ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੌਰਾਨ ਇੱਕ ਦਰਦਨਾਕ ਹਾਦਸੇ ਵਿੱਚ ਪੰਜਾਬ ਯੂਨੀਵਰਸਿਟੀ ਦੀ ਪੀਐਚਡੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਜੋਤੀ ਵਜੋਂ ਹੋਈ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਯੂਨੀਵਰਸਿਟੀ ਅਤੇ ਵਿਦਿਆਰਥੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ, ਜੋਤੀ ਭਾਰੀ ਮੀਂਹ ਦੌਰਾਨ ਕਿਤੇ ਜਾ ਰਹੀ ਸੀ। ਇਸ ਦੌਰਾਨ ਉਸ ਦਾ ਹੱਥ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਮੀਂਹ ਕਾਰਨ ਖੰਭੇ ਵਿੱਚ ਕਰੰਟ ਆ ਗਿਆ ਸੀ, ਜਿਸ ਦੀ ਲਪੇਟ ਵਿੱਚ ਆਉਣ ਨਾਲ ਜੋਤੀ ਬੇਹੋਸ਼ ਹੋ ਕੇ ਸੜਕ ’ਤੇ ਡਿੱਗ ਪਈ।
ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਇਲਾਜ ਲਈ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ। ਹਾਲਾਂਕਿ ਡਾਕਟਰਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਜਾਂਚ ਤੋਂ ਬਾਅਦ ਉਨ੍ਹਾਂ ਨੇ ਜੋਤੀ ਨੂੰ ਮ੍ਰਿਤਕ ਐਲਾਨ ਦਿੱਤਾ।
ਜੋਤੀ ਪੰਜਾਬ ਯੂਨੀਵਰਸਿਟੀ ਵਿੱਚ ਪੀਐਚਡੀ ਦੀ ਪੜ੍ਹਾਈ ਕਰ ਰਹੀ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ, ਸਾਥੀ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਗਹਿਰਾ ਦੁੱਖ ਹੈ। ਘਟਨਾ ਨੇ ਮੀਂਹ ਦੇ ਮੌਸਮ ਦੌਰਾਨ ਬਿਜਲੀ ਸੁਰੱਖਿਆ ਅਤੇ ਜਨਤਕ ਥਾਵਾਂ ’ਤੇ ਲੱਗੇ ਬਿਜਲੀ ਦੇ ਢਾਂਚਿਆਂ ਦੀ ਸੰਭਾਲ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


