Close Menu
Rozana Desh PardeshRozana Desh Pardesh
    What's Hot

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026
    Facebook X (Twitter) Instagram YouTube
    Breaking News
    • ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
    • 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ
    • ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ
    • ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ
    • ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ
    • ਪੀਐਮ ਨਰਿੰਦਰ ਮੋਦੀ 2 ਅਗਸਤ ਨੂੰ ਕਰਨਗੇ ’ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ- ਸੰਕਲਪ ਮੁਹਿੰਮ ਦੀ ਸ਼ੁਰੂਆਤ
    • ਪੰਜਾਬ ਬੰਦ ਦੇ ਚੱਲਦਿਆਂ ਪਟਿਆਲਾ ’ਚ ਬਾਜ਼ਾਰ ਮੁਕੰਮਲ ਬੰਦ, ਐਮਰਜੈਂਸੀ ਸੇਵਾਵਾਂ ਜਾਰੀ
    • ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕੋਟ ਈਸੇ ਖਾਂ ਰਿਹਾ ਮੁਕੰਮਲ ਬੰਦ
    Thursday, July 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਬਾਬਾ ਫ਼ਰੀਦ ਹੈਲਥ ਸਾਇੰਸ ਯੂਨੀਵਰਸਿਟੀ ਦੇ ਸਾਹਮਣੇ ਪੱਕਾ ਧਰਨਾ ਸ਼ੁਰੂ ਫਾਰਮੇਸੀ ਆਫ਼ੀਸਰ ਦਾ ਪੇਪਰ ਰੱਦ ਕਰਨ ਤੇ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ
    Punjab

    ਬਾਬਾ ਫ਼ਰੀਦ ਹੈਲਥ ਸਾਇੰਸ ਯੂਨੀਵਰਸਿਟੀ ਦੇ ਸਾਹਮਣੇ ਪੱਕਾ ਧਰਨਾ ਸ਼ੁਰੂ ਫਾਰਮੇਸੀ ਆਫ਼ੀਸਰ ਦਾ ਪੇਪਰ ਰੱਦ ਕਰਨ ਤੇ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ

    July 29, 20263 Mins Read
    Share Facebook Twitter Telegram Email WhatsApp

    ਵੱਖ ਵੱਖ ਜਥੇਬੰਦੀਆਂ ਵੱਲੋਂ ਪਿਛਲੇ ਦਿਨੀ ਲੀਕ ਹੋਏ ਫਾਰਮੈਸੀ ਆਫ਼ੀਸਰ ਦੇ ਪੇਪਰ ਦੇ ਦੋਸ਼ੀ ਸਿਆਸੀ ਲੀਡਰ ਅਤੇ ਯੂਨੀਵਰਸਿਟੀ ਅਧਿਕਾਰੀਆਂ ਨੂੰ ਸਜ਼ਾ ਦਵਾਉਣ ਲਈ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਸਾਹਮਣੇ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਦਰਬਾਰਗੰਜ ਵਿੱਚ ਰੋਸ ਰੈਲੀ ਕਰਕੇ ਯੂਨੀਵਰਸਿਟੀ ਤੱਕ ਮਾਰਚ ਕੀਤਾ ਗਿਆ ਅਤੇ ਇਨਸਾਫ਼ ਮਿਲਣ ਤੱਕ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 19 ਜੁਲਾਈ ਨੂੰ ਫਾਰਮੇਸੀ ਦਾ ਪੇਪਰ ਜੋ ਬਾਬਾ ਫਰੀਦ ਯੂਨੀਵਰਸਿਟੀ ਦੀ ਦੇ ਅਧਿਕਾਰੀਆਂ ਦੁਆਰਾ ਲਿਆ ਜਾ ਰਿਹਾ ਸੀ ਉਸ ਵਿੱਚ ਵੱਡੇ ਘਪਲੇਬਾਜ਼ੀ ਸਾਹਮਣੇ ਆਈ ਅਤੇ 3 ਲੱਖ ਤੋਂ ਲੈ ਕੇ 13-13 ਲੱਖ ਵਿਦਿਆਰਥੀਆਂ ਨੂੰ ਵਿਦਿਆਰਥੀਆਂ ਤੋਂ ਪੇਪਰ ਪਾਸ ਕਰਾਉਣ ਦੇ ਲਏ ਗਏ ਅਤੇ ਪੇਪਰ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਵਿੱਚ ਹੀ ਪੇਪਰ ਸਕੈਨ ਹੋ ਕੇ ਸੈਂਟਰ ਤੋਂ ਬਾਹਰ ਹਰਿਆਣਾ ਤੱਕ ਪਹੁੰਚ ਗਿਆ। ਇਸ ਪੇਪਰ ਲੀਕ ਦੇ ਪਿੱਛੇ ਯੂਨੀਵਰਸਿਟੀ ਦੇ ਅਧਿਕਾਰੀ ਅਤੇ ਸਿਆਸੀ ਲੀਡਰਾਂ ਦਾ ਨਾਮ ਸਾਹਮਣੇ ਆ ਰਿਹਾ ਹੈ ਪਰ ਪੰਜਾਬ ਸਰਕਾਰ ਆਪਣੇ ਅਧਿਕਾਰੀਆਂ ਅਤੇ ਆਪਣੇ ਸਿਆਸੀ ਲੀਡਰਾਂ ਨੂੰ ਬਚਾਉਣ ਲਈ ਪੇਪਰ ਲੀਕ ਦੇ ਮਸਲੇ ਨੂੰ ਨਕਲ ਦਾ ਮਸਲਾ ਬਣਾ ਕੇ ਪੇਸ਼ ਕਰ ਰਹੀ ਹੈ ਅਤੇ ਸਿਰਫ ਕੁਛ ਵਿਦਿਆਰਥੀਆਂ ਅਤੇ ਸੈਂਟਰ ਦੇ ਮੁਲਾਜ਼ਮਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਭਰ ਵਿੱਚ ਵਿਦਿਆਰਥੀ ਨੌਜਵਾਨਾਂ ਅੱਗੇ ਰੁਜ਼ਗਾਰ ਅਤੇ ਚੰਗੀ ਸਿੱਖਿਆ ਨਾ ਹੁਣ ਖਿਲਾਫ ਰੋਸ ਹੈ । ਨੀਟ ਦਾ ਪੇਪਰ ਲੀਕ ਹੋਣ ਖਿਲਾਫ ਦਿੱਲੀ ਵਿੱਚ ਵੱਡਾ ਵਿਦਿਆਰਥੀ ਨੌਜਵਾਨਾਂ ਦਾ ਅੰਦੋਲਨ ਸ਼ੁਰੂ ਹੋਇਆ ਜਿਸ ਕਰਕੇ ਕੇਂਦਰ ਸਰਕਾਰ ਨੂੰ ਪਿੱਛੇ ਹੁਣ ਪਿਆ। ਪਰ ਭਗਵੰਤ ਮਾਨ ਆਪਣੇ ਰਾਜ ਵਿੱਚ ਜਵਾਬਦੇਹੀ ਲਈ ਤਿਆਰ ਨਹੀਂ ਹੈ। ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਸਿਆਸੀ ਆਗੂ ਪਹਿਲਾਂ ਦੀਆਂ ਸਰਕਾਰਾਂ ਵਾਂਗੂ ਘਪਲੇਬਾਜ਼ੀਆਂ ਸਿਫਾਰਿਸ਼ਾਂ ਅਤੇ ਪੇਪਰ ਲੀਕ ਤੱਕ ਕਰਵਾ ਰਹੇ ਹਨ ਅਤੇ ਸਿੱਖਿਆ ਨੂੰ ਸਿੱਖਿਆ ਰੁਜ਼ਗਾਰ ਨੂੰ ਖਰੀਦਣ ਵੇਚਣ ਵਾਲੀ ਵਸਤੂ ਬਣਾ ਦਿੱਤਾ ਗਿਆ ਹੈ। ਇੱਥੇ ਰੁਜ਼ਗਾਰ ਸਿਰਫ ਕੁਝ ਪੈਸੇ ਦੇਣ ਵਾਲੇ ਲੋਕਾਂ ਤੱਕ ਸੀਮਤ ਰਹਿ ਗਿਆ ਹੈ ਅਤੇ ਯੋਗ ਵਿਦਿਆਰਥੀ ਨੌਜਵਾਨ ਨੌਕਰੀਆਂ ਪਾਸੋਂ ਰਹਿ ਜਾਂਦੇ ਹਨ। ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਇਹ ਮੋਰਚਾ ਆਮ ਆਦਮੀ ਪਾਰਟੀ ਦੀ ਜਵਾਬਦੇਹੀ ਅਤੇ ਯੂਨੀਵਰਸਿਟੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਭਰਸ਼ਟਾਚਾਰ ਖਿਲਾਫ ਹੈ। ਯੂਨੀਵਰਸਿਟੀ ਦੇ ਵੀਸੀ ਰਾਜੀਵ ਸੂਦ ਨੇ ਬਿਨਾਂ ਸਹੀ ਪ੍ਰਕਿਰਿਆ ਦੇ ਬਹੁਤ ਸਾਰੀਆਂ ਭਰਤੀਆਂ ਆਪਣੇ ਚਹੇਤਿਆਂ ਨੂੰ ਖੁਸ਼ ਕਰ ਲਈ ਕੀਤੀਆਂ ਹਨ। ਬਿਨਾਂ ਪੇਪਰ ਲਏ, ਬਿਨਾਂ ਇੰਟਰਵਿਊ ਅਤੇ ਮੈਰਿਟ ਲਿਸਟ ਤੋਂ ਬਹੁਤ ਸਾਰੀਆਂ ਨੌਕਰੀਆਂ ਆਪਣੇ ਚਹੇਤਿਆਂ ਨੂੰ ਸਿਫਾਰਿਸ਼ਾਂ ਅਤੇ ਰਿਸ਼ਵਤਾਂ ਲੈ ਕੇ ਦਿੱਤੀਆਂ ਹਨ।ਜਿਸਦੀ ਉੱਚ ਪੱਧਰੀ ਜਾਂਚ ਦੀ ਲੋੜ ਹੈ। ਅੱਜ ਦੇਸ਼ ਭਰ ਦੇ ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਕੋਈ ਆਸ ਦੀ ਕਿਰਨ ਨਹੀਂ ਦਿਖ ਰਹੀ ਹੈ ਅਤੇ ਲਗਾਤਾਰ ਨੌਂਜਵਾਨ ਭ੍ਰਿਸ਼ਟਾਚਾਰ ਤੋਂ ਦੁੱਖੀ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਹੁਣ ਤੱਕ ਛੇ ਪੇਪਰ ਲੀਕ ਹੋ ਚੁੱਕੇ ਹਨ। ਇਥੋਂ ਤੱਕ ਕਿ ਬਾਰਵੀਂ ਦੀ ਅੰਗਰੇਜ਼ੀ ਦਾ ਪੇਪਰ ਵੀ ਲੀਕ ਹੋਇਆ। ਪਰ ਸਰਕਾਰ ਕਿਸੇ ਵੀ ਪੇਪਰ ਨੂੰ ਲੀਕ ਮੰਨਣ ਨੂੰ ਤਿਆਰ ਨਹੀਂ ਹੈ। ਅਤੇ ਇਸੇ ਤਰ੍ਹਾਂ ਦਾ ਰਵਈਆ ਉਹਨਾਂ ਦਾ ਇਸ ਪੇਪਰ ਲੀਕ ਵਿੱਚ ਵੀ ਸਾਹਮਣੇ ਆ ਰਿਹਾ ਹੈ। ਬੁਲਾ ਰਿਹਾ ਨੇ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਦੀ ਅਗਵਾਈ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਬਹੁਤ ਲੰਮੇ ਟਾਈਮ ਤੋਂ ਘਪਲੇ ਕਰ ਰਹੀ ਹੈ। ਸਿਹਤ ਮੰਤਰੀ ਨੂੰ ਨੈਤਿਕਤਾ ਦੇ ਆਧਾਰ ਉੱਪਰ ਅਸਤੀਫਾ ਦੇ ਦੇਣਾ ਚਾਹੀਦਾ ਹੈ।ਓਹਨਾਂ ਕਿਹਾ ਕਿ ਪੇਪਰ ਨੂੰ ਲੀਕ ਮੰਨ ਕੇ ਰੱਦ ਕਰਨਾ ਚਾਹੀਦਾ ਹੈ ਅਤੇ ਫ਼ਿਰ ਤੋਂ ਸਹੀ ਤਰੀਕੇ ਨਾਲ ਪੇਪਰ ਲਿਆ ਜਾਣਾ ਚਾਹੀਦਾ ਹੈ।
    ਅੱਜ ਦੇ ਧਰਨੇ ਨੂੰ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਹਰਵੀਰ ਕੌਰ ਗੰਧੜ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਗੁਰਪਾਲ ਨੰਗਲ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਨੌਜਵਾਨ ਭਾਰਤ ਸਭਾ ਦੇ ਲਖਵੀਰ ਬੀਹਲੇਵਾਲਾ, ਡੈਮੋਕ੍ਰੇਟਿਕ ਮੁਲਾਜਮ ਫਰੰਟ ਦੇ ਸਰਬਜੀਤ ਕੌਰ,ਸਤਲੁਜ ਮਿਸਲ ਦੇ ਰਨਪਿੰਦਰਜੀਤ ਗੋਲਡੀ, ਸਫਾਈ ਸੇਵਕ ਯੂਨੀਅਨ ਦੇ ਕੁਲਦੀਪ ਕਾਂਗੜਾ ਨੇ ਸੰਬੋਧਨ ਕੀਤਾ!

    Share. Facebook Twitter Pinterest Email WhatsApp

    Related Posts

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026

    ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ

    July 30, 2026

    ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ

    July 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.