ਵਿੱਚ ਜੈ ਇੰਦਰ ਕੌਰ ਨੇ ਪਹੁੰਚੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਜੀ, ਆਏ ਹੋਏ ਸਾਰੇ ਸੀਨੀਅਰ ਆਗੂਆਂ ਅਤੇ ਭਾਰੀ ਗਿਣਤੀ ਵਿੱਚ ਪਹੁੰਚੇ ਸਮੂਹ ਭਾਜਪਾ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


