Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ
    Punjab

    ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ

    July 29, 20264 Mins Read
    Share Facebook Twitter Telegram Email WhatsApp

    ਪੰਜਾਬ ਭਰ ਦੇ ਹਜ਼ਾਰਾਂ ਸਫ਼ਾਈ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਲਈ ਇੱਕ ਵਿਆਪਕ ਭਲਾਈ ਪੈਕੇਜ ਦਾ ਐਲਾਨ ਕੀਤਾ ਹੈ। ਸਰਕਾਰ ਨੇ ਤਿੰਨ ਸਾਲ ਦੀ ਨਿਰੰਤਰ ਸੇਵਾ ਵਾਲੇ ਆਊਟਸੋਰਸ ਸਫ਼ਾਈ ਕਾਮਿਆਂ ਨੂੰ ਸਿੱਧੇ ਠੇਕੇ (ਡਾਇਰੈਕਟ ਕੰਟਰੈਕਟ) ਅਧੀਨ ਲਿਆਉਣ, ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਆਧਾਰਤ ਕਾਮਿਆਂ ਸਮੇਤ ਸਾਲ 2021 ਵਿੱਚ ਰੱਖੇ ਗਏ ਵਰਕਰਾਂ ਨੂੰ ਪੱਕਾ (ਰੈਗੂਲਰ) ਕਰਨ ਅਤੇ ਠੇਕਾ ਆਧਾਰਤ ਸਫ਼ਾਈ ਸਟਾਫ਼ ਦਾ ਮਾਸਿਕ ਮਿਹਨਤਾਨਾ 1 ਅਗਸਤ, 2026 ਤੋਂ ਸੋਧ ਕੇ 20,520 ਰੁਪਏ ਕਰਨ ਦਾ ਫੈਸਲਾ ਕੀਤਾ ਹੈ।
    ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਨ੍ਹਾਂ ਫੈਸਲਿਆਂ ਦਾ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਆਊਟਸੋਰਸਿੰਗ ’ਤੇ ਕੰਮ ਕਰਦੇ ਅਤੇ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸਿੱਧੇ ਠੇਕਾ ਆਧਾਰਤ ਕਰਮਚਾਰੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਸਾਡੇ ਸਤਿਕਾਰਯੋਗ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।”
    ਭਗਵੰਤ ਮਾਨ ਸਰਕਾਰ ਦੇ ਇੱਕ ਹੋਰ ਇਤਿਹਾਸਕ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪੰਜ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਠੇਕੇ ’ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਅਤੇ ਸਾਲ 2021 ਵਿੱਚ ਰੱਖੇ ਗਏ ਸਾਰੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਹ ਇੱਕ ਅਜਿਹਾ ਇਤਿਹਾਸਕ ਕਦਮ ਹੈ ਜਿਸ ਸਦਕਾ ਪੰਜਾਬ ਵਿੱਚ ਸੇਵਾ ਕਰਨ ਵਾਲੇ ਹਰੇਕ ਸਫ਼ਾਈ ਸੇਵਕ ਅਤੇ ਸੀਵਰਮੈਨ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ।”
    ਇਸ ਸਬੰਧੀ ਲਾਗੂਕਰਨ ਪ੍ਰਕਿਰਿਆ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਇਹ ਮਾਮਲਾ ਆਪਣੇ-ਆਪਣੇ ਹਾਊਸ ਅੱਗੇ ਰੱਖਣ ਅਤੇ ਮਤੇ ਪਾਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰੀ ਸਥਾਨਕ ਇਕਾਈਆਂ ਕੋਲ ਹਰੇਕ ਕਰਮਚਾਰੀ ਦੀਆਂ ਸੇਵਾਵਾਂ ਦਾ ਮੁਕੰਮਲ ਰਿਕਾਰਡ ਹੈ। ਹਾਊਸ ਵੱਲੋਂ ਯੋਗ ਕਰਮਚਾਰੀਆਂ ਦੇ ਵੇਰਵਿਆਂ ਸਮੇਤ ਆਪਣਾ ਮਤਾ ਭੇਜਿਆ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਅੰਤਿਮ ਪ੍ਰਵਾਨਗੀ ਦਿੱਤੀ ਜਾਵੇਗੀ। ਜਿੰਨੀ ਜਲਦੀ ਕੋਈ ਨਗਰ ਨਿਗਮ, ਨਗਰ ਕੌਂਸਲ ਜਾਂ ਨਗਰ ਪੰਚਾਇਤ ਆਪਣਾ ਪ੍ਰਸਤਾਵ ਭੇਜਦੀ ਹੈ, ਓਨੀ ਹੀ ਜਲਦੀ ਅਸੀਂ ਮਨਜ਼ੂਰੀ ਦੇਵਾਂਗੇ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਾਂਗੇ।”
    ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ, “ਕੱਲ੍ਹ ਕੀਤੇ ਗਏ ਐਲਾਨ ਮੁਤਾਬਕ ਸੋਧਿਆ ਹੋਇਆ ਮਿਹਨਤਾਨਾ 1 ਅਗਸਤ, 2026 ਤੋਂ ਲਾਗੂ ਹੋਵੇਗਾ। ਆਊਟਸੋਰਸਿੰਗ ਤੋਂ ਸਿੱਧੇ ਠੇਕਾ ਪ੍ਰਣਾਲੀ ਅਧੀਨ ਲਿਆਂਦੇ ਜਾ ਰਹੇ ਕਰਮਚਾਰੀਆਂ ਨੂੰ 20,520 ਰੁਪਏ ਮਹੀਨਾਵਾਰ ਮਿਹਨਤਾਨਾ ਮਿਲੇਗਾ। ਇਸ ਨਾਲ ਉਨ੍ਹਾਂ ਦੀ ਤਨਖ਼ਾਹ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਲਾਗੂ ਕਾਨੂੰਨੀ ਯੋਗਦਾਨ ਉਨ੍ਹਾਂ ਦੇ ਸਬੰਧਤ ਫੰਡਾਂ ਵਿੱਚ ਜਮ?ਹਾ ਹੁੰਦਾ ਰਹੇਗਾ।”
    ਇਨ੍ਹਾਂ ਫੈਸਲਿਆਂ ਨੂੰ ਸਫਾਈ ਕਰਮਚਾਰੀਆਂ ਲਈ ਅਹਿਮ ਮੀਲ ਪੱਥਰ ਦੱਸਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਫੈਸਲਾ ਉਨ੍ਹਾਂ ਲੋਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਦਾ ਹੈ ਜੋ ਸਾਡੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਦੇ ਹਨ। ਅੱਜ, ਭਗਵੰਤ ਮਾਨ ਸਰਕਾਰ ਨੇ ਸਾਡੇ ਸਫਾਈ ਕਰਮਚਾਰੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਅਸੀਂ ਉਨ੍ਹਾਂ ਲੋਕਾਂ ਲਈ ਬਰਾਬਰੀ ਅਤੇ ਮਾਣ-ਸਨਮਾਨ ਅਧਾਰਤ ਸਮਾਜ ਦਾ ਨਿਰਮਾਣ ਕਰ ਰਹੇ ਹਾਂ ਜੋ ਸਾਡੇ ਕਸਬਿਆਂ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਅਣਥੱਕ ਮਿਹਨਤ ਕਰਦੇ ਹਨ।”
    ਮੰਤਰੀ ਨੇ ਕਿਹਾ ਕਿ ਇਹ ਫੈਸਲੇ ਕਰਮਚਾਰੀ ਯੂਨੀਅਨਾਂ ਦੇ ਪ੍ਰਤੀਨਿਧੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਲਏ ਗਏ ਹਨ। ਉਨ੍ਹਾਂ ਕਿਹਾ, “ਅਸੀਂ ਕੱਲ੍ਹ ਕਈ ਯੂਨੀਅਨ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਅੱਜ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੈਬਨਿਟ ਸਬ-ਕਮੇਟੀ ਨੇ ਸਫਾਈ ਕਰਮਚਾਰੀ ਯੂਨੀਅਨਾਂ ਦੇ ਪ੍ਰਤੀਨਿਧੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸਾਰੇ ਪ੍ਰਮੁੱਖ ਮੁੱਦਿਆਂ ’ਤੇ ਸਹਿਮਤੀ ਬਣੀ ਅਤੇ ਬਾਕੀ ਛੋਟੇ ਮੁੱਦਿਆਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ।”
    ਸਾਰੇ ਸਫਾਈ ਕਰਮਚਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ ਸੇਵਾਵਾਂ ’ਤੇ ਵਾਪਸ ਆਉਣ ਦੀ ਅਪੀਲ ਕਰਦਿਆਂ, ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ਮੈਂ ਸਾਰੀਆਂ ਕਰਮਚਾਰੀ ਯੂਨੀਅਨਾਂ ਨੂੰ ਖਾਸ ਕਰਕੇ ਮਾਨਸੂਨ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜਤਾਲ ਵਾਪਸ ਲੈਣ ਦੀ ਬੇਨਤੀ ਕਰਦਾ ਹਾਂ ਤਾਂ ਜੋ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਰਕਾਰ ਪਹਿਲਾਂ ਹੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਹੱਕ ਵਿੱਚ ਵੱਡੇ ਫੈਸਲੇ ਲੈ ਚੁੱਕੀ ਹੈ। ਹੁਣ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਬਾਜ਼ਾਰਾਂ, ਸ਼ਹਿਰਾਂ, ਹਸਪਤਾਲਾਂ, ਸਕੂਲਾਂ, ਗੁਰਦੁਆਰਿਆਂ, ਮੰਦਰਾਂ ਅਤੇ ਸਾਰੀਆਂ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖੀਏ। ਮੈਂ ਹਰ ਸਫਾਈ ਸੇਵਕ ਅਤੇ ਸੀਵਰਮੈਨ ਨੂੰ ਦਿਲੋਂ ਅਪੀਲ ਕਰਦਾ ਹਾਂ ਕਿ ਉਹ ਕੰਮ ’ਤੇ ਵਾਪਸ ਆਉਣ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.