ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਤੇ ਵਿਧਾਇਕ ਮਨਪ੍ਰੀਤ ਸਿੰਘ ਨੇ ਮੁੱਖ ਮੰਤਰੀ ਦੇ ਓਐਸਡੀ ਨੂੰ ਮੰਗ ਪੱਤਰ ਦਿੱਤਾ
ਇਸ ਮੌਕੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਤੇ ਵਿਧਾਇਕ ਮਨਪ੍ਰੀਤ ਸਿੰਘ ਨੇ ਮੁੱਖ ਮੰਤਰੀ ਦੇ ਓਐਸਡੀ ਨੂੰ ਮੰਗ ਪੱਤਰ ਸੌਂਪਦਿਆਂ ਆਗੂਆਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਸਮੁੱਚੀ ਸੰਗਤ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਨੂੰ ਰਿਕਾਰਡ ਬਹੁਮਤ ਨਾਲ ਲੋਕ ਸਭਾ ਲਈ ਚੁਣ ਕੇ ਲੋਕਤੰਤਰ ਵਿੱਚ ਆਪਣਾ ਅਟੁੱਟ ਵਿਸ਼ਵਾਸ ਪ੍ਰਗਟਾਇਆ ਹੈ। ਆਗੂਆਂ ਨੇ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਵਿਰੁੱਧ ਦਰਜ ਝੂਠੇ ਕੇਸ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੇ ਸੰਸਦੀ ਫ਼ਰਜ਼ ਨਿਭਾ ਸਕਣ। ਨਾਲ ਹੀ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਪ੍ਰਾਪਤ ਸਾਰੇ ਸੰਸਦੀ ਅਧਿਕਾਰ, ਸਹੂਲਤਾਂ ਅਤੇ ਆਪਣੇ ਹਲਕੇ ਦੇ ਵਿਕਾਸ ਲਈ ਉਪਲਬਧ ਸਾਧਨ ਮੁਹੱਈਆ ਕਰਵਾਏ ਜਾਣ। ਇਸ ਦੇ ਨਾਲ ਹੀ ਸਮੂਹ ਸਿੱਖ ਬੰਦੀ ਸਿੰਘਾਂ, ਖ਼ਾਸ ਕਰਕੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਲੰਬੇ ਸਮੇਂ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਮੰਗ-ਪੱਤਰ ਵਿੱਚ ਇਸ ਤੋਂ ਇਲਾਵਾ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀਆਂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਦੇ ਟਿਕਾਣਿਆਂ ਬਾਰੇ ਜਨਤਕ ਜਾਣਕਾਰੀ ਦੇਣ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ।


